Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਨੂੰ ਜਲੰਧਰ ਚ ਮਿਲੀ ਵੱਡੀ ਸਫ਼ਲਤਾ : ਡਾ. ਹਿਮਾਂਸ਼ੂ ਅਗਰਵਾਲ

Himanshu Aggarwal, DC Jalandhar, Jalandhar, Deputy Commissioner Jalandhar,Dhanpreet Kaur, Police Commissioner, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO

Web Admin

Web Admin

5 Dariya News

ਜਲੰਧਰ , 02 Apr 2025

Last updated on: Apr 03, 2025, 12:23 IST

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਲੰਧਰ ਵਿੱਚ ਪਿਛਲੇ ਮਹੀਨੇ ਦੌਰਾਨ ਮਹੱਤਵਪੂਰਣ ਨਤੀਜੇ ਦੇਖਣ ਨੂੰ ਮਿਲੇ ਹਨ। ਜਲੰਧਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਜ਼ਮੀਨੀ ਪੱਧਰ 'ਤੇ ਨਸ਼ੇ ਦੀ ਸਪਲਾਈ ਚੇਨ ਨੂੰ ਸਫ਼ਲਤਾਪੂਰਵਕ ਤੋੜਿਆ ਹੈ, ਜਿਸ ਤਹਿਤ ਵੱਡੀਆਂ ਗ੍ਰਿਫ਼ਤਾਰੀਆਂ ਅਤੇ ਕਾਰਵਾਈਆਂ ਹੋਈਆਂ ਹਨ। 

ਇਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਪਿਛਲੇ ਇੱਕ ਮਹੀਨੇ ਵਿੱਚ ਮੁਹਿੰਮ ਤਹਿਤ ਕੀਤੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਪਿਛਲੇ ਇਕ ਮਹੀਨੇ ਦੌਰਾਨ 101 ਐਫ.ਆਈ.ਆਰਜ਼ ਦਰਜ ਕੀਤੀਆਂ ਹਨ ਅਤੇ 121 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਸੜਕ ਪੱਧਰ 'ਤੇ ਨਸ਼ਾ ਨੈੱਟਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਖਤਮ ਕੀਤਾ ਜਾ ਸਕਿਆ ਹੈ। 

ਨਸ਼ੀਲੇ ਪਦਾਰਥਾਂ ਦੀ ਸਪਲਾਈ ਨੂੰ ਰੋਕਣ ਲਈ ਨਸ਼ੇ ਪੱਖੋਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਹਫ਼ਤਾਵਾਰੀ ਕਾਸੋ (ਕਾਰਡਨ ਅਤੇ ਸਰਚ ਆਪ੍ਰੇਸ਼ਨ) ਵੀ ਚਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਕ ਫੈਸਲਾਕੁੰਨ ਕਦਮ ਤਹਿਤ ਜਲੰਧਰ ਸ਼ਹਿਰ ਵਿੱਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਵੱਲੋਂ ਕਬਜ਼ੇ ਵਾਲੀ ਸਰਕਾਰੀ ਜ਼ਮੀਨ 'ਤੇ ਬਣਾਈਆਂ ਗਈਆਂ ਤਿੰਨ ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ ਹੈ। 

ਇਸ ਤੋਂ ਇਲਾਵਾ ਪੁਲਿਸ ਵਿਭਾਗ ਵੱਲੋਂ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀਆਂ 3.51 ਕਰੋੜ ਰੁਪਏ ਦੀ ਕੀਮਤ ਵਾਲੀਆਂ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈਆਂ ਜਾਇਦਾਦਾਂ ਜ਼ਬਤ ਕਰਨ ਲਈ 9 ਤਜਵੀਜ਼ਾਂ ਸਬੰਧਤ ਅਥਾਰਟੀ ਨੂੰ ਪੇਸ਼ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਖ਼ਤ ਕਾਰਵਾਈ ਸਦਕਾ ਮੁੜਵਸੇਬਾ ਚਾਹੁਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ। 

ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਸਿਵਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਓ.ਪੀ.ਡੀ. ਵਿੱਚ 20 ਫੀਸਦੀ ਅਤੇ ਦਾਖ਼ਲੇ ਵਿੱਚ 65 ਫੀਸਦੀ ਵਾਧਾ ਹੋਇਆ ਹੈ। ਇਸੇ ਤਰ੍ਹਾਂ ਇਸ ਮੁਹਿੰਮ ਤੋਂ ਬਾਅਦ ਸ਼ੇਖੇ ਪਿੰਡ ਦੇ ਮੁੜ ਵਸੇਬਾ ਕੇਂਦਰ ਵਿੱਚ ਮੁੜ ਵਸੇਬੇ ਲਈ ਦਾਖ਼ਲਾ ਲੈਣ ਵਾਲੇ ਲੋਕਾਂ ਅਤੇ ਨਸ਼ੇ ਛੱਡਣ ਦੀ ਇੱਛਾ ֹ’ਚ 40 ਫੀਸਦੀ ਵਾਧਾ ਹੋਇਆ ਹੈ। 

ਮੁੜ ਵਸੇਬੇ ਸਬੰਧੀ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਭਵਿੱਖ ਦੀ ਯੋਜਨਾ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਅਗਲੇ ਦੋ ਮਹੀਨਿਆਂ ਦੇ ਅੰਦਰ ਜਲੰਧਰ ਵਿੱਚ ਇੱਕ ਮਾਡਲ ਨਸ਼ਾ ਛੁਡਾਊ ਕੇਂਦਰ ਅਤੇ ਇੱਕ ਮਾਡਲ ਮੁੜ ਵਸੇਬਾ ਕੇਂਦਰ ਸਥਾਪਤ ਕੀਤਾ ਜਾਵੇਗਾ। ਇਨ੍ਹਾਂ ਕੇਂਦਰਾਂ ਵਿੱਚ ਜਿਮਨੇਜ਼ੀਅਮ, ਹੁਨਰ ਵਿਕਾਸ ਪ੍ਰੋਗਰਾਮ, ਕਾਊਂਸਲਿੰਗ ਸੈਸ਼ਨ, ਨਸ਼ਾ ਛੱਡ ਚੁੱਕੇ ਵਿਅਕਤੀਆਂ ਵੱਲੋਂ ਆਪਣੇ ਤਜ਼ੁਰਬੇ ਸਾਂਝੇ ਕਰਨਾ ਅਤੇ ਠੀਕ ਹੋਏ ਮਰੀਜ਼ਾਂ ਲਈ ਨੌਕਰੀ ਦੇ ਮੌਕੇ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। 

ਉਨ੍ਹਾਂ ਇਹ ਵੀ ਕਿਹਾ ਕਿ ਕੁਝ ਦਵਾਈਆਂ ਦੀ ਨਸ਼ੀਲੇ ਪਦਾਰਥਾਂ ਵਜੋਂ ਦੁਰਵਰਤੋਂ ਨੂੰ ਰੋਕਣ ਲਈ, ਪ੍ਰਸ਼ਾਸਨ ਵੱਲੋਂ ਤਿੰਨ ਅਜਿਹੀਆਂ ਦਵਾਈਆਂ ਪ੍ਰੀਗੇਬਲਿਨ ਕੈਪਸੂਲ, ਗੈਬਾਪੇਨਟਿਨ ਅਤੇ ਐਨਾਫੋਰਟਨ ਇੰਜੈਕਸ਼ਨ ਦੀ ਵਿਕਰੀ ਨੂੰ ਨਿਯਮਤ ਕਰਨ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਮੈਡੀਕਲ ਸਟੋਰਾਂ ਨੂੰ ਬਿਨਾਂ ਡਾਕਟਰ ਦੀ ਪਰਚੀ ਦੇ ਇਨ੍ਹਾਂ ਦੀ ਵਿਕਰੀ ਨਾ ਕਰਨ ਅਤੇ ਸਹੀ ਰਿਕਾਰਡ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। 

ਇਸ ਪਹਿਲਕਦਮੀ ਤਹਿਤ ਉਲੰਘਣਾ ਕਰਨ ’ਤੇ ਸਿਹਤ ਵਿਭਾਗ ਵੱਲੋਂ 32 ਮੈਡੀਕਲ ਸਟੋਰਾਂ ਦੇ ਲਾਇਸੈਂਸ ਮੁਅੱਤਲ ਅਤੇ ਦੋ ਰੱਦ ਕੀਤੇ ਗਏ ਹਨ। ਇਸ ਦੇ ਨਾਲ ਹੀ ਗੈਰ-ਕਾਨੂੰਨੀ ਵਿਕਰੀ ਨੂੰ ਟਰੈਕ ਕਰਨ ਲਈ 6 ਤਲਾਸ਼ੀ ਅਤੇ ਜ਼ਬਤੀ ਅਭਿਆਨ ਸ਼ੁਰੂ ਕੀਤੇ ਗਏ ਹਨ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ’ਤੇ ਨਿਰਭਰ ਲੋਕਾਂ ਦੀ ਕਾਊਂਸਲਿੰਗ ਦੇ ਆਧਾਰ ’ਤੇ ਨਸ਼ਿਆਂ ਦੀਆਂ ਹਾਟਸਪਾਟ ਥਾਵਾਂ ਦੀ ਪਛਾਣ ਕੀਤੀ ਗਈ ਹੈ। 

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਧਿਕਾਰੀਆਂ ਪਾਸ ਹੁਣ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਸਥਾਨਾਂ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਬਾਰੇ ਵਿਸਥਾਰਿਤ ਜਾਣਕਾਰੀ ਮੌਜੂਦ ਹੈ। ਉਨ੍ਹਾਂ ਇਨ੍ਹਾਂ ਹਾਟਸਪਾਟ ਥਾਵਾਂ ਨੂੰ ਅਡਾਪਟ ਕਰਨ ਦਾ ਐਲਾਨ ਕੀਤਾ ਤਾਂ ਜੋ ਇਨ੍ਹਾਂ ਨੂੰ ਬਿਹਤਰ ਬੁਨਿਆਦੀ ਢਾਂਚਾ, ਪਾਰਕ, ਜਿਮ, ਸਿਹਤ ਸਹੂਲਤਾਂ ਅਤੇ ਵਧੀਆ ਸੜਕਾ ਮੁਹੱਈਆ ਕਰਵਾਕੇ ਇਨ੍ਹਾਂ ਥਾਵਾਂ ਨੂੰ ਮਾਡਲ ਥਾਵਾਂ ਵਿੱਚ ਬਦਲਿਆ ਜਾ ਸਕੇ ਜਦਕਿ ਪੁਲਿਸ ਵੱਲੋਂ ਨਸ਼ਿਆਂ ਦੇ ਸਪਲਾਈ ਨੈੱਟਵਰਕ ਨੂੰ ਤੋੜਨ ਲਈ ਸੰਜੀਦਾ ਉਪਰਾਲੇ ਜਾਰੀ ਰਹਿਣਗੇ। 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਡਰੱਗ ਹਾਟਸਪਾਟਸ ਨੂੰ ਪਹਿਲ ਦੇ ਆਧਾਰ ’ਤੇ ਵਿਕਾਸ ਅਤੇ ਨਸ਼ਾ ਮੁਕਤ ਖੇਤਰ ਪੱਖੋਂ ਮਾਡਲ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਹਿਰ ਵਾਸੀਆਂ ਨੂੰ ਸ਼ਾਮਿਲ ਕਰਨ ਦੇ ਮੰਤਵ ਨਾਲ ਇਸ ਮਹੀਨੇ ਮੈਰਾਥਨ ਵੀ ਕਰਵਾਈ ਜਾਵੇਗੀ। ਪੁਲਿਸ ਵਿਭਾਗ ਵੱਲੋਂ ਨਾਗਰਿਕਾਂ ਦੀ ਸ਼ਮੂਲੀਅਤ ਪੱਖੋਂ ‘ਸੰਪਰਕ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਪਹਿਲ ਤਹਿਤ ਅੱਠ ਜਨਤਕ ਭਾਗੀਦਾਰੀ ਪ੍ਰੋਗਰਾਮ ਕਰਵਾਏ ਜਾ ਚੁੱਕੇ ਹਨ। 

ਉਨ੍ਹਾਂ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਦੇਣ ਲਈ ਪੰਜਾਬ ਸਰਕਾਰ ਦਾ ਸੇਫ ਪੰਜਾਬ ਹੈਲਪਲਾਈਨ ਨੰਬਰ 9779-100-200 ਵੀ ਸਾਂਝਾ ਕੀਤਾ ਅਤੇ ਦੱਸਿਆ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਵਾਲਿਆਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨਸ਼ਾ ਛੱਡਣ ਬਾਰੇ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਨਸ਼ਾ ਛੁਡਾਊ ਕੇਂਦਰ ਦਾ ਹੈਲਪਲਾਈਨ ਨੰਬਰ 0181-2911960 ਵੀ ਉਪਲਬੱਧ ਹੈ।

ਸੰਜੀਦਾ ਯਤਨਾਂ ਅਤੇ ਲੋਕਾਂ ਦੀ ਸ਼ਮੂਲੀਅਤ ਨਾਲ ਜਲੰਧਰ ਨਸ਼ਾ ਮੁਕਤ ਸ਼ਹਿਰ ਬਣਨ ਵੱਲ  ਲਾਮਿਸਾਲ ਕਦਮ ਚੁੱਕ ਰਿਹਾ ਹੈ। ਉਨ੍ਹਾਂ ਜਲੰਧਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਇਸ ਮੁਹਿੰਮ ਵਿੱਚ ਲੋਕਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।

 

Tags: Himanshu Aggarwal , DC Jalandhar , Jalandhar , Deputy Commissioner Jalandhar , Dhanpreet Kaur , Police Commissioner , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD