Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਜੱਸੀ ਸੋਹੀਆਂ ਵਾਲਾ ਨੇ ਸਿੱਖਿਆ ਵਿਭਾਗ ਦੇ ਜ਼ਿਲ੍ਹਾ ਅਤੇ ਬਲਾਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਕਿਹਾ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰ ਵਚਨਬੱਧ

Jassi Sohian Wala, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 05 Apr 2025

Last updated on: Apr 05, 2025, 17:14 IST

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆ ਵਾਲਾ ਨੇ ਜ਼ਿਲ੍ਹਾ ਯੋਜਨਾ ਕਮੇਟੀ ਦਫ਼ਤਰ ਪਟਿਆਲਾ ਵਿਖੇ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਸੈਕੰਡਰੀ/ ਐਲੀਮੈਂਟਰੀ ਵਿਭਾਗ ਦੇ ਜ਼ਿਲ੍ਹਾ ਅਤੇ ਬਲਾਕ ਅਧਿਕਾਰੀਆਂ ਨਾਲ ਸਕੂਲਾਂ ਦੀ ਕਾਰਗੁਜ਼ਾਰੀ ਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਲਈ ਮੀਟਿੰਗ ਕੀਤੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਸਾਲੂ ਮਹਿਰਾ ਨੇ ਜ਼ਿਲ੍ਹੇ ਦੇ ਐਲੀਮੈਂਟਰੀ ਸਕੂਲਾਂ ਵਿੱਚ ਹੋ ਰਹੇ ਕੰਮਾਂ ਤੋਂ ਜਾਣੂ ਕਰਵਾਇਆ। 

ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ 23 ਸਕੂਲਾਂ ਵਿੱਚ ਸਕੂਲ ਆਫ਼ ਹੈਪੀਨੈਸ ਅਧੀਨ ਕੰਮ ਚੱਲ ਰਿਹਾ ਹੈ ਅਤੇ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਭੇਜੀਆਂ ਗਰਾਂਟਾਂ ਤਹਿਤ ਵੱਡੇ ਪੱਧਰ ਤੇ ਕਮਰਿਆਂ ਦੀ ਉਸਾਰੀ, ਚਾਰ ਦੁਆਰੀ ਅਤੇ ਸਕੂਲਾਂ ਨੂੰ ਹਰ ਪੱਖ ਤੋਂ ਸੁੰਦਰ ਬਣਾਉਣ ਲਈ ਕੰਮ ਚੱਲ ਰਹੇ ਹਨ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸਮੂਹ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਸਿੱਖਿਆ ਦੇ ਮੁੱਦੇ ਤੇ ਗੰਭੀਰਤਾ ਨਾਲ ਚਰਚਾ ਕੀਤੀ ਗਈ ਤਾਂ ਜੋ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਇਕ ਵਧੀਆ ਮਾਹੌਲ ਬਣਾਉਣ ਤੇ ਵੱਡੀਆਂ ਸਹੂਲਤਾਂ ਦੇਣ ਤਹਿਤ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਾ ਰਹਿ ਸਕੇ।

ਚੇਅਰਮੈਨ ਜਸਵੀਰ ਜੱਸੀ ਨੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹਜ਼ਾਰਾਂ ਨਵੇਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇ ਕੇ ਸਕੂਲਾਂ ਵਿੱਚ ਭੇਜਿਆ ਜਾ ਰਿਹਾ। ਉਹਨਾਂ ਅੱਗੇ ਕਿਹਾ ਕਿ ਹਰ ਸਕੂਲ ਨੂੰ ਹਰ ਸੁਵਿਧਾ ਨਾਲ ਲੈਸ ਕੀਤਾ ਜਾਵੇਗਾ।

ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਪੰਜਾਬ ਦੀ ਸਿੱਖਿਆ ਨੂੰ ਪੰਜਾਬ ਸਰਕਾਰ ਸਮੁੱਚੇ ਭਾਰਤ ਵਿੱਚੋਂ ਹਰ ਪੱਖ ਤੋਂ ਪਹਿਲੇ ਨੰਬਰ ਤੇ ਲੈ ਕੇ ਆਵੇਗੀ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਵੱਲੋਂ ਵੱਖ-ਵੱਖ ਬਲਾਕਾਂ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਰਿਪੋਰਟ ਇਕੱਤਰ ਕੀਤੀ ਗਈ । ਸੈਕੰਡਰੀ ਵਿਭਾਗ ਵੱਲੋਂ ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ ਰਾਜੀਵ ਕੁਮਾਰ ਵੱਲੋਂ ਸਮੁੱਚੇ ਜ਼ਿਲ੍ਹੇ ਦੇ ਸੈਕੰਡਰੀ ਸਕੂਲਾਂ ਦੀ ਰਿਪੋਰਟ ਪੇਸ਼ ਕੀਤੀ ਗਈ।

ਮੀਟਿੰਗ ਵਿੱਚ ਬੀ ਪੀ ਈ ਓ ਜਗਜੀਤ ਸਿੰਘ ਨੌਹਰਾ,  ਬੀਪੀਈਓ ਜਸਵਿੰਦਰ ਸਿੰਘ, ਭਰਤ ਭੂਸ਼ਨ,  ਧਰਮਿੰਦਰ ਸਿੰਘ, ਅਖ਼ਤਰ ਸਲੀਮ  ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ, ਪ੍ਰਿਥੀ ਸਿੰਘ, ਪ੍ਰੇਮ ਕੁਮਾਰ, ਮਨਜੀਤ ਕੌਰ,  ਬਲਜੀਤ ਕੌਰ, ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ ਲਖਵਿੰਦਰ ਸਿੰਘ ਕੌਲੀ, ਪ੍ਰਵੀਨ ਕੁਮਾਰ ਰਾਜਪੁਰਾ ਆਦਿ  ਹਾਜ਼ਰ ਸਨ।

 

Tags: Jassi Sohian Wala , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD