Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਡਾ. ਰਾਜ ਕੁਮਾਰ ਚੱਬੇਵਾਲ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਬਲਾਚੌਰ-ਹੁਸ਼ਿਆਰਪੁਰ-ਦਸੂਹਾ ਰੋਡ ਨੂੰ ਰਾਸ਼ਟਰੀ ਮਾਰਗ ਐਲਾਨਣ ਅਤੇ ਚੌੜਾ ਕਰਨ ਦੀ ਕੀਤੀ ਮੰਗ

Raj Kumar Chabbewal, AAP, Aam Aadmi Party, Aam Aadmi Party Punjab, AAP Punjab, Nitin Gadkari, Nitin Jairam Gadkari, BJP, Bharatiya Janata Party, Union Minister of Road Transport

Web Admin

Web Admin

5 Dariya News

ਨਵੀਂ ਦਿੱਲੀ , 03 Apr 2025

Last updated on: Apr 03, 2025, 15:55 IST

ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਦਿਆਂ ਬਲਾਚੌਰ-ਹੁਸ਼ਿਆਰਪੁਰ-ਦਸੂਹਾ ਸੜਕ ਨੂੰ ਰਾਸ਼ਟਰੀ ਮਾਰਗ ਐਲਾਨਣ ਅਤੇ ਇਸ ਨੂੰ ਹੋਰ ਚੌੜਾ ਕਰਨ ਦੀ ਮੰਗ ਰੱਖੀ ਜਿਸ ਨਾਲ ਇਸ ਖੇਤਰ ਵਿਚ ਸੁਖਾਲੀ ਆਵਾਜਾਈ ਦੇ ਨਾਲ-ਨਾਲ ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ। 

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਇਸ ਪ੍ਰੋਜੈਕਟ ਬਾਰੇ ਢੁਕਵੀਂ ਕਾਰਵਾਈ ਅਮਲ ਵਿਚ ਲਿਆਉਣ ਦਾ ਭਰੋਸਾ ਦਿੱਤਾ। ਕੇਂਦਰੀ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਚ ਮੁਲਾਕਾਤ ਦੌਰਾਨ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਬਲਾਚੌਰ-ਹੁਸ਼ਿਆਰਪੁਰ-ਦਸੂਹਾ ਸੜਕ ਪੰਜਾਬ ਦੇ ਕਈ ਜ਼ਿਲ੍ਹਿਆਂ ਨੂੰ ਅਤੇ ਅੱਗੋਂ ਗੁਆਂਢੀ ਰਾਜਾਂ ਨੂੰ ਜੋੜਦੀ ਹੈ ਜਿਸ ’ਤੇ ਮੌਜੂਦਾ ਸਮੇਂ ਭਾਰੀ ਆਵਾਜਾਈ ਰਹਿੰਦੀ ਹੈ। 

ਉਨ੍ਹਾਂ ਦੱਸਿਆ ਕਿ ਪਿਛਲੇ ਸਮਿਆਂ ਦੌਰਾਨ ਇਸ ਸੜਕ ’ਤੇ ਆਵਾਜਾਈ ਵਿਚ ਹੋਏ ਵੱਡੇ ਵਾਧੇ ਨਾਲ ਸੜਕ ਦਾ ਮੌਜੂਦਾ ਢਾਂਚਾ ਤੰਗ ਹੋਣ ਕਾਰਨ ਰੋਜ਼ਾਨਾ ਰਾਹਗੀਰਾਂ ਨੂੰ ਟਰੈਫਿਕ ਸਮੱਸਿਆਵਾਂ ਦਾ ਸਾਹਮਣੇ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕੇਂਦਰੀ  ਮੰਤਰੀ ਨੂੰ ਦੱਸਿਆ ਕਿ ਇਹ ਸੜਕ ਚੌੜੀ ਹੋਣ ਨਾਲ ਨਾ ਸਿਰਫ਼ ਲੋਕਾਂ ਨੂੰ ਸੁਰੱਖਿਅਤ ਆਵਾਜਾਈ ਦਾ ਲਾਭ ਹੋਵੇਗਾ ਸਗੋਂ ਖਿੱਤੇ ਵਿਚ ਵਪਾਰ, ਉਦਯੋਗਾਂ ਅਤੇ ਸੈਰ ਸਪਾਟਾ ਗਤੀਵਿਧੀਆਂ ਨੂੰ ਬਲ ਮਿਲੇਗਾ।

ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਨੂੰ ਜੁੜਦੀ ਇਸ ਸੜਕ ਨੂੰ ਰਾਸ਼ਟਰੀ ਮਾਰਗ ਐਲਾਨਣ ਦੀ ਮੰਗ ਰੱਖਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਸੜਕ ਨੂੰ ਕੌਮੀ ਮਾਰਗ ਐਲਾਨਣ ਨਾਲ ਅੰਤਰਰਾਜੀ ਆਵਾਜਾਈ ਪਹਿਲਾਂ ਨਾਲੋਂ ਕਿਤੇ ਬੇਹਤਰ ਹੋਵੇਗੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੇਂਦਰ ਵਲੋਂ ਸਮੇਂ-ਸਮੇਂ ’ਤੇ ਇਸ ਦਾ ਰੱਖ-ਰਖਾਅ ਯਕੀਨੀ ਬਣਾਇਆ ਜਾਵੇਗਾ। 

ਉਨ੍ਹਾਂ ਕਿਹਾ ਕਿ ਉਤਰੀ ਪੰਜਾਬ ਨੂੰ ਵੱਡੇ ਉਦਯੋਗਿਕ ਕੇਂਦਰਾਂ ਨਾਲ ਜੋੜਨ ਵਾਲੀ ਇਸ ਮੁੱਖ ਸੜਕ ਨੂੰ ਰਾਸ਼ਟਰੀ ਮਾਰਗ ਐਲਾਨਣਾ ਅਤੇ ਇਸ ਨੂੰ ਵੱਡਾ ਕਰਨਾ ਸਮੇਂ ਦੀ ਮੁੱਖ ਮੰਗ ਹੈ ਜਿਸ ਨੂੰ ਤਰਜ਼ੀਹ ਦੇ ਆਧਾਰ ’ਤੇ ਪ੍ਰਵਾਨ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰਾਲੇ ਵਲੋਂ ਇਸ ਮੰਗ ਨੂੰ ਪੂਰੇ ਗਹੁ ਨਾਲ ਵਿਚਾਰਦਿਆਂ ਸਬੰਧਤ ਅਥਾਰਟੀ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ ਕਿ ਇਸ ਸਬੰਧੀ ਢੁਕਵੇਂ ਕਦਮ,  ਜਿਵੇਂ ਸਰਵੇ, ਪ੍ਰਸ਼ਾਸਕੀ ਪ੍ਰਕਿਰਿਆ ਅਤੇ ਸੰਭਾਵਨਾਵਾਂ ਤਲਾਸ਼ਣ, ਚੁੱਕੇ ਜਾਣ। 

ਉਨ੍ਹਾਂ ਕਿਹਾ ਕਿ ਮੰਤਰਾਲੇ ਵਲੋਂ ਇਸ ਸੜਕ ਨੂੰ ਰਾਸ਼ਟਰੀ ਮਾਰਗ ਐਲਾਨੇ ਜਾਣ ਨਾਲ ਖੇਤਰ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਨਵੀਂ ਗਤੀ ਮਿਲੇਗੀ। ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਲੋਕ ਸਹੂਲਤ ਵਾਲੇ ਇਸ ਪ੍ਰੋਜੈਕਟ ਲਈ ਪੰਜਾਬ ਸਰਕਾਰ ਵਲੋਂ ਹਰ ਲੋੜੀਂਦੀ ਸਹਾਇਤਾ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਇਸ ਸਬੰਧੀ ਲੋੜੀਂਦੀਆਂ ਪ੍ਰਕਿਰਿਆਵਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ।

 

Tags: Raj Kumar Chabbewal , AAP , Aam Aadmi Party , Aam Aadmi Party Punjab , AAP Punjab , Nitin Gadkari , Nitin Jairam Gadkari , BJP , Bharatiya Janata Party , Union Minister of Road Transport

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD