Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਆਪ' ਆਗੂਆਂ ਨੇ ਖਾਲਿਸਤਾਨੀ ਸਮਰਥਕ ਪੰਨੂ ਨੂੰ ਦਿੱਤਾ ਮੂੰਹ-ਤੋੜ ਜਵਾਬ

ਪੰਨੂ ਦਾ ਬਿਆਨ ਸਿਰਫ਼ ਅੰਬੇਡਕਰ ਦੇ ਖ਼ਿਲਾਫ਼ ਹੀ ਨਹੀਂ, ਦਲਿਤਾਂ ਅਤੇ ਸੰਵਿਧਾਨ ਦੇ ਵੀ ਖ਼ਿਲਾਫ਼ ਹੈ - ਪਵਨ ਕੁਮਾਰ ਟੀਨੂੰ

Balkar Singh, AAP, Aam Aadmi Party, Aam Aadmi Party Punjab, AAP Punjab, Pawan Kumar Tinu

Web Admin

Web Admin

5 Dariya News

ਜਲੰਧਰ , 03 Apr 2025

Last updated on: Apr 04, 2025, 11:29 IST

ਆਮ ਆਦਮੀ ਪਾਰਟੀ ਦੇ ਆਗੂਆਂ ਨੇ ਗੁਰਪਤਵੰਤ ਪੰਨੂ ਵੱਲੋਂ ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਢਹਿ-ਢੇਰੀ ਕਰਨ ਸਬੰਧੀ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਦਲਿਤ ਵਿਰੋਧੀ, ਸੰਵਿਧਾਨ ਵਿਰੋਧੀ ਅਤੇ ਦੇਸ਼ ਵਿਰੋਧੀ ਕਰਾਰ ਦਿੱਤਾ ਹੈ। ਜਲੰਧਰ 'ਚ 'ਆਪ' ਆਗੂ ਪਵਨ ਕੁਮਾਰ ਟੀਨੂੰ ਨੇ 'ਆਪ' ਵਿਧਾਇਕ ਬਲਕਾਰ ਸਿੰਘ ਅਤੇ 'ਆਪ' ਆਗੂ ਰਾਜਵਿੰਦਰ ਕੌਰ ਥਿਆੜਾ, ਚੰਦਨ ਗਰੇਵਾਲ, ਆਤਮ ਪ੍ਰਕਾਸ਼ ਬਬਲੂ, ਦਿਨੇਸ਼ ਢੱਲ, ਚਰਨਜੀਤ ਚੰਨੀ, ਦੀਪਕ ਸ਼ਾਰਦਾ ਅਤੇ ਤਰਨਦੀਪ ਸਿੰਘ ਸੰਨੀ ਨਾਲ ਇਸ ਮੁੱਦੇ 'ਤੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ।

ਟੀਨੂੰ ਨੇ ਕਿਹਾ ਕਿ ਵਿਦੇਸ਼ ਬੈਠੇ ਭਗੌੜੇ ਗੁਰਪਤਵੰਤ ਪੰਨੂ ਦਾ ਘਿਨੌਣਾ ਬਿਆਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵਿਰੁੱਧ ਹੀ ਨਹੀਂ ਹੈ। ਇਹ ਦਲਿਤ ਭਾਈਚਾਰੇ ਅਤੇ ਸੰਵਿਧਾਨ ਦੇ ਵੀ ਖ਼ਿਲਾਫ਼ ਹੈ। ਡਾ. ਭੀਮ ਰਾਓ ਅੰਬੇਡਕਰ ਸਿਰਫ਼ ਦਲਿਤਾਂ ਦੇ ਹੀ ਨਹੀਂ ਸਗੋਂ ਪੂਰੇ ਦੇਸ਼ ਦੇ ਹੀਰੋ ਹਨ। ਡਾ. ਅੰਬੇਡਕਰ ਨੇ ਦੇਸ਼ ਦਾ ਸੰਵਿਧਾਨ ਬਣਾ ਕੇ ਸਾਰੇ ਲੋਕਾਂ ਨੂੰ ਬਰਾਬਰਤਾ ਦਾ ਅਧਿਕਾਰ ਦਿੱਤਾ। ਜੇਕਰ ਅੱਜ ਦੇਸ਼ ਇੱਕਜੁੱਟ ਹੈ ਤਾਂ ਇਹ ਸੰਵਿਧਾਨ ਦੀ ਬਦੌਲਤ ਹੈ।

ਟੀਨੂੰ ਨੇ ਕਿਹਾ ਕਿ ਗੁਰਪਤਵੰਤ ਪੰਨੂ ਨੂੰ ਡਾ. ਅੰਬੇਡਕਰ ਦੇ ਦੇਸ਼ ਪ੍ਰਤੀ ਯੋਗਦਾਨ ਬਾਰੇ ਕੁਝ ਨਹੀਂ ਪਤਾ। ਉਸ ਨੂੰ ਸਿੱਖ ਧਰਮ ਬਾਰੇ ਵੀ ਕੋਈ ਗਿਆਨ ਨਹੀਂ ਕਿਉਂਕਿ ਸਿੱਖ ਧਰਮ ‘ਸਰਬੱਤ ਦੇ ਭਲੇ’ ਦੀ ਗੱਲ ਕਰਦਾ ਹੈ ਅਤੇ ਸਾਰੇ ਲੋਕਾਂ ਨੂੰ ਬਰਾਬਰ ਸਮਝਦਾ ਹੈ। ਗੁਰੂ ਗੋਬਿੰਦ ਸਿੰਘ ਜੀ ਨੇ ਦਲਿਤਾਂ ਨੂੰ 'ਰੰਗਰੇਟਾ ਗੁਰੂ ਦਾ ਪੁੱਤ' ਦਾ ਖ਼ਿਤਾਬ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੰਨੂ ਅਕਸਰ ਅਮਰੀਕਾ ਵਿੱਚ ਬੈਠ ਕੇ ਭਾਰਤ ਨੂੰ ਤੋੜਨ ਦੀ ਗੱਲ ਕਰਦਾ ਹੈ ਪਰ ਅਸੀਂ ਉਸ ਨੂੰ ਚੁਣੌਤੀ ਦਿੰਦੇ ਹਾਂ ਕਿ ਜੇਕਰ ਉਹ ਇੰਨਾ ਹੀ ਬਹਾਦਰ ਹੈ ਤਾਂ ਭਾਰਤ ਆ ਕੇ ਇੱਥੇ ਆਪਣੀ ਗੱਲ ਰੱਖੇ।ਉੱਥੇ ਬੈਠ ਕੇ ਇੱਥੇ ਲੋਕਾਂ ਨੂੰ ਨਾ ਭੜਕਾਵੇ। 

ਟੀਨੂੰ ਨੇ ਕਿਹਾ ਕਿ ਆਮ ਆਦਮੀ ਪਾਰਟੀ ਉਨ੍ਹਾਂ ਵੱਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਦਾ ਮੂੰਹ ਤੋੜਵਾਂ ਜਵਾਬ ਦੇਵੇਗੀ। ਟੀਨੂੰ ਨੇ ਸਵਾਲ ਉਠਾਇਆ ਕਿ ਕੁਝ ਲੋਕ ਅਕਸਰ ਜਨਤਕ ਤੌਰ 'ਤੇ ਦਲਿਤ ਅੰਬੇਡਕਰ ਅਤੇ ਸੰਵਿਧਾਨ ਦੇ ਖ਼ਿਲਾਫ਼ ਬੋਲਦੇ ਹਨ ਅਤੇ ਸਮਾਜ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਸ ਲਈ ਭਾਰਤ ਸਰਕਾਰ ਨੂੰ ਇਹ ਪਤਾ ਲਗਾਉਣਾ ਚਾਹੀਦਾ ਹੈ ਕਿ ਅਜਿਹੇ ਲੋਕਾਂ ਪਿੱਛੇ ਕਿਹੜੀ ਏਜੰਸੀ ਜਾਂ ਕਿਹੜੀ ਸਿਆਸੀ ਤਾਕਤ ਕੰਮ ਕਰ ਰਹੀ ਹੈ।

ਅਸੀਂ ਕੇਂਦਰ ਸਰਕਾਰ ਨੂੰ ਵੀ ਅਪੀਲ ਕਰਦੇ ਹਾਂ ਕਿ ਜੇਕਰ ਪੰਨੂ ਕੇਂਦਰੀ ਏਜੰਸੀਆਂ ਦੀ ਕਠਪੁਤਲੀ ਨਹੀਂ ਹੈ ਤਾਂ ਉਸ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਭਾਰਤ ਲਿਆਂਦਾ ਜਾਵੇ। ‘ਆਪ’ ਆਗੂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਡਾਕਟਰ ਅੰਬੇਡਕਰ ਖ਼ਿਲਾਫ਼ ਦਿੱਤੇ ਅਪਮਾਨਜਨਕ ਬਿਆਨਾਂ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਇਹ ਬਿਆਨ ਕਈ ਤਰ੍ਹਾਂ ਦੇ ਸ਼ੱਕ ਪੈਦਾ ਕਰਦੇ ਹਨ। ਇਸ ਲਈ ਕੇਂਦਰ ਸਰਕਾਰ ਨੂੰ ਇਸ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨੀ ਚਾਹੀਦੀ ਹੈ।

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਪੰਨੂੰ ਪੰਜਾਬ ਦਾ ਮਾਹੌਲ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੇ ਸਿਰਫ਼ ਦਲਿਤਾਂ ਨੂੰ ਹੀ ਹੱਕ ਨਹੀਂ ਦਿੱਤੇ, ਉਨ੍ਹਾਂ ਨੇ ਸਾਰੇ ਧਰਮਾਂ ਅਤੇ ਜਾਤਾਂ ਦੇ ਲੋਕਾਂ ਨੂੰ ਸੰਵਿਧਾਨਕ ਤੌਰ ‘ਤੇ ਵੋਟ ਦਾ ਅਧਿਕਾਰ ਸਮੇਤ ਹੋਰ ਮੌਲਿਕ ਅਧਿਕਾਰ ਵੀ ਦਿੱਤੇ ਹਨ। ਇਸ ਲਈ ਪੰਨੂ ਦਾ ਬਿਆਨ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਅਸੀਂ 14 ਤਰੀਕ ਨੂੰ ਬਾਬਾ ਸਾਹਿਬ ਦੇ ਬੁੱਤ ਤੋੜਨ ਦੀ ਉਸ ਦੀ ਧਮਕੀ ਨੂੰ ਨਾਕਾਮ ਕਰ ਦਿਆਂਗੇ। ਆਮ ਆਦਮੀ ਪਾਰਟੀ ਦੇ ਵਰਕਰ ਪੰਜਾਬ ਭਰ ਵਿੱਚ ਡਾ. ਅੰਬੇਡਕਰ ਦੇ ਬੁੱਤ ਨੇੜੇ ਡਟ ਕੇ ਪਹਿਰਾ ਦੇਣਗੇ ਅਤੇ ਉਨ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਣ ਦੇਣਗੇ।

 

Tags: Balkar Singh , AAP , Aam Aadmi Party , Aam Aadmi Party Punjab , AAP Punjab , Pawan Kumar Tinu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD