Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਮਨ ਅਰੋੜਾ ਅਤੇ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਿਵਲ ਹਸਪਤਾਲ ਦਾ ਦੌਰਾ

ਵੱਖ-ਵੱਖ ਵਿਭਾਗਾਂ ਦੀ ਕਾਰਜਪ੍ਰਣਾਲੀ ਸਮੇਤ ਮਰੀਜ਼ਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ

Raman Arora, Aam Aadmi Party, Aam Aadmi Party Punjab, AAP Punjab, Himanshu Aggarwal, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 02 Apr 2025

Last updated on: Apr 03, 2025, 11:58 IST

ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵਿਧਾਇਕ ਰਮਨ ਅਰੋੜਾ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹਸਪਤਾਲ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਦੌਰੇ ਦੌਰਾਨ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਐਕਸ-ਰੇ ਵਿਭਾਗ, ਜਨਮ ਤੇ ਮੌਤ ਰਜਿਸਟ੍ਰੇਸ਼ਨ ਬ੍ਰਾਂਚ ਅਤੇ ਨਸ਼ਾ ਛੁਡਾਊ ਕੇਂਦਰ ਸਮੇਤ ਵੱਖ-ਵੱਖ ਵਿਭਾਗਾਂ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ ਲਿਆ। ਨਸ਼ਾ ਛੁਡਾਊ ਕੇਂਦਰ ਵਿੱਚ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਮਰੀਜ਼ਾਂ ਨੂੰ ਆਪਣਾ ਇਲਾਜ ਮੁਕੰਮਲ ਹੋਣ ਉਪਰੰਤ ਨਸ਼ੇ ਦੀ ਵਰਤੋਂ ਬਚਣ ਅਤੇ ਹੋਰਨਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਲਈ ਕਿਹਾ। 

ਉਨ੍ਹਾਂ ਨਸ਼ਾ ਛੁਡਾਊ ਕੇਂਦਰ ਵਿਖੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ‘ਤੇ ਸੰਤੁਸ਼ਟੀ ਜ਼ਾਹਰ ਕੀਤੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ‘ਤੇ ਚਾਨਣਾ ਪਾਇਆ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਲਾਜ ਅਧੀਨ ਮਰੀਜ਼ਾਂ ਦਾ ਮੁੜ ਵਸੇਬਾ ਕਰਨ ਲਈ ਵਚਨਬੱਧ ਹੈ, ਜਿਸ ਤਹਿਤ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਉਨ੍ਹਾਂ ਨੂੰ ਹੁਨਰ ਵਿਕਾਸ ਸਿਖ਼ਲਾਈ ਪ੍ਰਦਾਨ ਕਰਨ ਦੇ ਨਾਲ-ਨਾਲ ਰੋਜ਼ਗਾਰ ਪ੍ਰਾਪਤੀ ਵਿੱਚ ਵੀ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਨੂੰ ਹੋਰ ਮਜ਼ਬੂਤ ਕਰਨ ‘ਤੇ ਵੀ ਜ਼ੋਰ ਦਿੱਤਾ।

ਐਕਸ-ਰੇ ਵਿਭਾਗ ਦੇ ਦੌਰੇ ਦੌਰਾਨ, ਉਨ੍ਹਾਂ ਨੇ ਰੇਡੀਓਲਾਜਿਸਟ ਨਾਲ ਗੱਲਬਾਤ ਕਰਦੇ ਹੋਏ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਮਰੀਜ਼ਾਂ ਨੂੰ ਐਕਸ-ਰੇ ਕਰਵਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ। ਇਸ ਤੋਂ ਇਲਾਵਾ ਉਨ੍ਹਾਂ ਜਨਮ ਤੇ ਮੌਤ ਰਜਿਸਟ੍ਰੇਸ਼ਨ ਬ੍ਰਾਂਚ ਦੀ ਕਾਰਜਪ੍ਰਣਾਲੀ ਦੀ ਵੀ ਸਮੀਖਿਆ ਕੀਤੀ।

ਇਸ ਤੋਂ ਪਹਿਲਾਂ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕ੍ਰਿਟੀਕਲ ਕੇਅਰ ਬਲਾਕ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਪ੍ਰਾਜੈਕਟ ਨੂੰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਨ ਲਈ ਨਿਰਮਾਣ ਕਾਰਜਾਂ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ।

ਉਨ੍ਹਾਂ ਕਿਹਾ ਕਿ ਸਿਹਤ ਖੇਤਰ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸਿਵਲ ਹਸਪਤਾਲ ਵਿੱਚ ਆਉਣ ਵਾਲੇ ਹਰੇਕ ਮਰੀਜ਼ ਨੂੰ ਸਿਹਤ ਸੇਵਾਵਾਂ ਹਾਸਲ ਕਰਨ ਵਿੱਚ ਕੋਈ ਦਿੱਕਤ ਨਾ ਆਵੇ। ਇਸ ਮੌਕੇ ਸਿਵਲ ਸਰਜਨ ਡਾ. ਗੁਰਮੀਤ ਲਾਲ, ਡਾ. ਅਭੈਰਾਜ, ਆਪ ਆਗੂ ਦਿਨੇਸ਼ ਢੱਲ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Raman Arora , Aam Aadmi Party , Aam Aadmi Party Punjab , AAP Punjab , Himanshu Aggarwal , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD