Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

ਮੁੱਖ ਮੰਤਰੀ ਵੱਲੋਂ ਸ਼ਕਤੀਪੀਠ ਮਾਤਾ ਸ੍ਰੀ ਨੈਣਾ ਦੇਵੀ ਵਿਖੇ ਅਕੀਦਤ ਭੇਟ, ਪੰਜਾਬ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਠੱਲ੍ਹ ਪਾਉਣ ਲਈ ਮੰਗਿਆ ਆਸ਼ੀਰਵਾਦ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Dr Gurpreet Kaur, Sri Anandpur Sahib, Sri Naina Devi ji, Naina Devi, Himachal Pradesh

Web Admin

Web Admin

5 Dariya News

ਨੈਣਾ ਦੇਵੀ , 04 Apr 2025

Last updated on: Apr 05, 2025, 11:30 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ, ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਜੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰੇਗੀ। ਮਾਤਾ ਸ੍ਰੀ ਨੈਣਾ ਦੇਵੀ ਜੀ ਮੰਦਰ ਵਿਖੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਿਮਾਚਲ ਪ੍ਰਦੇਸ਼ ਦੇ ਆਪਣੇ ਹਮਰੁਤਬਾ ਨੂੰ ਬੇਨਤੀ ਕਰਨਗੇ ਕਿ ਉਹ ਵੱਡੇ ਜਨਤਕ ਹਿੱਤਾਂ ਲਈ ਇਸ ਪ੍ਰੋਜੈਕਟ ਨੂੰ ਤੇਜ਼ੀ ਨਾਲ ਨੇਪਰੇ ਚੜ੍ਹਾਉਣ ਲਈ ਅਧਿਕਾਰੀਆਂ ਦਾ ਇੱਕ ਸਾਂਝਾ ਐਕਸ਼ਨ ਗਰੁੱਪ ਬਣਾਉਣ। 

ਉਨ੍ਹਾਂ ਆਸ ਪ੍ਰਗਟਾਈ ਕਿ ਕਿ ਰੋਪਵੇਅ ਇਨ੍ਹਾਂ ਦੋਵਾਂ ਇਤਿਹਾਸਕ ਅਤੇ ਧਾਰਮਿਕ ਸਥਾਨਾਂ ’ਤੇ ਦਰਸ਼ਨਾਂ ਲਈ ਜਾਣ ਵਾਲੇ ਲੱਖਾਂ ਸ਼ਰਧਾਲੂਆਂ ਨੂੰ ਸੁਚਾਰੂ ਅਤੇ ਨਿਰਵਿਘਨ ਆਵਾਜਾਈ ਦੀ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਕੂੜ-ਪ੍ਰਚਾਰ ਤੇ ਬੇਅਰਥ ਦਾਅਵਿਆਂ ਦੇ ਬਾਵਜੂਦ ਇਹ ਪ੍ਰੋਜੈਕਟ ਸਿਰੇ ਨਹੀਂ ਚੜ੍ਹ ਸਕਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸ੍ਰੀ ਆਨੰਦਪੁਰ ਸਾਹਿਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸ੍ਰੀ ਨੈਣਾ ਦੇਵੀ, ਦੁਨੀਆ ਭਰ ਦੇ ਸ਼ਰਧਾਲੂਆਂ ਦੁਆਰਾ ਜਾਣ ਵਾਲੇ ਪ੍ਰਸਿੱਧ ਤੀਰਥ ਸਥਾਨ ਹਨ ਅਤੇ ਇਹ ਰੋਪਵੇਅ ਸ਼ਰਧਾਲੂਆਂ ਨੂੰ ਇੱਕ ਦੂਜੇ ਤੋਂ ਕਾਫ਼ੀ ਦੂਰ ਸਥਿਤ ਇਨ੍ਹਾਂ ਦੋਵਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਸੁਖਾਲੀ ਸਹੂਲਤ ਪ੍ਰਦਾਨ ਕਰੇਗਾ।

ਇਸ ਦੌਰਾਨ ਨਵਰਾਤਿਆਂ ਦੇ ਚੱਲ ਰਹੇ ਤਿਉਹਾਰ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਕਤੀਪੀਠ ਸ੍ਰੀ ਮਾਤਾ ਨੈਣਾ ਦੇਵੀ ਜੀ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਲੋਕਾਂ ਨੂੰ ਨਵਰਾਤਿਆਂ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ  ਕਿਹਾ ਕਿ ਨਵਰਾਤਿਆਂ ਦਾ ਤਿਉਹਾਰ ਮਾਤਾ ਦੁਰਗਾ ਦੇਵੀ ਦੀ ਦੈਂਤਾਂ ਉੱਤੇ ਜਿੱਤ ਦਾ ਪ੍ਰਤੀਕ ਹੈ, ਜੋ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਜਸ਼ਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਪਵਿੱਤਰ ਧਰਤੀ ‘ਤੇ ਪੰਜਾਬ ਵਿੱਚੋਂ ਨਸ਼ਿਆਂ ਦੇ ਦੈਂਤ ਨੂੰ ਖ਼ਤਮ ਕਰਨ ਲਈ ਮਾਂ ਦੁਰਗਾ ਦਾ ਆਸ਼ੀਰਵਾਦ ਲੈਣ ਆਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਹ ਪਵਿੱਤਰ ਦਿਨ ਹਨ, ਜਦੋਂ ਫ਼ਿਜ਼ਾ ਵਿੱਚ ਹੀ ਸ਼ਰਧਾ ਅਤੇ ਉਤਸ਼ਾਹ ਹੁੰਦਾ ਹੈ ਕਿਉਂਕਿ ਸ਼ਰਧਾਲੂ ਦੇਵੀ ਦੁਰਗਾ ਦੀ ਵੱਖ-ਵੱਖ ਰੂਪਾਂ ਵਿੱਚ ਪੂਜਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਅਧਿਆਤਮਕ ਚਿੰਤਨ, ਵਰਤ, ਪ੍ਰਾਰਥਨਾ ਅਤੇ ਸਿਹਤ, ਖੁਸ਼ਹਾਲੀ ਤੇ ਭਲਾਈ ਲਈ ਅਸੀਸ ਲੈਣ ਦਾ ਸਮਾਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੀ ਸੇਵਾ ਹੋਰ ਜੋਸ਼ ਅਤੇ ਲਗਨ ਨਾਲ ਕਰਨ ਲਈ ਮਾਂ ਦੁਰਗਾ ਤੋਂ ਆਸ਼ੀਰਵਾਦ ਲੈਣ ਲਈ ਪਾਵਨ ਸ਼ਕਤੀਪੀਠ ਵਿਖੇ ਮੱਥਾ ਟੇਕਿਆ।

ਮੁੱਖ ਮੰਤਰੀ ਨੇ ਅਰਦਾਸ ਕੀਤੀ ਕਿ ਮਾਤਾ ਰਾਣੀ ਉਨਾਂ ਨੂੰ ਸੂਬੇ ਦੇ ਲੋਕਾਂ ਦੀ ਪੂਰੀ ਨਿਮਰਤਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰਨ ਦਾ ਬਲ ਬਖ਼ਸ਼ਣ। ਉਨ੍ਹਾਂ ਨੇ ਮਾਤਾ ਰਾਣੀ ਤੋਂ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦ-ਭਾਵ ਤੋਂ ਉੱਤੇ ਉੱਠ ਕੇ  ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਆਸ਼ੀਰਵਾਦ ਮੰਗਿਆ ਤਾਂ ਜੋ ਸਦਭਾਵਨਾ ਵਾਲਾ ਸਮਾਜ ਸਿਰਜਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰਾ ਅਤੇ ਸਦਭਾਵਨਾ ਦੇ ਸਿਧਾਂਤਾਂ ਨੂੰ ਹਰ ਹੀਲੇ ਬਰਕਰਾਰ ਰੱਖਣਾ, ਉਨ੍ਹਾਂ ਦੀ ਸਰਕਾਰ ਦੀ ਤਰਜੀਹ ਰਹੇਗੀ। 

ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਸਮਰਪਣ ਅਤੇ ਵਚਨਬੱਧਤਾ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਮਾਤਾ ਰਾਣੀ ਦਾ ਸ਼ੁਕਰਾਨਾ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਅਤੇ ਸਾਕਾਰਾਤਮਕਤਾ ਦਾ ਸਰੋਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨਾ ਉਨ੍ਹਾਂ ਲਈ ਵਿਲੱਖਣ ਅਨੁਭਵ ਰਿਹਾ। ਉਨ੍ਹਾਂ ਕਿਹਾ ਕਿ ਪਰਮਾਤਮਾ ਦੀ ਕਿਰਪਾ ਨਾਲ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਕੋਈ ਕਸਰ ਨਹੀਂ ਛੱਡ ਰਹੇ ਹਨ ਅਤੇ ਸਰਕਾਰ ਵੱਲੋਂ ਲੋਕ-ਪੱਖੀ ਤੇ ਵਿਕਾਸ-ਮੁਖੀ ਨੀਤੀਆਂ ਲਾਗੂ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Dr Gurpreet Kaur , Sri Anandpur Sahib , Sri Naina Devi ji , Naina Devi , Himachal Pradesh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD