Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਰਿੰਦਰ ਮੋਦੀ ਅਤੇ ਥਾਈ ਪ੍ਰਧਾਨ ਮੰਤਰੀ ਪੇਟੋਂਗਟਾਰਨ ਸ਼ਿਨਾਵਾਤਰਾ ਨੇ ਸਬੰਧਾਂ ਨੂੰ ਮਜ਼ਬੂਤ ​​ਕੀਤਾ

ਬੈਂਕਾਕ ਫੇਰੀ ਦੌਰਾਨ ਰਣਨੀਤਕ ਭਾਈਵਾਲੀ ਤੱਕ ਸਬੰਧਾਂ ਨੂੰ ਉੱਚਾ ਚੁੱਕਣਾ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Prime Minister of Thailand, Paetongtarn Shinawatra

Web Admin

Web Admin

5 Dariya News

ਬੈਂਕਾਕ , 03 Apr 2025

Last updated on: Apr 04, 2025, 12:48 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਥਾਈਲੈਂਡ ਦੀ ਆਪਣੀ ਸਰਕਾਰੀ ਯਾਤਰਾ ‘ਤੇ ਅੱਜ ਬੈਂਕਾਕ ਵਿੱਚ ਥਾਈਲੈਂਡ ਦੇ ਪ੍ਰਧਾਨ ਮੰਤਰੀ, ਮਹਾਮਹਿਮ ਪੈਟੋਂਗਤਰਨ ਸ਼ਿਨਾਵਾਤ੍ਰਾ  ਨਾਲ ਮੁਲਾਕਾਤ ਕੀਤੀ। ਗਵਰਨਮੈਂਟ ਹਾਊਸ ਪਹੁੰਚਣ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਨੀ ਪ੍ਰਧਾਨ ਮੰਤਰੀ ਸ਼ਿਨਾਵਾਤ੍ਰਾ  ਨੇ ਕੀਤੀ ਅਤੇ ਉਨ੍ਹਾਂ ਦਾ ਰਸਮੀ ਸੁਆਗਤ ਕੀਤਾ। 

ਇਹ ਉਨ੍ਹਾਂ ਦੋਹਾਂ ਦੀ ਦੂਸਰੀ ਮੁਲਾਕਾਤ ਸੀ। ਇਸ ਤੋਂ ਪਹਿਲੇ, ਦੋਹਾਂ ਨੇਤਾਵਾਂ ਨੇ ਅਕਤੂਬਰ 2024 ਵਿੱਚ ਵਿਅਨਤਿਆਨੇ (Vientiane) ਵਿੱਚ ਆਸੀਆਨ ਨਾਲ ਸਬੰਧਿਤ ਸਮਿਟ (ASEAN related Summit) ਦੇ ਦੌਰਾਨ ਮੁਲਾਕਾਤ ਕੀਤੀ ਸੀ। ਦੋਹਾਂ ਨੇਤਾਵਾਂ ਨੇ ਭਾਰਤ ਅਤੇ ਥਾਈਲੈਂਡ ਦੇ ਦਰਮਿਆਨ ਦੁਵੱਲੇ ਸਹਿਯੋਗ ਦੇ ਪੂਰੇ ਦਾਇਰੇ ਦੀ ਸਮੀਖਿਆ ਕੀਤੀ। 

ਉਨ੍ਹਾਂ ਨੇ ਰਾਜਨੀਤਕ ਅਦਾਨ-ਪ੍ਰਦਾਨ, ਰੱਖਿਆ ਅਤੇ ਸੁਰੱਖਿਆ ਭਾਗੀਦਾਰੀ, ਰਣਨੀਤਕ ਜੁੜਾਅ, ਵਪਾਰ ਅਤੇ ਨਿਵੇਸ਼ ਅਤੇ ਦੋਹਾਂ ਦੇਸ਼ਾਂ ਦੇ ਲੋਕਾਂ ਦੇ ਦਰਮਿਆਨ ਸਬੰਧਾਂ (people-to-people ties) ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ। ਐਸਾ ਕਰਦੇ ਹੋਏ ਦੋਹਾਂ ਨੇਤਾਵਾਂ ਨੇ ਕਨੈਕਟਿਵਿਟੀ, ਸਿਹਤ, ਸਾਇੰਸ ਅਤੇ ਟੈਕਨੋਲੋਜੀ, ਸਟਾਰਟਅਪ , ਇਨੋਵੇਸ਼ਨ, ਡਿਜੀਟਲ, ਸਿੱਖਿਆ, ਸੱਭਿਆਚਾਰ ਅਤੇ ਟੂਰਿਜ਼ਮ ਸਹਿਯੋਗ ਵਧਾਉਣ ਦੀ ਜ਼ਰੂਰਤ ਨੂੰ ਰੇਖਾਂਕਿਤ ਕੀਤਾ। 

ਉਨ੍ਹਾਂ ਨੇ ਮਨੁੱਖੀ ਤਸਕਰੀ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸਾਇਬਰ ਘੁਟਾਲਿਆਂ ਸਹਿਤ ਅੰਤਰਰਾਸ਼ਟਰੀ ਸੰਗਠਿਤ ਅਪਰਾਧਾਂ ਦਾ ਮੁਕਾਬਲਾ ਕਰਨ ਦੇ ਲਈ ਸਹਿਯੋਗ ਨੂੰ ਗਹਿਰਾ ਕਰਨ ਦੇ ਤਰੀਕਿਆਂ ‘ਤੇ ਭੀ ਵਿਚਾਰ-ਵਟਾਂਦਰਾ ਕੀਤਾ। ਦੋਹਾਂ ਪ੍ਰਧਾਨ ਮੰਤਰੀਆਂ ਨੇ ਆਲਮੀ ਮੁੱਦਿਆਂ ‘ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ ਅਤੇ ਬਿਮਸਟੈੱਕ,  ਆਸੀਆਨ ਅਤੇ ਮੇਕਾਂਗ ਗੰਗਾ ਸਹਿਯੋਗ (BIMSTEC, ASEAN and Mekong Ganga Cooperation) ਸਹਿਤ ਉਪ-ਖੇਤਰੀ, ਖੇਤਰੀ ਅਤੇ ਬਹੁਪੱਖੀ ਮੰਚਾਂ (sub-regional, regional and multilateral fora) ਵਿੱਚ ਨਿਕਟ ਸਹਿਯੋਗ ਸਥਾਪਿਤ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ।

ਦੋਹਾਂ ਨੇਤਾਵਾਂ ਦੀ ਮੌਜੂਦਗੀ ਵਿੱਚ ਭਾਰਤ-ਥਾਈਲੈਂਡ ਰਣਨੀਤਕ ਸਾਂਝੇਦਾਰੀ ਦੀ ਸਥਾਪਨਾ ‘ਤੇ ਸੰਯੁਕਤ ਐਲਾਨਨਾਮੇ (Joint Declaration on the Establishment of India-Thailand Strategic Partnership) ਦਾ ਅਦਾਨ-ਪ੍ਰਦਾਨ ਹੋਇਆ। ਉਨ੍ਹਾਂ ਦੀ ਮੌਜੂਦਗੀ ਵਿੱਚ ਹੈਂਡਲੂਮਸ ਅਤੇ ਹੈਂਡੀਕ੍ਰਾਫਟ;  ਡਿਜੀਟਲ ਟੈਕਨੋਲੋਜੀਆਂ; ਸੂਖਮ ਛੋਟੇ ਅਤੇ ਦਰਮਿਆਨੇ ਉੱਦਮਾਂ (ਐੱਮਐੱਸਐੱਮਈਜ਼-MSMEs); ਅਤੇ ਸਮੁੰਦਰੀ ਵਿਰਾਸਤ ਦੇ ਖੇਤਰਾਂ ਵਿੱਚ ਸਹਿਮਤੀ ਪੱਤਰਾਂ ਦਾ ਅਦਾਨ-ਪ੍ਰਦਾਨ ਭੀ ਹੋਇਆ। 

ਦੋਹਾਂ ਨੇਤਾਵਾਂ ਨੇ ਭਾਰਤ-ਥਾਈਲੈਂਡ ਕੌਂਸਲਰ ਸੰਵਾਦ (India-Thailand Consular Dialogue) ਦੀ ਸਥਾਪਨਾ ਦਾ ਭੀ ਸੁਆਗਤ ਕੀਤਾ, ਜੋ ਦੋਹਾਂ ਦੇਸ਼ਾਂ ਦੇ ਦਰਮਿਆਨ ਲੋਕਾਂ ਨਾਲ ਲੋਕਾਂ ਦੇ ਸੰਪਰਕ ਨੂੰ ਹੋਰ ਸੁਗਮ ਬਣਾਵੇਗਾ। ਪਰਿਣਾਮਾਂ ਦੀ ਸੂਚੀ  ਇੱਥੇ ਦੇਖੀ  ਜਾ ਸਕਦੀ ਹੈ। ਸਦਭਾਵਨਾ ਦੇ ਇੱਕ ਪ੍ਰਤੀਕ ਦੇ ਰੂਪ ਵਿੱਚ, ਥਾਈ ਸਰਕਾਰ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਯਾਤਰਾ ਨੂੰ ਦਰਸਾਉਣ ਲਈ 18ਵੀਂ ਸ਼ਤਾਬਦੀ ਦੇ ਰਾਮਾਇਣ ਦੇ ਕੰਧ-ਚਿੱਤਰਾਂ ਨੂੰ ਦਰਸਾਉਂਦੇ ਹੋਏ ਇੱਕ ਵਿਸ਼ੇਸ਼ ਡਾਕ ਟਿਕਟ ਜਾਰੀ ਕੀਤੀ।

ਦੋਹਾਂ ਦੇਸ਼ਾਂ ਦੇ ਦਰਮਿਆਨ ਨਿਕਟ ਸੱਭਿਆਚਾਰਕ ਅਤੇ ਧਾਰਮਿਕ ਸਬੰਧਾਂ ਨੂੰ ਰੇਖਾਂਕਿਤ ਕਰਦੇ ਹੋਏ, ਪ੍ਰਧਾਨ ਮੰਤਰੀ ਨੂੰ ਥਾਈਲੈਂਡ ਦੇ ਪ੍ਰਧਾਨ ਮੰਤਰੀ ਸ਼ਿਨਾਵਾਤ੍ਰਾ ਦੁਆਰਾ ਪਾਲੀ ਵਿੱਚ ਬੁੱਧ ਧਰਮ ਦੇ ਪਵਿੱਤਰ ਗ੍ਰੰਥ  ‘ਤਿਪਿਟਕ’ (TI-PITAKA) ਦਾ ਇੱਕ ਵਿਸ਼ੇਸ਼ ਸੰਸਕਰਣ ਦਿੱਤਾ ਗਿਆ। 

ਭਾਰਤ ਅਤੇ ਥਾਈਲੈਂਡ ਦੇ ਦਰਮਿਆਨ ਨਿਕਟ ਸੱਭਿਅਤਾਗਤ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਲਈ, ਪ੍ਰਧਾਨ ਮੰਤਰੀ ਨੇ ਗੁਜਰਾਤ ਤੋਂ ਖੁਦਾਈ ਕਰਕੇ ਲਿਆਂਦੇ ਗਏ ਭਗਵਾਨ ਬੁੱਧ ਦੇ ਅਵਸ਼ੇਸ਼ਾਂ ਨੂੰ  ਥਾਈਲੈਂਡ ਭੇਜਣ ਦੀ ਪੇਸ਼ਕਸ਼ ਕੀਤੀ, ਤਾਕਿ ਲੋਕ ਉਨ੍ਹਾਂ ਦੇ ਪ੍ਰਤੀ ਆਪਣਾ ਸਨਮਾਨ ਪ੍ਰਗਟ ਕਰ ਸਕਣ। 

ਪਿਛਲੇ ਸਾਲ, ਭਗਵਾਨ ਬੁੱਧ ਅਤੇ ਉਨ੍ਹਾਂ ਦੇ ਦੋ ਸ਼ਿਸ਼ਾਂ ਦੇ ਪਵਿੱਤਰ ਅਵਸ਼ੇਸ਼ ਭਾਰਤ ਤੋਂ ਥਾਈਲੈਂਡ ਆਏ ਸਨ ਅਤੇ 40 ਲੱਖ ਤੋਂ ਅਧਿਕ ਲੋਕਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਸੀ। ਭਾਰਤ ਅਤੇ ਥਾਈਲੈਂਡ ਸਮੁੰਦਰੀ ਗੁਆਂਢੀ ਹਨ, ਜਿਨ੍ਹਾਂ ਦੇ ਦਰਮਿਆਨ ਸੱਭਿਆਚਾਰਕ, ਭਾਸ਼ਾਈ ਅਤੇ ਧਾਰਮਿਕ ਸਬੰਧਾਂ ਨਾਲ ਜੁੜੇ ਸਾਂਝੇ ਸੱਭਿਅਤਾਗਤ ਬੰਧਨ ਹਨ, ਜਿਨ੍ਹਾਂ ਵਿੱਚ ਰਾਮਾਇਣ ਅਤੇ ਬੁੱਧ ਧਰਮ ਦੇ ਸਬੰਧ ਭੀ ਸ਼ਾਮਲ ਹਨ। 

ਥਾਈਲੈਂਡ ਦੇ ਨਾਲ ਭਾਰਤ ਦੇ ਸਬੰਧ ਸਾਡੀ 'ਐਕਟ ਈਸਟ' ਨੀਤੀ (‘Act East’ Policy), ਆਸੀਆਨ ਦੇ ਨਾਲ ਵਿਆਪਕ ਰਣਨੀਤਕ ਸਾਂਝੇਦਾਰੀ(Comprehensive Strategic Partnership with ASEAN), ਵਿਜ਼ਨ ਮਹਾਸਾਗਰ (Vision MAHASAGAR) ਅਤੇ ਇੰਡੋ-ਪੈਸਿਫਿਕ ਦੇ ਸਾਡੇ ਦ੍ਰਿਸ਼ਟੀਕੋਣ ਦਾ ਇੱਕ ਅਭਿੰਨ ਥੰਮ੍ਹ ਹਨ। 

ਦੋਹਾਂ ਦੇਸ਼ਾਂ ਦੇ ਦਰਮਿਆਨ ਨਿਰੰਤਰ ਬਾਤਚੀਤ ਨੇ ਸਦੀਆਂ-ਪੁਰਾਣੇ ਸਬੰਧਾਂ (age-old ties) ਅਤੇ ਸਾਂਝੇ ਹਿਤਾਂ (shared interests) 'ਤੇ ਅਧਾਰਿਤ ਇੱਕ ਮਜ਼ਬੂਤ ਅਤੇ ਬਹੁ-ਆਯਾਮੀ ਸਬੰਧ ਨੂੰ ਜਨਮ ਦਿੱਤਾ ਹੈ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Prime Minister of Thailand , Paetongtarn Shinawatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD