Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਮਨ ਅਰੋੜਾ ਵਲੋਂ ਸਾਰੇ ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼ ਨੂੰ ਅਪ੍ਰੈਲ ਅੰਤ ਤੱਕ ਆਨਲਾਈਨ ਜੋੜਨ ਦੇ ਹੁਕਮ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 05 Apr 2025

Last updated on: Apr 05, 2025, 17:11 IST

ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪ੍ਰੈਲ 2025 ਦੇ ਆਖ਼ੀਰ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ (ਐਮ.ਸੀਜ਼) ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਦਾ ਕੰਮ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ।

ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ (ਪੀ.ਐਸ.ਈ.ਜੀ.ਐਸ.) ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕਾਂ ਨੂੰ ਆਨਲਾਈਨ ਸੇਵਾਵਾਂ ਮੁਹੱਈਆ ਕਰਵਾਉਣ ਵਾਸਤੇ ਕੁੱਲ 43,321 ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਦੀਆਂ ਆਨਲਾਈਨ ਆਈ.ਡੀਜ਼. ਬਣਾਈਆਂ ਜਾ ਚੁੱਕੀਆਂ ਹਨ ਤਾਂ ਜੋ ਉਹ ਅਰਜ਼ੀਆਂ ਅਤੇ ਸਰਟੀਫਿਕੇਟਾਂ ਦੀ ਆਨਲਾਈਨ ਤਸਦੀਕ ਕਰ ਸਕਣ। ਇਹ ਸਿਸਟਮ ਲਾਗੂ ਹੋਣ ਨਾਲ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਇਨ੍ਹਾਂ ਸਥਾਨਕ ਨੁਮਾਇੰਦਿਆਂ ਕੋਲ ਵਾਰ ਵਾਰ ਗੇੜੇ ਲਗਾਉਣ ਤੋਂ ਛੁਟਕਾਰਾ ਮਿਲੇਗਾ।

ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਦੀਆਂ 41,000 (ਲਗਭਗ 95 ਫ਼ੀਸਦ) ਤੋਂ ਵੱਧ ਆਨਲਾਈਨ ਲੌਗਇਨ ਆਈ.ਡੀਜ਼. ਪਹਿਲਾਂ ਹੀ ਤਿਆਰ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਸੂਬੇ ਦੇ ਸਾਰੇ ਸਥਾਨਕ ਪ੍ਰਤੀਨਿਧੀਆਂ ਦੀਆਂ ਲਾਗਇਨ ਆਈ.ਡੀਜ਼. ਇਸ ਮਹੀਨੇ ਦੇ ਆਖੀਰ ਤੱਕ ਬਣਾ ਦਿੱਤੀਆਂ ਜਾਣਗੀਆਂ ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਸਾਰੇ ਨਾਗਰਿਕਾਂ ਲਈ ਵਧੇਰੇ ਪਹੁੰਚਯੋਗ ਬਣਾਉਂਦਿਆਂ ਸੂਬਾ ਸਰਕਾਰ ਨੇ ਡੋਰਸਟੈਪ ਡਿਲੀਵਰੀ ਫੀਸ 120 ਰੁਪਏ ਤੋਂ ਘਟਾ ਕੇ 50 ਰੁਪਏ ਕਰ ਦਿੱਤੀ ਹੈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਕਦਮ ਤਹਿਤ ਸੂਬੇ ਦੇ ਵਸਨੀਕ ਹੈਲਪਲਾਈਨ ਨੰਬਰ-1076 'ਤੇ ਕਾਲ ਕਰਕੇ ਘਰ ਬੈਠੇ 406 ਸੇਵਾਵਾਂ ਦਾ ਲਾਹਾ ਲੈ ਸਕਦੇ ਹਨ। 

ਡਿਲੀਵਰੀ ਫੀਸ ਵਿੱਚ ਕਟੌਤੀ ਕਰਨ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕਮਜ਼ੋਰ ਵਿੱਤੀ ਹਾਲਾਤ ਵਾਲੇ ਨਾਗਰਿਕ ਵੀ ਇਨ੍ਹਾਂ ਸੇਵਾਵਾਂ ਦਾ ਲਾਭ ਉਠਾ ਸਕਣ। ਪੰਜਾਬ ਸਰਕਾਰ ਦੀ ਆਪਣੇ ਨਾਗਰਿਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਅਤੇ ਉਹਨਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਕਈ ਪਹਿਲੂਆਂ 'ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ ਅਤੇ ਨਵੀਨਤਾਕਾਰੀ ਆਈ.ਟੀ. ਅਤੇ ਈ-ਗਵਰਨੈਂਸ ਹੱਲ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਪ੍ਰਸ਼ਾਸਨ ਵਿੱਚ ਵਧੇਰੇ ਸੁਧਾਰ ਅਤੇ ਪਾਰਦਰਸ਼ੀ ਸੇਵਾ ਪ੍ਰਦਾਨ ਕਰਨ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਬੋਰਡ ਨੇ ਕਈ ਮੁੱਖ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਵੀ ਕੀਤੀ, ਜਿਨ੍ਹਾਂ ਵਿੱਚ ਈ-ਸੇਵਾ, ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.), ਸੂਚਨਾ ਦਾ ਅਧਿਕਾਰ (ਆਰ.ਟੀ.ਆਈ.) ਪੋਰਟਲ, ਐਮ-ਸੇਵਾ, ਸਟੇਟ ਐਡਮਿਸ਼ਨ ਪੋਰਟਲ, ਕੁਨੈਕਟ ਪੋਰਟਲ ਅਤੇ ਵਿਜ਼ਟਰ ਪਾਸ ਪ੍ਰਬੰਧਨ ਪ੍ਰਣਾਲੀ ਸ਼ਾਮਲ ਹਨ। ਇਸ ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਸ੍ਰੀ ਘਨਸ਼ਿਆਮ ਥੋਰੀ, ਡਾਇਰੈਕਟਰ ਸੁਚੱਜਾ ਪ੍ਰਸ਼ਾਸਨ ਸ੍ਰੀ ਗਿਰੀਸ਼ ਦਿਆਲਨ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਸ੍ਰੀਮਤੀ ਦੀਪਤੀ ਉੱਪਲ, ਰਾਜ ਟਰਾਂਸਪੋਰਟ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD