Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਅਤੇ ਉਸਦੇ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Ferozpur

Web Admin

Web Admin

5 Dariya News

ਫਿਰੋਜ਼ਪੁਰ , 03 Apr 2025

Last updated on: Apr 04, 2025, 11:27 IST

ਭ੍ਰਿਸ਼ਟਾਚਾਰ ਵਿਰੁੱਧ ਆਪਣੀ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ  ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਸਬ- ਇੰਸਪੈਕਟਰ ਅਤੇ ਉਸਦੇ ਸਾਥੀ ਪ੍ਰਾਈਵੇਟ ਆਪਰੇਟਰ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਤਾਇਨਾਤ ਪੁਲਿਸ ਚੌਕੀ ਇੰਚਾਰਜ ਸਬ -ਇੰਸਪੈਕਟਰ ਸਰਵਣ ਸਿੰਘ ਅਤੇ ਉਸਦੇ ਸਾਥੀ ਪ੍ਰਦੀਪ ਸਿੰਘ ਪ੍ਰਾਈਵੇਟ ਆਪਰੇਟਰ ਵਜੋਂ ਹੋਈ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਵਿਰੁੱਧ ਕੁਲਦੀਪ ਸਿੰਘ ਵਾਸੀ ਮਠੇਰੇ ਪਿੰਡ ,ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਕੇਸ ਦਰਜ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੱਸਿਆ ਹੈ ਕਿ ਸਬ- ਇੰਸਪੈਕਟਰ ਨੇ ਉਸਦੇ ਭਰਾ ਵਿਰੁੱਧ ਦਰਜ ਮੁਕੱਦਮੇ ਵਿੱਚ ਸ਼ਿਕਾਇਤਕਰਤਾ ਦੀ ਮਦਦ ਕਰਨ ਲਈ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਆਪਣੇ ਪ੍ਰਾਈਵੇਟ ਆਪਰੇਟਰ ਪ੍ਰਦੀਪ ਸਿੰਘ ਰਾਹੀਂ 20000 ਰੁਪਏ ਮੌਕੇ ’ਤੇ ਹੀ ਲੈ ਲਏ ਸਨ । 

ਜਦੋਂ ਮੁਲਜ਼ਮ ਵੱਲੋਂ ਬਾਕੀ ਰਕਮ ਦੀ ਮੰਗ ਕੀਤੀ ਗਈ ਤਾਂ ਸ਼ਿਕਾਇਤਕਰਤਾ ਨੇ ਉਸਦੀ  ਵੀਡੀਓ ਵੀ ਰਿਕਾਰਡ ਕਰ ਲਈ ਸੀ । ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਪੀ.ਸੀ. (ਸੋਧ) ਮੁਤਾਬਿਕ ਸੋਧੇ ਐਕਟ 2018 ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ 1988 ਦੀ ਧਾਰਾ 7 ਦੇ ਤਹਿਤ, ਫਿਰੋਜ਼ਪੁਰ ਦੇ ਵੀ.ਬੀ. ਰੇਂਜ ਪੁਲਿਸ ਸਟੇਸ਼ਨ ਵਿਖੇ ਕੇਸ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD