Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਾਰੋਬਾਰੀਆਂ ਤੇ ਵਪਾਰੀਆਂ ਨੂੰ ਸੂਬੇ ਚ ਦਿੱਤਾ ਜਾ ਰਿਹੈ ਸਾਜ਼ਗਾਰ ਮਾਹੌਲ : ਅਨਿਲ ਠਾਕੁਰ

ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵੱਲੋਂ ਜ਼ਿਲ੍ਹੇ ਦੇ ਕਾਰੋਬਾਰੀਆਂ ਤੇ ਵਪਾਰੀਆਂ ਨਾਲ ਬੈਠਕ

Anil Thakur, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 04 Apr 2025

Last updated on: Apr 05, 2025, 14:05 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਅੱਜ ਪੰਜਾਬ ਰਾਜ ਟਰੇਡਰਜ਼ ਕਮਿਸ਼ਨ (ਆਬਕਾਰੀ ਤੇ ਕਰ ਵਿਭਾਗ) ਦੇ ਚੇਅਰਮੈਨ ਅਨਿਲ ਠਾਕੁਰ ਨੇ ਪਟਿਆਲਾ ਜ਼ਿਲ੍ਹੇ ਦੇ ਵਪਾਰੀਆਂ, ਕਾਰੋਬਾਰੀਆਂ, ਉਦਯੋਗਪਤੀਆਂ ਅਤੇ ਵੱਖ ਵੱਖ ਐਸੋਸੀਏਸ਼ਨਾਂ ਨਾਲ ਬੈਠਕ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਤੇ ਪਾਲਿਸੀਆਂ ਸਬੰਧੀ ਸੁਝਾਅ ਵੀ ਲਏ।

ਚੇਅਰਮੈਨ ਅਨਿਲ ਠਾਕੁਰ ਨੇ ਮੀਟਿੰਗ ਦੌਰਾਨ ਜੀ.ਐਸ.ਟੀ. ਅਤੇ ਆਬਕਾਰੀ ਮਾਮਲਿਆਂ ਸਬੰਧੀ ਪਟਿਆਲਾ ਜ਼ਿਲ੍ਹੇ ਦੇ ਵੱਖ- ਵੱਖ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਦੇ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਆਬਕਾਰੀ, ਜੀ ਐਸ ਟੀ ਵਿਭਾਗ ਵਿਭਾਗ ਨੂੰ ਕਰ ਮਾਲੀਆ ਵਧਾਉਣ ਲਈ ਵਿਭਾਗ ਅਤੇ ਵਪਾਰੀ ਭਾਈਚਾਰੇ ਦਰਮਿਆਨ ਹੋਰ ਸੁਖਾਵਾਂ ਤਾਲਮੇਲ ਬਣਾਉਣ ਲਈ ਐਡਵਾਈਜ਼ਰੀ ਕਮੇਟੀ ਬਣਾਉਣ ਲਈ ਕਿਹਾ।    

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਵਪਾਰੀਆਂ, ਕਾਰੋਬਾਰੀਆਂ, ਉਦਯੋਗਪਤੀਆਂ ਸਮੇਤ ਛੋਟੇ ਤੋਂ ਛੋਟਾ ਕਾਰੋਬਾਰ ਕਰਨ ਵਾਲਿਆਂ ਨੂੰ ਆਪਣਾ ਕਾਰੋਬਾਰ ਕਰਨ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਰਾਜ ਦੇ ਜੀ ਐਸ ਟੀ ਵਿੱਚ ਹੋਇਆ ਵਾਧਾ ਸੂਬੇ ਦੀ ਤਰੱਕੀ ਨੂੰ ਦਰਸਾਉਂਦਾ ਹੈ।

ਇਸ ਮੌਕੇ ਉਨ੍ਹਾਂ ਹਾਜ਼ਰ ਵੱਖ ਵੱਖ ਕਾਰੋਬਾਰ ਐਸੋਸੀਏਸ਼ਨਾਂ ਨਾਲ ਸਬੰਧਤ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਜਾਇਜ਼ ਮੁਸ਼ਕਲਾਂ/ਮੰਗਾਂ ਦਾ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਕਿਹਾ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਬਣਦੇ ਟੈਕਸ ਇਮਾਨਦਾਰੀ ਨਾਲ ਅਤੇ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਤਾਂ ਜੋ ਇਕੱਠਾ ਹੋਇਆ ਮਾਲੀਆ ਸੂਬੇ ਦੀ ਤਰੱਕੀ ’ਤੇ ਲਗਾਇਆ ਜਾ ਸਕੇ।

ਅਨਿਲ ਠਾਕੁਰ ਨੇ ਕਿਹਾ ਕਿ ਟਰੇਡਰਜ਼ ਕਮਿਸ਼ਨ ਪੰਜਾਬ ਸਰਕਾਰ, ਵਪਾਰੀਆਂ ਅਤੇ ਉਦਯੋਗਪਤੀਆਂ ਵਿਚਕਾਰ ਪੁਲ ਦਾ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਹਰੇਕ ਜ਼ਿਲ੍ਹੇ ਵਿੱਚ ਜਾ ਕੇ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਤਾਂ ਜੋ ਸਰਕਾਰ ਦੇ ਪੱਧਰ ’ਤੇ ਇਨ੍ਹਾਂ ਦਾ ਨਿਪਟਾਰਾ ਕੀਤਾ ਜਾ ਸਕੇ।

ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਵਪਾਰੀਆਂ ਤੇ ਕਾਰੋਬਾਰੀਆਂ ਦੀਆਂ ਮੁਸ਼ਕਲਾਂ ਦਾ ਹੱਲ ਉਨ੍ਹਾਂ ਕੋਲ ਜਾ ਕੇ ਕਰਨ ਦੇ ਮਕਸਦ ਨਾਲ ਉਨ੍ਹਾਂ ਵੱਲੋਂ ਜ਼ਿਲ੍ਹਾ ਪੱਧਰ ’ਤੇ ਵਪਾਰੀਆਂ ਨਾਲ ਬੈਠਕਾਂ ਕੀਤੀਆਂ ਜਾ ਰਹੀਆਂ ਹਨ ਤੇ ਸਨਅਤਕਾਰਾਂ ਅਤੇ ਵਪਾਰੀਆਂ ਵੱਲੋਂ ਵੀ ਇਸ ਦਾ ਸੁਆਗਤ ਕੀਤਾ ਜਾ ਰਿਹਾ ਹੈ।  

ਉਨ੍ਹਾਂ ਮੀਟਿੰਗ ਵਿੱਚ ਪਹੁੰਚੇ ਵੱਖ-ਵੱਖ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਕੋਈ ਸੁਝਾਅ/ਮੰਗਾਂ ਹਨ ਤਾਂ ਉਹਨਾਂ ਨੂੰ ਲਿਖਤੀ ਤੌਰ ਤੇ ਪੇਸ਼ ਕੀਤੀਆਂ ਜਾਣ ਅਤੇ ਉਨ੍ਹਾਂ ਵੱਲੋਂ ਭਰੋਸਾ ਦਿਵਾਇਆ ਕਿ ਸਰਕਾਰ ਅਤੇ ਕਮਿਸ਼ਨ ਉਨ੍ਹਾਂ ਦੇ ਹਰ ਇੱਕ ਸੁਝਾਅ ਨੂੰ ਗੰਭੀਰਤਾ ਨਾਲ ਲਵੇਗਾ ਤਾਂ ਜੋ ਉਨ੍ਹਾਂ ਦੀਆਂ ਜਾਇਜ਼ ਮੁਸ਼ਕਲਾਂ ਦਾ ਢੁਕਵਾਂ ਹੱਲ ਕੀਤਾ ਜਾਵੇਗਾ।

ਇਸ ਮੌਕੇ ਸਹਾਇਕ ਕਮਿਸ਼ਨਰ ਜੀਐਸਟੀ ਕੰਨੂ ਗਰਗ, ਉਪਿੰਦਰਜੀਤ ਸਿੰਘ, ਜ਼ਿਲ੍ਹਾ ਪਟਿਆਲਾ ਟਰੇਡਰਜ਼ ਵਿੰਗ ਦੇ ਪ੍ਰਧਾਨ ਸੰਜੀਵ ਗੁਪਤਾ, ਅਨਿਲ ਗੁਪਤਾ, ਦੀਪਕ ਸੂਦ, ਜੀ.ਐਸ ਓਬਰਾਏ, ਵਿਨੋਦ ਸਿੰਗਲਾ, ਵਿਕਾਸ ਸ਼ਰਮਾ ਸਮੇਤ ਪ੍ਰਧਾਨ ਫੋਕਲ ਪੁਆਇੰਟ ਐਸੋਸੀਏਸ਼ਨ, ਹੋਟਲ ਐਸੋਸੀਏਸ਼ਨ, ਭੱਠਾ ਐਸੋਸੀਏਸ਼ਨ, ਕਰਿਆਨਾ ਐਸੋਸੀਏਸ਼ਨ, ਮੈਰਿਜ ਪੈਲੇਸ, ਹੋਟਲਾਂ ਅਤੇ ਰੈਸਟੋਰੈਂਟਾਂ ਦੇ ਮਾਲਕਾਂ ਸਮੇਤ ਵੱਖ-ਵੱਖ ਵਪਾਰ ਮੰਡਲਾਂ ਅਤੇ ਸਨਅਤੀ ਐਸੋਸੀਏਸ਼ਨਾਂ ਦੇ ਅਹੁਦੇਦਾਰ ਹਾਜ਼ਰ ਸਨ।

 

Tags: Anil Thakur , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD