ਕਿਡਜ਼ੀ ਸਕੂਲ, ਬੇਲਾ ਨੇ ਆਪਣੇ ਨਵੇਂ ਸਕੂਲ ਦੇ ਦੂਜੇ ਸਾਲ ਦੀ ਸ਼ੁਰੂਆਤ ਬੜੇ ਉਤਸ਼ਾਹ ਨਾਲ ਕੀਤੀ। ਇਸ ਸ਼ੁਭ ਮੌਕੇ ਸਕੂਲ ਵਿੱਚ ਸਰਸਵਤੀ ਪੂਜਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਬੱਚਿਆਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਭਾਗ ਲਿਆ। ਡਿਗਰੀ ਕਾਲਜ ਦੀ ਪ੍ਰਿੰਸੀਪਲ ਡਾ: ਸਤਵਿੰਦਰ ਕੌਰ ਸ਼ਾਹੀ ਅਤੇ ਕਾਲਜ ਦੇ ਡਾਇਰੈਕਟਰ ਡਾ: ਸ਼ੈਲੇਸ਼ ਸ਼ਰਮਾ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਇਸ ਮੌਕੇ ਕਿਡਜ਼ੀ ਸਕੂਲ ਦੀ ਪ੍ਰਿੰਸੀਪਲ ਨੀਤੂ ਸ਼ਰਮਾ ਨੇ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਛੋਟੇ ਬੱਚਿਆਂ ਨੂੰ ਸਿੱਖਿਅਤ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਨੈਤਿਕ ਅਤੇ ਸਮਾਜਿਕ ਵਿਕਾਸ ਵੱਲ ਧਿਆਨ ਦੇਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਕੂਲ ਵਿੱਚ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਅਧਿਆਪਕਾਂ ਨੇ ਬੱਚਿਆਂ ਦਾ ਤਿਲਕ ਅਤੇ ਫੁੱਲਾਂ ਨਾਲ ਸਵਾਗਤ ਕੀਤਾ। ਇਸ ਮੌਕੇ ਸਕੂਲ ਦੇ ਅਧਿਆਪਕ, ਮਾਪੇ ਅਤੇ ਵਿਦਿਆਰਥੀ ਵੀ ਹਾਜ਼ਰ ਸਨ। ਪੂਰੇ ਮਾਹੌਲ ਵਿੱਚ ਖੁਸ਼ੀ ਅਤੇ ਉਤਸ਼ਾਹ ਸੀ।