Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਡਾ. ਬਲਬੀਰ ਸਿੰਘ ਨੇ ਸਰਕਾਰੀ ਰਜਿੰਦਰਾ ਹਸਪਤਾਲ ਦੀ ਐਮਰਜੈਂਸੀ ਚ ਮਰੀਜਾਂ ਲਈ ਮੁਫ਼ਤ ਦਵਾਈਆਂ ਦੀ ਸ਼ੁਰੂਆਤ ਕਰਵਾਈ

ਪਟਿਆਲਾ ਹੈਲਥ ਫਾਊਂਡੇਸ਼ਨ ਦੇ ਸਹਿਯੋਗ ਨਾਲ ਆਈ.ਸੀ.ਯੂ 'ਚ ਡਾਇਲੇਸਿਸ ਮਸ਼ੀਨ ਤੇ 8 ਵਾਟਰ ਕੂਲਰ ਵੀ ਮਰੀਜਾਂ ਨੂੰ ਸਮਰਪਿਤ ਕੀਤੇ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 04 Apr 2025

Last updated on: Apr 05, 2025, 13:42 IST

ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ਵਿਖੇ ਪੰਜਾਬ ਸਰਕਾਰ ਵੱਲੋਂ ਮਰੀਜਾਂ ਲਈ ਮੁਫ਼ਤ ਦਵਾਈਆਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਇਸ ਮੌਕੇ ਪਟਿਆਲਾ ਹੈਲਥ ਫਾਉਂਡੇਸ਼ਨ ਯੂ.ਐਯ.ਏ ਚੈਪਟਰ ਦੇ ਸਹਿਯੋਗ ਨਾਲ ਐਮਰਜੈਂਸੀ ਦੇ ਆਈ.ਸੀ.ਯੂ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਲਗਾਈ ਗਈ ਗੁਰਦੇ ਦੇ ਮਰੀਜਾਂ ਦੇ ਡਾਇਲੇਸਿਸ ਲਈ ਨਵੀਂ ਮਸ਼ੀਨ ਅਤੇ ਹਸਪਤਾਲ ਅੰਦਰ ਨਵੇਂ ਲਗਾਏ ਗਏ 8 ਵਾਟਰ ਕੂਲਰ ਵੀ ਮਰੀਜਾਂ ਨੂੰ ਸਮਰਪਿਤ ਕੀਤੇ। 

ਉਨ੍ਹਾਂ ਕਿਹਾ ਕਿ ਐਮਰਜੈਂਸੀ ਵਿਖੇ ਹੁਣ ਮਰੀਜਾਂ ਦੇ ਵਾਰਸਾਂ ਨੂੰ ਬਾਹਰੋਂ ਕੋਈ ਦਵਾਈ ਨਹੀਂ ਮੰਗਵਾਉਣੀ ਪਵੇਗੀ, ਜਿਸ ਨਾਲ ਮਰੀਜਾਂ ਤੇ ਉਨ੍ਹਾਂ ਦੇ ਵਾਰਸਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਇਹ ਇੱਕ ਵਰਦਾਨ ਸਾਬਤ ਹੋਵੇਗੀ। ਡਾ. ਬਲਬੀਰ ਸਿੰਘ ਨੇ ਮੀਡੀਆ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 2022 'ਚ 80 ਦੇ ਕਰੀਬ ਮੁਫ਼ਤ ਦਵਾਈਆਂ ਦੀ ਸ਼ੁਰੂਆਤ ਸੂਬੇ ਵਿੱਚ ਸਿਹਤ ਕਰਾਂਤੀ ਲਿਆਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਆਮ ਆਦਮੀ ਕਲੀਨਿਕਾਂ ਤੋਂ ਕੀਤੀ ਗਈ ਸੀ, ਜਿੱਥੋਂ 3 ਕਰੋੜ ਲੋਕ ਇਸ ਸਹੂਲਤ ਦਾ ਲਾਭ ਲੈ ਚੁੱਕੇ ਹਨ। 

ਇਸ ਤੋਂ ਬਾਅਦ 26 ਜਨਵਰੀ 2024 'ਚ ਸੈਕੰਡਰੀ ਹੈਲਥ ਕੇਅਰ ਜ਼ਿਲ੍ਹਾ ਹਸਪਤਾਲਾਂ, ਸਬ ਡਵੀਜਨ ਹਸਪਤਾਲ ਤੇ ਕਮਿਉਨਿਟੀ ਹੈਲਥ ਸੈਂਟਰਾਂ 'ਚ ਇਸ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਹੈ। ਹੁਣ ਟਰਸ਼ਰੀ ਕੇਅਰ ਤਹਿਤ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ਤੋਂ 100 ਫ਼ੀਸਦੀ ਮੁਫ਼ਤ ਦਵਾਈਆਂ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਪੜਾਅਵਾਰ ਸਾਰੇ ਪੰਜਾਬ ਵਿੱਚ ਦਵਾਈਆਂ ਮੁਫ਼ਤ ਮਿਲਣੀਆਂ ਸ਼ੁਰੂ ਹੋ ਜਾਣਗੀਆਂ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪ੍ਰਾਇਮਰੀ ਅਤੇ ਸੈਕੰਡਰੀ ਕੇਅਰ ਹਸਪਤਾਲ ਵਿਖੇ ਡਾਕਟਰ ਕੋਈ ਦਵਾਈ ਬਾਹਰੋਂ ਲਿਖਕੇ ਨਹੀਂ ਦੇ ਰਹੇ ਅਤੇ 276 ਜਰੂਰੀ ਦਵਾਈਆਂ ਦੀ ਸੂਚੀ 'ਚ ਸ਼ਾਮਲ ਸਾਰੀਆਂ ਦਵਾਈਆਂ ਮੁਫ਼ਤ ਮਿਲ ਰਹੀਆਂ ਹਨ ਪਰੰ ਜਿਹੜੀਆਂ ਦਵਾਈਆਂ ਇਸ ਸੂਚੀ ਤੋਂ ਬਾਹਰ ਹਨ, ਉਹ ਵੀ ਸਬੰਧਤ ਐਸ.ਐਮ.ਓਜ ਵੱਲੋਂ ਖਰੀਦ ਕੇ ਦਿੱਤੀਆਂ ਜਾ ਰਹੀਆਂ ਹਨ। ਪਰੰਤੂ ਜਿੱਥੇ ਕਿਤੇ ਇਹ ਦਵਾਈਆਂ ਨਹੀਂ ਮਿਲਦੀਆਂ, ਉਥੇ ਵੀ ਇਹ ਦਵਾਈਆਂ ਦਿਵਾਉਣ ਲਈ ਹੈਲਪਲਾਈਨ ਨੰਬਰ 73472-00994 ਲਿਖਕੇ ਲਗਾ ਦਿੱਤੇ ਗਏ ਹਨ ਅਤੇ ਜੇਕਰ ਦਵਾਈਆਂ ਨਹੀਂ ਮਿਲਦੀਆਂ ਤਾਂ ਐਸ.ਐਮ.ਓਜ ਜਵਾਬ ਦੇਹ ਹੋਣਗੇ।

ਸਿਹਤ ਮੰਤਰੀ ਨੇ ਦੱਸਿਆ ਕਿ ਟਰਸ਼ਰੀ ਕੇਅਰ 'ਚ ਕੇਵਲ ਐਮਰਜੈਂਸੀ ਵਿਖੇ ਹੀ ਦਵਾਈਆਂ ਮੁਫ਼ਤ ਦੇਣ ਦੀ ਸ਼ੁਰੁਆਤ ਕੀਤੀ ਗਈ ਹੈ ਅਤੇ ਹੌਲੀ-ਹੌਲੀ ਸਾਰੇ ਵਿੰਗਜ 'ਚ ਇਹ ਦਵਾਈਆਂ ਮਿਲਣਗੀਆਂ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਰੋਗੀ ਕਲਿਆਣ ਸੰਮਤੀ, ਪਟਿਆਲਾ ਹੈਲਥ ਫਾਊਂਡੇਸ਼ਨ ਸਮੇਤ ਹੋਰ ਸਮਾਜ ਸੇਵੀ ਸੰਸਥਾਵਾਂ ਵੀ ਸਿਹਤ ਖੇਤਰ ਵਿੱਚ ਸਹਿਯੋਗ ਕਰ ਰਹੀਆਂ ਹਨ। 

ਪਟਿਆਲਾ ਹੈਲਥ ਫਾਊਂਡੇਸ਼ਨ ਯੂ.ਐਸ.ਏ. ਚੈਪਟਰ ਨੇ ਆਈ.ਸੀ.ਯੂ 'ਚ ਡਾਇਲੇਸਿਸ ਮਸ਼ੀਨ ਲਈ 11 ਲੱਖ ਰੁਪਏ ਖ਼ਰਚੇ ਹਨ ਅਤੇ 30 ਲੱਖ ਰੁਪਏ ਦੀ ਲਾਗਤ ਨਾਲ ਹਸਪਤਾਲ 'ਚ 8 ਵਾਟਰ ਕੂਲਰ ਦੇਣ ਸਮੇਤ ਦੋ ਲਾਅਨ ਤਿਆਰ ਕਰਵਾਉਣ ਤੋਂ ਇਲਾਵਾ ਮੈਡੀਕਲ ਕਾਲਜ ਦਾ ਸਪੋਰਟਸ ਗਰਾਊਂਡ ਵੀ ਮੈਨੇਟੇਨ ਕੀਤਾ ਜਾ ਰਿਹਾ ਹੈ।ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬਾ ਨਿਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ, ਜਿਸ ਤਹਿਤ ਰਾਜਿੰਦਰਾ ਹਸਪਤਾਲ ਨੂੰ ਸਰਕਾਰ ਵੱਲੋਂ ਲਗਾਤਾਰ ਅਪਗ੍ਰੇਡ ਕੀਤਾ ਜਾ ਰਿਹਾ ਹੈ।

ਇਕ ਮੌਕੇ ਪਟਿਆਲਾ ਹੈਲਥ ਫਾਊਂਡੇਸ਼ਨ ਤੋਂ ਡਾ. ਸੁਧੀਰ ਵਰਮਾ ਤੇ ਡਾ. ਵਿਸ਼ਾਲ ਚੋਪੜਾ, ਕਰਨਲ ਕਰਮਿੰਦਰ ਸਿੰਘ, ਜਨ ਹਿਤ ਸੰਮਤੀ ਤੋਂ ਵਿਨੋਦ ਸ਼ਰਮਾ, ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਡਾ. ਗਿਰੀਸ਼ ਸਾਹਨੀ, ਡਾ. ਵਿਸ਼ਾਲ ਚੋਪੜਾ, ਡਾ. ਆਰ.ਪੀ.ਐਸ. ਸਿਬੀਆ, ਡਾ. ਮਨਜਿੰਦਰ ਸਿੰਘ ਮਾਨ, ਡਾ. ਦੀਪਾਲੀ, ਡਾ. ਜਤਿੰਦਰ ਕਾਂਸਲ ਆਦਿ ਵੀ ਮੌਜੂਦ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD