Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਨਰਿੰਦਰ ਮੋਦੀ ਨੇ ਬੈਂਕਾਕ ਸੰਮੇਲਨ ਵਿੱਚ 21-ਨੁਕਾਤੀ ਬਿਮਸਟੇਕ ਐਕਸ਼ਨ ਪਲਾਨ ਪੇਸ਼ ਕੀਤਾ

ਆਈ.ਟੀ., ਸੁਰੱਖਿਆ ਅਤੇ ਆਫ਼ਤ ਪ੍ਰਬੰਧਨ 'ਤੇ ਧਿਆਨ ਕੇਂਦਰਿਤ ਕਰੋ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, 6th BIMSTEC Summit, BIMSTEC Summit, Bangkok Summit, Paetongtarn Shinawatra, Prime Minister of Thailand

Web Admin

Web Admin

5 Dariya News

ਬੈਂਕਾਕ , 04 Apr 2025

Last updated on: Apr 05, 2025, 12:44 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਾਈਲੈਂਡ ਦੇ ਬੈਂਕਾਕ ਵਿੱਚ ਆਯੋਜਿਤ ਛੇਵੇਂ ਬਿਮਸਟੈੱਕ ਸਮਿਟ ਵਿੱਚ ਬਿਮਸਟੈੱਕ ਦੇਸ਼ਾਂ ਦੇ ਦਰਮਿਆਨ ਸਹਿਯੋਗ ਦੇ ਵਿਭਿੰਨ ਪਹਿਲੂਆਂ ਨੂੰ ਸ਼ਾਮਲ ਕਰਦੇ ਹੋਏ ਇੱਕ 21-ਨੁਕਾਤੀ ਕਾਰਜ ਯੋਜਨਾ (21-point Action Plan)  ਦਾ ਪ੍ਰਸਤਾਵ ਰੱਖਿਆ। 

ਉਨ੍ਹਾਂ ਨੇ ਬਿਮਸਟੈੱਕ ਦੇਸ਼ਾਂ (BIMSTEC nations)   ਦੇ ਦਰਮਿਆਨ ਵਪਾਰ ਨੂੰ ਹੁਲਾਰਾ ਦੇਣ ਅਤੇ ਆਈਟੀ ਖੇਤਰ (IT sector) ਦੀ ਸਮ੍ਰਿੱਧ ਸਮਰੱਥਾ ਦਾ ਲਾਭ ਉਠਾਉਣ ਦਾ ਆਗਰਹਿ ਕੀਤਾ। ਉਨ੍ਹਾਂ ਨੇ ਮਿਆਂਮਾਰ ਅਤੇ ਥਾਈਲੈਂਡ ਵਿੱਚ ਹਾਲ ਹੀ ਵਿੱਚ ਆਏ ਭੁਚਾਲ ਦੇ ਮੱਦੇਨਜ਼ਰ ਆਪਦਾ ਪ੍ਰਬੰਧਨ (disaster management) ਦੇ ਖੇਤਰ ਵਿੱਚ ਮਿਲ ਕੇ ਕੰਮ ਕਰਨ ਦੀ ਜ਼ਰੂਰਤ ‘ਤੇ ਭੀ ਬਲ ਦਿੱਤਾ। 

ਸ਼੍ਰੀ ਮੋਦੀ ਨੇ ਪੁਲਾੜ ਦੀ ਦੁਨੀਆ ਵਿੱਚ ਕੰਮ ਕਰਨ ਅਤੇ ਸੁਰੱਖਿਆ ਤੰਤਰ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਬਿਮਸਟੈੱਕ (BIMSTEC) ਨੂੰ ਸਮੂਹਿਕ ਤੌਰ ‘ਤੇ ਊਰਜਾਵਾਨ ਬਣਾਉਣ ਅਤੇ ਅਗਵਾਈ ਕਰਨ ਵਾਲੇ ਨੌਜਵਾਨਾਂ ਦੀ ਭੂਮਿਕਾ ਨੂੰ ਰੇਖਾਂਕਿਤ ਕਰਦੇ ਹੋਏ, ਉਨ੍ਹਾਂ ਨੇ ਉਮੀਦ ਜਤਾਈ ਕਿ ਸੱਭਿਆਚਾਰਕ ਸਬੰਧ ਬਿਮਸਟੈੱਕ ਦੇਸ਼ਾਂ (BIMSTEC nations)  ਨੂੰ ਹੋਰ ਕਰੀਬ ਲਿਆਉਣਗੇ।

ਐਕਸ (X) ‘ਤੇ ਇੱਕ ਥ੍ਰੈੱਡ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਲਿਖਿਆ: “ਆਲਮੀ ਭਲਾਈ ਨੂੰ ਨਿਰੰਤਰਤਾ ਦੇਣ ਦੇ ਲਈ ਬਿਮਸਟੈੱਕ (BIMSTEC) ਇੱਕ ਮਹੱਤਵਪੂਰਨ ਮੰਚ (forum) ਹੈ। ਇਹ ਜ਼ਰੂਰੀ ਹੈ ਕਿ ਅਸੀਂ ਇਸ ਨੂੰ ਮਜ਼ਬੂਤ ਕਰੀਏ ਅਤੇ ਆਪਣੇ ਜੁੜਾਅ ਨੂੰ ਹੋਰ ਗਹਿਰਾ ਕਰੀਏ। 

ਇਸ ਸੰਦਰਭ ਵਿੱਚ, ਮੈਂ ਸਾਡੇ ਸਹਿਯੋਗ ਦੇ ਵਿਭਿੰਨ ਪਹਿਲੂਆਂ ਨੂੰ ਸ਼ਾਮਲ ਕਰਦੇ ਹੋਏ 21-ਨੁਕਾਤੀ ਕਾਰਜ ਯੋਜਨਾ (21-point Action Plan) ਪ੍ਰਸਤਾਵਿਤ ਕੀਤੀ ਹੈ।”“ਹੁਣ ਬਿਮਸਟੈੱਕ ਦੇਸ਼ਾਂ (BIMSTEC nations) ਵਿੱਚ ਕਾਰੋਬਾਰ (business) ਨੂੰ ਹੁਲਾਰਾ ਦੇਣ ਦਾ ਸਮਾਂ ਆ ਗਿਆ ਹੈ!” 

“ਆਓ, ਆਈਟੀ ਖੇਤਰ (IT sector) ਦੀ ਸਮ੍ਰਿੱਧ ਸਮਰੱਥਾ ਦਾ ਲਾਭ ਉਠਾ ਕੇ ਬਿਮਸਟੈੱਕ (BIMSTEC)  ਨੂੰ ਤਕਨੀਕੀ ਤੌਰ ‘ਤੇ ਅਧਿਕ ਮਜ਼ਬੂਤ ਬਣਾਈਏ।”“ਮਿਆਂਮਾਰ ਅਤੇ ਥਾਈਲੈਂਡ ਵਿੱਚ ਹਾਲ ਹੀ ਵਿੱਚ ਆਏ ਭੁਚਾਲ ਨੇ ਆਪਦਾ ਪ੍ਰਬੰਧਨ (disaster management) ਦੇ ਖੇਤਰ ਵਿੱਚ ਮਿਲ ਕੇ ਕੰਮ ਕਰਨ ਦੀ ਜ਼ਰੂਰਤ ਨੂੰ ਰੇਖਾਂਕਿਤ ਕੀਤਾ ਹੈ।”

“ਆਓ ਅਸੀਂ ਆਪਣੇ ਸਹਿਯੋਗ ਨੂੰ ਪੁਲਾੜ ਦੀ ਦੁਨੀਆ (world of space) ਤੱਕ ਲੈ ਜਾਈਏ। ਆਓ ਅਸੀਂ ਆਪਣੇ ਸੁਰੱਖਿਆ ਤੰਤਰ (security apparatus) ਨੂੰ ਭੀ ਹੋਰ ਅਧਿਕ ਮਜ਼ਬੂਤ ਬਣਾਈਏ।” “ਬਿਮਸਟੈੱਕ (BIMSTEC) ਵਿੱਚ ਸਮਰੱਥਾ ਨਿਰਮਾਣ ਢਾਂਚੇ ਦੀ ਇੱਕ ਸ਼ਾਨਦਾਰ ਉਦਾਹਰਣ ਬਣਨ ਦੀ ਸਮਰੱਥਾ ਹੈ। 

ਅਸੀਂ ਸਾਰੇ ਇੱਕ-ਦੂਸਰੇ ਤੋਂ ਸਿੱਖਾਂਗੇ ਅਤੇ ਅੱਗੇ ਵਧਾਂਗੇ!” “ਅਸੀਂ ਸਮੂਹਿਕ ਤੌਰ ‘ਤੇ ਬਿਮਸਟੈੱਕ (BIMSTEC) ਨੂੰ ਊਰਜਾਵਾਨ ਬਣਾਵਾਂਗੇ ਅਤੇ ਸਾਡੇ ਯੁਵਾ ਹੀ ਇਸ ਦੀ ਅਗਵਾਈ ਕਰਨਗੇ।” “ਸੱਭਿਆਚਾਰ ਦੀ ਤਰ੍ਹਾਂ ਕੁਝ ਹੀ ਚੀਜ਼ਾਂ ਆਪਸ ਵਿੱਚ ਜੋੜਦੀਆਂ ਹਨ! ਉਮੀਦ ਹੈ ਕਿ ਸੱਭਿਆਚਾਰਕ ਸਬੰਧ ਬਿਮਸਟੈੱਕ (BIMSTEC) ਨੂੰ ਹੋਰ ਭੀ ਕਰੀਬ ਲਿਆਉਣਗੇ।”

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , 6th BIMSTEC Summit , BIMSTEC Summit , Bangkok Summit , Paetongtarn Shinawatra , Prime Minister of Thailand

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD