Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਲਾਲਜੀਤ ਸਿੰਘ ਭੁੱਲਰ ਵੱਲੋਂ ਪੰਜਾਬ ‘ਚ ਈ.ਵੀ. ਬੱਸਾਂ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ‘ਤੇ ਜ਼ੋਰ

ਸਥਾਨਕ ਸਰਕਾਰਾਂ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਨੂੰ ਸਾਂਝਾ ਤੌਰ ‘ਤੇ ਸਰਵੇਖਣ ਕਰਾਉਣ ਲਈ ਕਿਹਾ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 03 Apr 2025

Last updated on: Apr 04, 2025, 11:32 IST

ਪੰਜਾਬ ਸਰਕਾਰ ਨੇ ਸੂਬੇ ‘ਚ ਈ.ਵੀ. ਬੱਸਾਂ ਨੂੰ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ਲਈ ਕਦਮ ਪੁੱਟੇ ਹਨ। ਇਸ ਉਪਰਾਲੇ ਨਾਲ ਜਿੱਥੇ ਸੂਬੇ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਾਉਣ ‘ਚ ਸਹਾਇਤਾ ਮਿਲੇਗੀ, ਉਥੇ ਹੀ ਨਾਗਰਿਕਾਂ ਨੂੰ ਚੰਗਾ ਵਾਤਾਵਰਣ ਅਤੇ ਆਵਾਜਾਈ ਸਹੂਲਤਾਂ ਮਿਲਣਗੀਆਂ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਥਾਨਕ ਸਰਕਾਰਾਂ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਨੂੰ ਈ.ਵੀ. ਬੱਸਾਂ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ਸਬੰਧੀ ਸਰਵੇ ਕਰਾਉਣ ਦੇ ਆਦੇਸ਼ ਦਿੱਤੇ। 

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਨਾਗਰਿਕਾਂ ਨੂੰ ਸਾਫ ਵਾਤਾਵਰਣ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਈ.ਵੀ. ਬੱਸਾਂ ਚਲਾਉਣਾ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ਦਾ ਸਮਾਂ ਆ ਚੁੱਕਾ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਸਬੰਧਤ ਵਿਭਾਗੀ ਅਧਿਕਾਰੀਆਂ ਤੁਰੰਤ ਕਾਰਜਸ਼ੀਲ ਹੋਣ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ‘ਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਐਸ.ਏ.ਐਸ ਨਗਰ ਅਤੇ ਪਟਿਆਲਾ ‘ਚ ਈ.ਵੀ. ਬੱਸਾਂ ਚਲਾਉਣ ਦੀ ਤਜਵੀਜ਼ ਬਣਾਈ ਜਾਵੇਗੀ ਅਤੇ ਇਸ ਤਹਿਤ ਅੰਮ੍ਰਿ਼ਤਸਰ ਲਈ 100, ਜਲੰਧਰ ਲਈ 75, ਲੁਧਿਆਣਾ ਲਈ 100, ਐਸ.ਏ.ਐਸ ਨਗਰ ਲਈ 100 ਅਤੇ ਪਟਿਆਲਾ ਲਈ 50 ਈ.ਵੀ ਬੱਸਾਂ ਪਾਉਣ ‘ਤੇ ਵਿਚਾਰ ਚਰਚਾ ਕੀਤੀ ਗਈ ਹੈ।

ਇਸ ਮੀਟਿੰਗ ਦੌਰਾਨ ਸ. ਭੁੱਲਰ ਨੇ ਪੀ.ਆਰ.ਟੀ.ਸੀ ਅਤੇ ਪਨਬੱਸ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਬੱਸ ਰੂਟਾਂ ਦੇ ਪਰਮਿਟਾਂ ਦੀ ਡੀ-ਕਲਬਿੰਗ ਸਬੰਧੀ ਰੀਵਿਊ ਕਰਕੇ ਕਾਨੂੰਨ ਅਨੁਸਾਰ ਹੱਲ ਕੱਢਿਆ ਜਾਵੇ।ਕੈਬਨਿਟ ਮੰਤਰੀ ਨੇ ਕਿਹਾ ਕਿ ਛੇਤੀ ਹੀ ਪੀ.ਆਰ.ਅੀ.ਸੀ ਵੱਲੋਂ 450 ਵੱਡੀਆਂ ਬੱਸਾਂ, 100 ਮਿੰਨੀ ਬੱਸਾਂ ਅਤੇ ਪਨਬੱਸ ਵੱਲੋਂ 312 ਨਵੀਂਆਂ ਬੱਸਾਂ ਪੰਜਾਬ ਟਰਾਂਸਪੋਰਟ ਵਿਭਾਗ ਦੇ ਬੇੜੇ ਵਿੱਚ ਸ਼ਾਮਲ ਕੀਤੀਆਂ ਜਾਣਗੀਆਂ ਅਤੇ ਇਸ ਸਬੰਧ ਵਿੱਚ ਲੋੜੀਂਦੀ ਕਾਰਵਾਈ ਪ੍ਰਕਿਰਿਆ ਅਧੀਨ ਹੈ।

ਇਸ ਮੌਕੇ ਵਧੀਕ ਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਡੀ.ਕੇ. ਤਿਵਾੜੀ, ਸਟੇਟ ਟਰਾਂਸਪੋਰਟ ਕਮਿਸ਼ਨਰ ਸ. ਜਸਪ੍ਰੀਤ ਸਿੰਘ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਸ੍ਰੀ ਰਾਜੀਵ ਗੁਪਤਾ ਤੋਂ ਇਲਾਵਾ ਸਥਾਨਕ ਸਰਕਾਰਾਂ ਅਤੇ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD