Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵੱਲੋਂ ਐਨ.ਜੀ.ਓਜ਼ ਨੂੰ ਵਿੱਤੀ ਸਹਾਇਤਾ ਲਈ 80 ਲੱਖ ਰੁਪਏ ਦੀ ਗਰਾਂਟ ਜਾਰੀ – ਡਾ. ਬਲਜੀਤ ਕੌਰ

ਸਮਾਜਿਕ ਵਿਕਾਸ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਲਈ ਹੁਨਰਮੰਦ ਬਣਾਉਣਾ ਸਾਡੀ ਸਰਕਾਰ ਦੀ ਮੁੱਖ ਤਰਜੀਹ

Dr Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਲੋਟ/ਸ੍ਰੀ ਮੁਕਤਸਰ ਸਾਹਿਬ , 03 Apr 2025

Last updated on: Apr 03, 2025, 16:24 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਅਤੇ ਆਤਮਨਿਰਭਰ ਬਣਾਉਣ ਦੇ ਉਦੇਸ਼ ਨਾਲ ਐਨ.ਜੀ.ਓਜ਼ (ਗੈਰ-ਸਰਕਾਰੀ ਸੰਸਥਾਵਾਂ) ਨੂੰ 80 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੀਆਂ ਐਨ.ਜੀ.ਓਜ਼ ਰਾਹੀਂ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਕਟਿੰਗ-ਟੇਲਰਿੰਗ, ਫੈਸ਼ਨ ਡਿਜ਼ਾਇਨਿੰਗ, ਕੰਪਿਊਟਰ,  ਟੈਲੀ ਟ੍ਰੇਨਿੰਗ ਅਤੇ ਬਿਊਟੀ ਥੈਰੇਪਿਸਟ ਟ੍ਰੇਨਿੰਗ  ਵਰਗੀਆਂ ਕੋਰਸਾਂ ਰਾਹੀਂ ਸਵੈ-ਰੋਜ਼ਗਾਰ ਯੋਗ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ 4 ਗੈਰ ਸਰਕਾਰੀ ਸੰਸਥਾਵਾਂ ਨੂੰ ਕਟਿੰਗ ਐਂਡ ਟੇਲਰਿੰਗ, ਫੈਸ਼ਨ ਡਿਜ਼ਾਇਨਿੰਗ ਅਤੇ ਕੰਪਿਊਟਰ ਟ੍ਰੇਨਿੰਗ ਪ੍ਰਾਜੈਕਟਾਂ ਲਈ 40 ਲੱਖ ਰੁਪਏ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਸੰਗਰੂਰ ਜ਼ਿਲ੍ਹੇ ਦੀ ਇੱਕ ਸੰਸਥਾ ਨੂੰ ਕਟਿੰਗ ਐਂਡ ਟੇਲਰਿੰਗ ਕੋਰਸ ਲਈ 10 ਲੱਖ ਰੁਪਏ ਦੀ ਰਾਸ਼ੀ ਜਾਰੀ  ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੀਆਂ 3 ਗੈਰ ਸਰਕਾਰੀ ਸੰਸਥਾਵਾਂ ਨੂੰ ਇਨ੍ਹਾਂ ਕੋਰਸਾਂ ਲਈ 30 ਲੱਖ ਰੁਪਏ ਜਾਰੀ ਕੀਤੇ ਗਏ ਹਨ, ਤਾਂ ਜੋ ਇਨ੍ਹਾਂ ਜ਼ਿਲ੍ਹਿਆਂ ਦੇ ਨੌਜਵਾਨ ਆਪਣੀ ਆਜੀਵਿਕਾ ਕਮਾਉਣ ਲਈ ਸਮੱਰਥ ਬਣ ਸਕਣ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਵਿਕਾਸ ਅਤੇ ਨੌਜਵਾਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਯਤਨ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਅਜਿਹੀਆਂ ਸਕੀਮਾਂ ਰਾਹੀਂ ਸੂਬੇ ਦੇ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਲਈ ਲਗਾਤਾਰ ਉਪਰਾਲੇ ਜਾਰੀ ਰਹਿਣਗੇ।

 

Tags: Dr Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD