Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਣਕ ਦੀ ਖਰੀਦ ਸਬੰਧੀ ਅਭਿਜੀਤ ਕਪਲਿਸ਼ ਨੇ ਕੀਤੀ ਆੜ੍ਹਤੀਆਂ ਨਾਲ ਬੈਠਕ

ਕਿਸਾਨ ਵੀਰਾਂ ਨੂੰ ਸੁੱਕੀ ਕਣਕ ਮੰਡੀਆਂ ਚ ਲਿਆਉਣ ਦੀ ਅਪੀਲ

Abhijit Kaplish, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 03 Apr 2025

Last updated on: Apr 03, 2025, 15:50 IST

ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ ਵੱਲੋਂ ਕਣਕ ਦੀ ਸੁਚੱਜੀ ਖਰੀਦ ਯਕੀਨੀ ਬਣਾਉਣ ਲਈ ਵੱਖ-ਵੱਖ ਸਬੰਧਿਤ ਵਰਗਾਂ ਨਾਲ ਤਾਲਮੇਲ ਕਰਕੇ ਬੈਠਕਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਚ ਕਿਸੇ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਾਵੇ। ਇਸ ਤਹਿਤ ਉਨ੍ਹਾਂ ਵੱਲੋਂ ਅੱਜ ਜ਼ਿਲ੍ਹੇ ਦੇ ਆੜ੍ਹਤੀਆਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਸ ਦਾ ਹੱਲ ਦਿੱਤਾ। 

ਉਨ੍ਹਾਂ ਹਿਦਾਯਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ ਵਿਖੇ ਆਉਣ ਵਾਲਿਆਂ ਗੱਡੀਆਂ ਇਕ ਥਾਂ ਤੋਂ ਦਾਖ਼ਲ ਹੋਣ ਅਤੇ ਦੂਜੀ ਥਾਂ ਤੋਂ ਨਿਕਲਣ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਦੀਆਂ ਮੰਡੀਆਂ ਚ ਕੁਲ 9.19 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ 121 ਮੰਡੀਆਂ 'ਚ ਰਜਿਸਟਰ ਕੀਤੀ ਗਈ ਸੀ।

ਆੜ੍ਹਤੀਆਂ ਵੱਲੋਂ ਫੋਕਲ ਪੁਆਇੰਟ ਵਿਖੇ ਬਾਰਦਾਨਾ ਮੁਹਈਆ ਕਰਵਾਉਣ ਦੀ ਮੰਗ ਨੂੰ ਲਈ ਕੇ ਉਨ੍ਹਾਂ ਕਿਹਾ ਕਿ ਬਾਰਦਾਨੇ ਦੀ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਆੜ੍ਹਤੀਏ ਇਸ ਟੀਮ ਵੱਜੋਂ ਕੰਮ ਕਰਨ ਤਾਂ ਜੋ ਕਣਕ ਦੀ ਖਰੀਦ ਦਾ ਕੰਮ ਸਮੇਂ ਸਰ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।  

ਇਸ ਮੌਕੇ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਅਫਸਰ ਸ਼੍ਰੀ ਸੁਖਵਿੰਦਰ ਸਿੰਘ ਗਿੱਲ, ਜ਼ਿਲ੍ਹਾ ਮੰਡੀ ਅਫਸਰ ਸ਼੍ਰੀ ਮੁਨੀਸ਼ ਕੁਮਾਰ, ਜ਼ਿਲ੍ਹਾ ਮੈਨੇਜਰ ਪਨਸਪ ਸ਼੍ਰੀ ਵਿਕਾਸ ਗਰਗ, ਜ਼ਿਲ੍ਹਾ ਮੈਨੇਜਰ ਮਾਰਕਫੈਡ ਸ਼੍ਰੀ ਸੰਜੀਵ ਕੁਮਾਰ ਅਤੇ ਵੱਖ ਵੱਖ ਆੜਤੀ ਜਥੇਬੰਦੀ ਦੇ ਨੁਮਾਇੰਦੇ ਵੀ ਹਾਜ਼ਰ ਸਨ।

 

Tags: Abhijit Kaplish , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD