Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਨਿਲ ਠਾਕੁਰ ਵੱਲੋਂ ਮੋਹਾਲੀ ਦੇ ਵੱਖ-ਵੱਖ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨਾਲ ਮੀਟਿੰਗ

ਜ਼ਿਲ੍ਹੇ ਦੇ ਵਪਾਰੀਆਂ ਤੇ ਉਦਯੋਗਪਤੀਆਂ ਦੀਆਂ ਸਰਕਾਰ ਨਾਲ ਸਬੰਧਤ ਮੁਸ਼ਕਿਲਾਂ ਦਾ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ

 Anil Thakur, Aam Aadmi Party, Aam Aadmi Party Punjab, AAP Punjab,Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 03 Apr 2025

Last updated on: Apr 04, 2025, 12:27 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ (ਆਬਕਾਰੀ ਤੇ ਕਰ ਵਿਭਾਗ) ਦੇ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਐੱਸ.ਏ.ਐੱਸ. ਨਗਰ ਜ਼ਿਲ੍ਹੇ ਦੇ ਵਪਾਰੀਆਂ, ਕਾਰੋਬਾਰੀਆਂ, ਬਿਲਡਰਜ਼ ਤੇ ਉਦਯੋਗਪਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। 

ਪੰਜਾਬ ਰਾਜ ਦੇ ਜੀ.ਐਸ.ਟੀ. ਅਤੇ ਆਬਕਾਰੀ ਮਾਮਲਿਆਂ ਸਬੰਧੀ ਮੀਟਿੰਗ ਦੀ ਅੱਜ ਮੋਹਾਲੀ ਦੇ ਆਬਕਾਰੀ ਅਤੇ ਕਰ ਭਵਨ ਵਿਖੇ ਕਮਿਸ਼ਨ ਦੇ ਦਫ਼ਤਰ ਵਿਖੇ ਪ੍ਰਧਾਨਗੀ ਕਰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਵੱਖ- ਵੱਖ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਦੇ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਆਬਕਾਰੀ, ਜੀ ਐਸ ਟੀ ਵਿਭਾਗ ਵਿਭਾਗ ਨੂੰ ਕਰ ਮਾਲੀਆ ਵਧਾਉਣ ਲਈ ਵਿਭਾਗ ਅਤੇ ਵਪਾਰੀ ਭਾਈਚਾਰੇ ਦਰਮਿਆਨ ਸੁਖਾਵਾਂ ਤਾਲਮੇਲ ਬਣਾਉਣ ਲਈ ਕਿਹਾ।  

ਉਨ੍ਹਾਂ ਕਿਹਾ ਕਿ ਪੰਜਾਬ ਦੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਾਜ ਦੇ ਜੀ ਐਸ ਟੀ ਕਰ ਮਾਲੀਏ ਵਿੱਚ 62 ਫ਼ੀਸਦੀ ਵਾਧਾ ਕੀਤਾ ਗਿਆ ਹੈ। ਇਸੇ ਤਰਾਂ ਆਬਕਾਰੀ ਮਾਲੀਏ ਵਿੱਚ 63 ਫੀਸਦੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਰਵਾਇਤੀ ਵੈਟ ਪ੍ਰਣਾਲੀ ਤਹਿਤ ਬਕਾਇਆਂ ਦੇ ਇਕਮੁਸ਼ਤ ਹੱਲ ਲਈ ਲਾਗੂ ਕੀਤੀ ਓ ਟੀ ਐਸ ਸਕੀਮ ਦਾ 70311 ਡੀਲਰਾਂ ਨੂੰ ਲਾਭ ਹੋਇਆ ਹੈ, ਜਿਸ ਤਹਿਤ ਉਨ੍ਹਾਂ ਨੂੰ 867 ਕਰੋੜ ਦਾ ਬਕਾਇਆ ਦੇਣਦਾਰੀਆਂ ਚ ਲਾਭ ਮਿਲਿਆ ਹੈ। 

ਇਸ ਮੌਕੇ ਵੱਖ-ਵੱਖ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਜਾਇਜ਼ ਮੁਸ਼ਕਿਲਾਂ/ਮੰਗਾਂ ਦਾ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਚੇਅਰਮੈਨ ਅਨਿਲ ਠਾਕੁਰ ਨੇ ਜੀ ਐਸ ਟੀ ਅਤੇ ਆਬਕਾਰੀ ਵਿੰਗ ਦੇ ਅਧਿਕਾਰੀਆਂ ਨੂੰ ਟੈਕਸ ਵਸੂਲੀ ਵਿੱਚ ਮੌਜੂਦ ਖ਼ਾਮੀਆਂ ਨੂੰ ਦੂਰ ਕਰਨ ਲਈ ਢੁਕਵੇਂ ਕਦਮ ਚੁੱਕਣ ਲਈ ਕਿਹਾ। 

ਉਨ੍ਹਾਂ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਕਿਹਾ ਪੰਜਾਬ ਦੀ ਤਰੱਕੀ ਅਤੇ ਖ਼ਸ਼ਹਾਲੀ ਲਈ  ਬਣਦੇ ਟੈਕਸ ਇਮਾਨਦਾਰੀ ਨਾਲ ਅਤੇ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਤਾਂ ਜੋ ਮਾਲੀਏ ਵਿੱਚ ਵਾਧਾ ਹੋਣ ਨਾਲ ਸਰਕਾਰੀ ਖਜ਼ਾਨੇ ਨੂੰ ਲਾਭ ਪੁੱਜ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਪੰਜਾਬ ਸਰਕਾਰ, ਵਪਾਰੀਆਂ ਅਤੇ ਉਦਯੋਗਪਤੀਆਂ ਵਿਚਕਾਰ ਪੁੱਲ ਦਾ ਕੰਮ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਉਹ ਹਰੇਕ ਜ਼ਿਲ੍ਹੇ ਵਿੱਚ ਜਾ ਕੇ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਤਾਂ ਜੋ ਸਰਕਾਰ ਦੇ ਪੱਧਰ ’ਤੇ ਇਨ੍ਹਾਂ ਦਾ ਨਿਪਟਾਰਾ ਕੀਤਾ ਜਾ ਸਕੇ। ਚੇਅਰਮੈਨ ਠਾਕੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਕਮਿਸ਼ਨ ਅਤੇ ਵਿਭਾਗ ਸੂਬੇ ’ਚ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਹਾਂ-ਪੱਖੀ ਅਤੇ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। 

ਉਨ੍ਹਾਂ ਇਸ ਮੌਕੇ ਸਟੇਟ ਜੀ ਐਸ ਟੀ ਦੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਵਪਾਰੀਆਂ ਵੱਲੋਂ ਰੱਖੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨ ਅਤੇ ਸੁਣਵਾਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਪਾਸੋਂ ਪ੍ਰਾਪਤ ਆਦੇਸ਼ਾਂ ਅਨੁਸਾਰ ਰਾਜ ’ਚ ਸਨਅਤਕਾਰਾਂ, ਬਿਲਡਰਾਂ ਅਤੇ ਵਪਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਕੀਤੇ ਵਾਅਦਿਆਂ ਮੁਤਾਬਕ ਉਨ੍ਹਾਂ ਨੂੰ ਰਾਜ ਵਿੱਚ ਸੁਖਾਵਾਂ ਮਾਹੌਲ ਦੇਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਯੋਗ ਹੱਲ ਲਈ ਸਰਕਾਰ ਅਤੇ ਇਸ ਦੇ ਸਾਰੇ ਵਿੰਗ ਉਪਰਾਲੇ ਕਰ ਰਹੇ ਹਨ ਅਤੇ ਜੇਕਰ ਕਿਸੇ ਵੀ ਵਪਾਰੀ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਮੀਟਿੰਗ ਵਿੱਚ ਪਹੁੰਚੇ ਵੱਖ-ਵੱਖ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਕੋਈ ਸੁਝਾਅ/ਮੰਗਾਂ ਹਨ ਤਾਂ ਉਹਨਾਂ ਨੂੰ ਲਿਖਤੀ ਤੌਰ ਤੇ ਪੇਸ਼ ਕੀਤੀਆਂ ਜਾਣ ਅਤੇ ਉਨ੍ਹਾਂ ਵੱਲੋਂ ਭਰੋਸਾ ਦਿਵਾਇਆ ਕਿ ਸਰਕਾਰ ਅਤੇ ਕਮਿਸ਼ਨ ਉਨ੍ਹਾਂ ਦੇ ਹਰ ਇੱਕ ਸੁਝਾਅ ਨੂੰ ਗੰਭੀਰਤਾ ਨਾਲ ਲਵੇਗਾ ਤਾਂ ਜੋ ਉਨ੍ਹਾਂ ਦੀਆਂ ਜਾਇਜ਼ ਮੁਸ਼ਕਿਲਾਂ ਦਾ ਢੁੱਕਵਾਂ ਹੱਲ ਕੀਤਾ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਮੋਹਾਲੀ ਟਰੇਡਰਜ਼ ਵਿੰਗ ਦੇ ਪ੍ਰਧਾਨ ਰਣਜੀਤ ਪਾਲ ਸਿੰਘ, ਪ੍ਰਧਾਨ ਬਾਰ ਐਸੋਸ਼ੀਏਸ਼ਨ, ਰਾਮ ਬਾਂਸਲ, ਮੋਹਾਲੀ ਇੰਡਸਟਰੀ ਐਸੋਸੀਏਸ਼ਨ, ਇੰਡਸਟਰੀ ਐਸੋਸੀਏਸ਼ਨ-82,  ਮੋਹਾਲੀ ਟ੍ਰੇਡਰਜ਼ ਐਸੋਸੀਏਸ਼ਨ, ਡੇਰਾਬਸੀ ਇੰਡਸਟਰੀ ਐਸੋਸੀਏਸ਼ਨ ਅਤੇ ਮੋਹਾਲੀ ਕਰਿਆਨਾ ਐਸੋਸੀਏਸ਼ਨ, ਮੈਰਿਜ ਪੈਲੈਸ, ਹੋਟਲਾਂ ਅਤੇ ਰੈਸਟੋਰੈਟਾਂ ਦੇ ਮਾਲਕਾਂ ਸਮੇਤ ਵੱਖ-ਵੱਖ ਵਪਾਰ ਮੰਡਲਾਂ ਅਤੇ ਸਨਅਤੀ ਐਸੋਸੀਏਸ਼ਨਾਂ ਦੇ ਅਹੁਦੇਦਾਰ ਹਾਜ਼ਰ ਸਨ, ਜਿਨ੍ਹਾਂ ਨੇ ਵੱਖ-ਵੱਖ ਸੁਝਾਅ ਅਤੇ ਮੁਸ਼ਕਿਲਾਂ ਰੱਖੀਆਂ।

 

Tags: Anil Thakur , Aam Aadmi Party , Aam Aadmi Party Punjab , AAP Punjab , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD