Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਗਦੀਪ ਕੰਬੋਜ ਗੋਲਡੀ ਅਤੇ ਬਾਲ ਮੁਕੰਦ ਸ਼ਰਮਾ ਨੇ ਰੱਖਿਆ ਖੇਡ ਸਟੇਡੀਅਮ ਦਾ ਨੀਂਹ ਪੱਥਰ

ਸਟੇਡੀਅਮਾਂ ਦੀ ਸਿਰਜਣਾ ਨਾਲ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲੇਗਾ ਹੋਰ ਹੁੰਗਾਰਾ-ਜਗਦੀਪ ਕੰਬੋਜ ਗੋਲਡੀ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab, Bal Mukand Sharma

Web Admin

Web Admin

5 Dariya News

ਜਲਾਲਾਬਾਦ , 03 Apr 2025

Last updated on: Apr 04, 2025, 13:05 IST

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੀ ਪੂਰਤੀ ਸਦਕਾ ਸੂਬੇ ਦੀ ਨੌਜਵਾਨੀ ਨੂੰ ਚੰਗੇ ਰਾਹੇ ਪਾਉਣ ਲਈ ਪੁਰਜੋਰ ਉਪਰਾਲੇ ਕੀਤੇ ਜਾ ਰਹੇ ਹਨ। ਨੋਜਵਾਨ ਵਰਗ ਨਸ਼ਿਆਂ ਤੋਂ ਦੂਰ ਰਹੇ, ਇਸ ਲਈ ਵੱਧ ਤੋ ਵੱਧ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਨੋਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਿਆ ਰਹੇ। 

ਇਸੇ ਲੜੀ ਤਹਿਤ ਹਲਕਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਅਤੇ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਹਲਕਾ ਜਲਾਲਾਬਾਦ ਦੇ ਪਿੰਡ ਚੱਕ ਲਮੋਚੜ ਵਿਖੇ 21 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ । ਵਿਧਾਇਕ ਜਲਾਲਾਬਾਦ ਨੇ ਕਿਹਾ ਕਿ ਮੌਜੂਦਾ ਸਰਕਾਰ ਨੋਜਵਾਨ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। 

ਨੌਜਵਾਨ ਵਰਗ ਨੂੰ ਮਾੜੀ ਕੁਰੀਤੀਆਂ ਤੋਂ ਬਚਾਉਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ ਜਿਥੇ ਲਗਾਤਾਰ ਮਿਹਨਤ ਕਰਕੇ ਇਕ-ਇਕ ਨੋਜਵਾਨ ਸਿਹਤਮੰਦ ਰਹੇਗਾ ਤੇ ਖੇਡਾਂ ਖੇਡ ਕੇ ਆਪਣੀ ਐਨਰਜੀ ਨੂੰ ਸਕਰਾਤਮਕ ਗਤੀਵਿਧੀਆਂ ਵੱਲ ਲਗਾਏਗਾ | ਇਸ ਮੌਕੇ ਉਨ੍ਹਾਂ ਜਲਾਲਾਬਾਦ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ ਕਿ ਉਹ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਾਰਥਕ ਬਣਾਉਣ ਵਿਚ ਆਪਣਾ ਵਢਮੁਲਾ ਯੋਗਦਾਨ ਪਾ ਰਹੇ ਹਨ। 

ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਜਨ ਭਾਗੀਦਾਰ ਦਾ ਸਹਿਯੋਗ ਬਹੁਤ ਜਰੂਰੀ ਹੈ ਤੇ ਸਭਨਾ ਦੇ ਯੋਗਦਾਨ ਸਦਕਾ ਹੀ ਇਸ ਮਾੜੀ ਕੁਰੀਤੀ ਨੂੰ ਜੜੋ ਖਤਮ ਕੀਤਾ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਕ੍ਰਿਕੇਟ ਕਿੱਟ ਦੀ ਵੀ ਵੰਡ ਕੀਤੀ ਅਤੇ ਉਨ੍ਹਾਂ ਕਿਹਾ ਕਿ ਹਰ ਪਿੰਡ ਵਿਚ ਖੇਡ ਸਟੇਡੀਅਮ ਕ੍ਰਿਕੇਟ ਕਿੱਟ ਉਨ੍ਹਾਂ ਦਾ ਪਹਿਲਾ ਟੀਚਾ ਹੈ। 

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਦੇ ਮਿਆਰ ਨੂੰ ਉਪਰ ਚੁੱਕਣ ਅਤੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਧੜਾਧੜ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਤਾਂ ਜੋ ਪਿੰਡਾਂ ਵਿੱਚੋ ਖਿਡਾਰੀ ਪੈਦਾ ਕੀਤੇ ਜਾ ਸਕਣ ਜੋ ਕਿ ਅੰਤਰਰਾਸ਼ਟਰੀ ਪੱਧਰ ਦੇ ਆਪਣੀ ਛਾਪ ਛੱਡਣ। 

ਉਨ੍ਹਾਂ ਕਿਹਾ ਕਿ ਖੇਡ ਸਟੇਡੀਅਮ ਬਣਨ ਨਾਲ ਨੌਜਵਾਨ ਨਸ਼ਿਆਂ ਵਰਗੀ ਬਿਮਾਰੀ ਤੋਂ ਵੀ ਦੂਰ ਰਹਿਣਗੇ ਅਤੇ ਖੇਡਾਂ ਵਿੱਚ ਉੱਚ ਮੁਕਾਮ ਹਾਸਲ ਕਰਕੇ ਆਪਣੇ ਜ਼ਿਲ੍ਹੇ, ਪਿੰਡ ਅਤੇ ਮਾਤਾ ਪਿਤਾ ਦਾ ਨਾਮ ਵੀ ਰੌਸ਼ਨ ਕਰਨਗੇ। ਇਸ ਮੌਕੇ ਉਨ੍ਹਾਂ ਖੇਡ ਸਟੇਡੀਅਮ ਤੋਂ ਇਲਾਵਾ ਕਿਚਨ ਸ਼ੈਡ, ਪੀਣ ਵਾਲੇ ਪਾਣੀ, ਸ਼ਮਸ਼ਾਨ ਘਾਟ ਦੀ ਚਾਰਦੀਵਾਰ, ਸਾਫ-ਸਫਾਈ ਆਦਿ ਵੱਖ-ਵੱਖ ਵਿਕਾਸ ਪ੍ਰੋਜੇਕਟਾਂ ਬਾਰੇ ਵਿਚਾਰ-ਚਰਚਾ ਕੀਤੀ ਤੇ ਜਲਦ ਹੀ ਲੋਕ ਹਿਤ ਕਰਨ ਦੀ ਗੱਲ ਆਖੀ।

ਇਸ ਮੌਕੇ ਪਿੰਡ ਦੇ ਮੋਹਤਵਾਰ ਤੇ ਪਤਵੰਤੇ ਸਜਨ ਮੌਜੂਦ ਸਨ।

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab , Bal Mukand Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD