Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਪਰਾਧ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਰਿਹਾ ਹੈ : ਭਗਵੰਤ ਸਿੰਘ ਮਾਨ

ਸੂਬੇ ਭਰ ਦੇ ਥਾਣਿਆਂ ਲਈ 139 ਨਵੇਂ ਵਾਹਨਾਂ ਨੂੰ ਦਿਖਾਈ ਹਰੀ ਝੰਡੀ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Balkar Singh, Phillaur, Jalandhar, Gaurav Yadav, Punjab Police, Police, Punjab Admin, Director General of Police Punjab, DGP Punjab

Web Admin

Web Admin

5 Dariya News

ਫਿਲੌਰ (ਜਲੰਧਰ) , 03 Apr 2025

Last updated on: Apr 04, 2025, 11:36 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਨੂੰ ਵਧੀਆ ਬੁਨਿਆਦੀ ਢਾਂਚਾਗਤ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਅਤੇ ਇਸ ਨੂੰ ਵਿਗਿਆਨਕ ਲੀਹਾਂ `ਤੇ ਆਧੁਨਿਕ ਬਣਾ ਰਹੀ ਹੈ ਤਾਂ ਜੋ ਫੋਰਸ ਕਾਨੂੰਨ ਵਿਵਸਥਾ ਦੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੇ ਯੋਗ ਹੋ ਸਕੇ। ਸੂਬੇ ਭਰ ਦੇ ਥਾਣਿਆਂ ਲਈ 139 ਨਵੇਂ ਵਾਹਨਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਸੂਬੇ ਭਰ ਦੇ ਸਾਰੇ 454 ਥਾਣਿਆਂ ਦੇ ਐਸ.ਐਚ.ਓਜ਼. ਨੂੰ ਨਵੇਂ ਵਾਹਨ ਮਿਲੇ ਹਨ। 

ਉਨ੍ਹਾਂ ਕਿਹਾ ਕਿ ਇਹ ਪਿਛਲੇ ਰੁਝਾਨਾਂ ਦੇ ਉਲਟ ਹੈ, ਜਦੋਂ ਨਵੇਂ ਵਾਹਨ ਜ਼ਮੀਨੀ ਪੱਧਰ `ਤੇ ਅਧਿਕਾਰੀਆਂ ਦੀ ਬਜਾਏ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਸ.ਐਚ.ਓ. ਪੰਜਾਬ ਪੁਲਿਸ ਦਾ ਅਸਲੀ ਚਿਹਰਾ ਹੁੰਦੇ ਹਨ ਕਿਉਂਕਿ ਉਹ ਸਿੱਧੇ ਤੌਰ `ਤੇ ਲੋਕਾਂ ਨਾਲ ਜੁੜੇ ਹੁੰਦੇ ਹਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਵੱਡੀ ਜ਼ਿੰਮੇਵਾਰੀ ਉਨ੍ਹਾਂ ਉੱਤੇ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਕਈ ਵਿਰੋਧੀ ਤਾਕਤਾਂ ਸੂਬੇ ਦੀ ਸ਼ਾਂਤੀ ਭੰਗ ਕਰਨ ਲਈ ਨਾਪਾਕ ਮਨਸੂਬੇ ਘੜ ਰਹੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ। 

ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ਨੂੰ ਦੂਰ ਕਰਨ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਉੱਨਤ ਜ਼ਰੂਰਤਾਂ ਅਨੁਸਾਰ ਅਪਡੇਟ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਪੰਜਾਬ ਪੁਲਿਸ ਪੂਰੀ ਪੇਸ਼ੇਵਰ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖੇਗੀ। ਮੁੱਖ ਮੰਤਰੀ ਨੇ ਕਿਹਾ ਕਿ 70 ਫੀਸਦੀ ਨਸ਼ੀਲੇ ਪਦਾਰਥ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਸਮਗਲ ਕੀਤੇ ਜਾਂਦੇ ਹਨ ਅਤੇ ਬਾਅਦ ਵਿੱਚ ਸੂਬੇ ਵਿੱਚ ਸਪਲਾਈ ਕੀਤੇ ਜਾਂਦੇ ਹਨ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਡਰੋਨਾਂ ਦੀ ਆਵਾਜਾਈ ਰੋਕਣ ਲਈ ਐਂਟੀ-ਡਰੋਨ ਤਕਨਾਲੋਜੀ ਸ਼ੁਰੂ ਕਰ ਕੇ ਬੀ.ਐਸ.ਐਫ. ਨਾਲ ਹੱਥ ਮਿਲਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਕਾਰਨ ਨਸ਼ਿਆਂ ਦੀ ਤਸਕਰੀ ਵਿੱਚ ਭਾਰੀ ਕਮੀ ਆਈ ਹੈ ਕਿਉਂਕਿ ਬੀ.ਐਸ.ਐਫ. ਦੀ ਇਕ ਰਿਪੋਰਟ ਦੱਸਦੀ ਹੈ ਕਿ ਪੰਜਾਬ ਵਿੱਚ ਸਖ਼ਤੀ ਕਾਰਨ ਸਰਹੱਦ ਪਾਰੋਂ ਸਮਗਲਿੰਗ ਵਿੱਚ ਕਮੀ ਆਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ ਇੰਸਪੈਕਟਰਾਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਪੁਲਿਸ ਮੁਲਾਜ਼ਮਾਂ ਦੀ ਘਾਟ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਅਸਾਮੀਆਂ ਲਈ ਹਰ ਸਾਲ ਲਗਪਗ 2.50 ਲੱਖ ਉਮੀਦਵਾਰ ਅਰਜ਼ੀਆਂ ਦਿੰਦੇ ਹਨ, ਇਸ ਲਈ ਸਾਰੇ ਚਾਹਵਾਨ ਪ੍ਰੀਖਿਆਵਾਂ ਪਾਸ ਕਰਨ ਲਈ ਅਕਾਦਮਿਕ ਖੇਤਰ ਦੇ ਨਾਲ-ਨਾਲ ਆਪਣੇ ਸਰੀਰ ਨੂੰ ਸੁਧਾਰਨ ਵੱਲ ਧਿਆਨ ਦੇ ਰਹੇ ਹਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਅਤੇ ਨਸ਼ਿਆਂ ਦੇ ਖ਼ਤਰੇ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਕਰ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ ਤਾਂ ਜੋ ਇਸ ਬੁਰਾਈ ਦੀ ਰੀੜ੍ਹ ਦੀ ਹੱਡੀ ਤੋੜੀ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਗੈਰ-ਕਾਨੂੰਨੀ ਤਰੀਕਿਆਂ ਰਾਹੀਂ ਹਾਸਲ ਕੀਤੀ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਢਾਹਿਆ/ਜ਼ਬਤ ਕੀਤਾ ਜਾ ਰਿਹਾ ਹੈ ਤਾਂ ਜੋ ਹੋਰ ਕੋਈ ਨਸ਼ਾ ਤਸਕਰੀ ਵਿੱਚ ਆਉਣ ਦੀ ਨਾ ਸੋਚੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੱਤਾ ਵਿੱਚ ਆਉਣ ਦੇ 36 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਤਕਰੀਬਨ 55,000 ਨੌਕਰੀਆਂ ਦਿੱਤੀਆਂ ਹਨ। 

ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਨੌਜਵਾਨ ਸਬੰਧਤ ਵਿਭਾਗਾਂ ਵਿੱਚ ਸ਼ਾਮਲ ਹੋ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨਗੇ। 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਕਿਸੇ ਵੀ ਭ੍ਰਿਸ਼ਟ ਅਫ਼ਸਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਭ੍ਰਿਸ਼ਟ ਅਫ਼ਸਰ ਨੂੰ ਫੜਿਆ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ ਵਿੱਚ ਨਾਗਰਿਕ ਸੇਵਾਵਾਂ ਮੁਹੱਈਆ ਕਰ ਕੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ, ਕਾਰਜਕੁਸ਼ਲਤਾ ਅਤੇ ਜਵਾਬਦੇਹੀ ਲਿਆਉਣ ਲਈ ਸੂਬਾ ਸਰਕਾਰ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਨਿਵੇਕਲੀ ਸਕੀਮ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਸੂਬਾ ਸਰਕਾਰ ਦੇ ਸੀਨੀਅਰ ਆਈ.ਏ.ਐਸ. ਤੇ ਆਈ.ਪੀ.ਐਸ. ਅਫ਼ਸਰ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮਾਰਗ-ਨਿਰਦੇਸ਼ਕ ਵਜੋਂ ਕੰਮ ਕਰਨਗੇ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਸਫ਼ਲ ਹੋਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦੇਣਗੇ। 

ਉਨ੍ਹਾਂ ਕਿਹਾ ਕਿ ਸਾਰੇ ਆਈ.ਏ.ਐਸ. ਤੇ ਆਈ.ਪੀ.ਐਸ. ਅਧਿਕਾਰੀ ਸੂਬੇ ਦੇ ਇਕ-ਇਕ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੇ ਮਾਰਗ-ਨਿਰਦੇਸ਼ਕ ਬਣਨਗੇ, ਜਿਸ ਨਾਲ ਉਹ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਗੱਲਬਾਤ ਰਾਹੀਂ ਸਿੱਖਿਆ ਦੇ ਮਾਹੌਲ ਨੂੰ ਹੋਰ ਸਾਜ਼ਗਾਰ ਬਣਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਮੰਤਵ ਵਿਦਿਆਰਥੀਆਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਲਈ ਉਤਸ਼ਾਹਤ ਕਰ ਕੇ ਉਨ੍ਹਾਂ ਦੀਆਂ ਜ਼ਿੰਦਗੀਆਂ ਬਦਲਣਗੇ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਇਸ ਅਹਿਮ ਪ੍ਰੋਗਰਾਮ ਨਾਲ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਖੰਭ ਲੱਗਣਗੇ, ਜਿਸ ਨਾਲ ਉਹ ਜ਼ਿੰਦਗੀ ਦੇ ਹਰੇਕ ਖ਼ੇਤਰ ਵਿੱਚ ਸਫ਼ਲਤਾ ਦੇ ਝੰਡੇ ਗੱਡਣਗੇ। ਇਸ ਤੋਂ ਪਹਿਲਾਂ ਡੀ.ਜੀ.ਪੀ. ਗੌਰਵ ਯਾਦਵ ਨੇ ਮੁੱਖ ਮੰਤਰੀ ਤੇ ਹੋਰ ਅਹਿਮ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Balkar Singh , Phillaur , Jalandhar , Gaurav Yadav , Punjab Police , Police , Punjab Admin , Director General of Police Punjab , DGP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD