Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

3.50 ਲੱਖ ਰੁਪਏ ਰਿਸ਼ਵਤ ਲੈਂਦਾ ਹੋਮਿਓਪੈਥਿਕ ਡਾਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨਤਾਰਨ , 04 Apr 2025

Last updated on: Apr 04, 2025, 17:14 IST

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਰੱਈਆ ਦੇ ਰਹਿਣ ਵਾਲੇ ਇੱਕ ਪ੍ਰਾਈਵੇਟ ਹੋਮਿਓਪੈਥਿਕ ਡਾਕਟਰ, ਡਾ. ਅਰਵਿੰਦ ਕੁਮਾਰ ਨੂੰ ਤਰਨਤਾਰਨ ਵਿੱਚ 3.50 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ।

ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਟਿਆਲਾ ਜ਼ਿਲ੍ਹੇ ਦੇ ਕਸਬਾ ਪਾਤੜਾਂ ਦੇ ਵਸਨੀਕ ਅਸ਼ੋਕ ਕੁਮਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ, ਡਾ. ਅਰਵਿੰਦ ਕੁਮਾਰ ਨੇ ਸ਼ੁਰੂ ਵਿੱਚ ਡਾ. ਸੁਮਿਤ ਸਿੰਘ, ਜੋ ਇਸ ਸਮੇਂ ਮਾਨਾਂਵਾਲਾ, ਅੰਮ੍ਰਿਤਸਰ ਵਿਖੇ ਸੀਨੀਅਰ ਮੈਡੀਕਲ ਅਫਸਰ (ਐਸਐਸਓ) ਵਜੋਂ ਸੇਵਾ ਨਿਭਾ ਰਿਹਾ ਹੈ, ਦੀ ਤਰਫੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। 

ਇਹ ਰਿਸ਼ਵਤ ਕਥਿਤ ਤੌਰ ’ਤੇ ਚੱਲ ਰਹੇ ਇੱਕ ਅਦਾਲਤੀ ਕੇਸ ਵਿੱਚ ਸ਼ਿਕਾਇਤਕਰਤਾ ਦੇ ਹੱਕ ਵਿੱਚ ਡਾ. ਸੁਮਿਤ ਸਿੰਘ ਦੀ ਗਵਾਹੀ ਦੇਣ ਦੇ ਇਵਜ਼ ਵਿੱਚ ਸੀ। ਬਾਅਦ ਵਿੱਚ ਇਹ ਰਕਮ 3.50 ਲੱਖ ਰੁਪਏ ਤੱਕ ਘਟਾ ਦਿੱਤੀ ਗਈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਮਾਮਲਾ ਐਸਐਮਓ ਰਾਜੇਸ਼ ਕੁਮਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਪਾਤੜਾਂ ਪੁਲਿਸ ਸਟੇਸ਼ਨ ਵਿੱਚ ਪੀਐਨਡੀਟੀ ਐਕਟ ਅਤੇ ਐਨਡੀਪੀਐਸ ਐਕਟ ਤਹਿਤ ਅਸ਼ੋਕ ਕੁਮਾਰ ਅਤੇ ਹੋਰਾਂ ਵਿਰੁੱਧ ਦਰਜ ਕੀਤੇ ਗਏ ਕੇਸ ਨਾਲ ਸਬੰਧਤ ਹੈ। 

ਡਾ. ਸੁਮਿਤ ਸਿੰਘ ਇਸ ਮਾਮਲੇ ਵਿੱਚ ਇੱਕ ਮੁੱਖ ਗਵਾਹ ਹਨ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਤਰਨਤਾਰਨ ਵਿਖੇ ਡਾ. ਅਰਵਿੰਦ ਕੁਮਾਰ, ਜੋ ,ਸਰਹੱਦੀ ਖੇਤਰ ਦੇ ਵਸਨੀਕਾਂ ਦੀ ਭਲਾਈ, ਖਾਸ ਕਰਕੇ ਦਾਜ ਦੇ ਮਾਮਲਿਆਂ ਅਤੇ ਮਹਿਲਾ ਸਸ਼ਕਤੀਕਰਨ ਲਈ ਕੰਮ ਕਰਨ ਵਾਲੀ ਇੱਕ ਰਾਸ਼ਟਰੀ ਪੱਧਰ ਦੀ ਕਮੇਟੀ,  ‘ਸਰਹਦੀ ਲੋਕ ਸੇਵਾ ਸਮਿਤੀ’ ਦੇ ਦਫ਼ਤਰ ਵਿੱਚ ਮੌਜੂਦ ਸਨ,  ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 3.50 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। 

ਸਬੂਤ ਵਜੋਂ ਪੇਸ਼ ਕੀਤੀਆਂ ਗਈਆਂ ਆਡੀਓ ਰਿਕਾਰਡਿੰਗਾਂ ਨੇ ਰਿਸ਼ਵਤ ਦੀ ਮੰਗ ਦੀ ਪੁਸ਼ਟੀ ਕੀਤੀ, ਜਿਸ ਕਾਰਨ ਗ੍ਰਿਫਤਾਰੀ ਸੰਭਵ ਹੋਈ। ਇਸ ਸਬੰਧ ਵਿੱਚ ਡਾ. ਅਰਵਿੰਦ ਕੁਮਾਰ ਵਿਰੁੱਧ ਮੋਹਾਲੀ ਵਿਖੇ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਪੰਜਾਬ ਦੇ ਫਲਾਇੰਗ ਸਕੁਐਡ-1 ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। 

ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੋਰ ਜਾਂਚ ਜਾਰੀ ਹੈ, ਅਤੇ ਡਾ. ਸੁਮਿਤ ਸਿੰਘ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ।

 

Tags: Vigilance Bureau , Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD