Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਨਵਿੰਦਰ ਸਿੰਘ ਗਿਆਸਪੁਰਾ ਨੇ ਪੰਨੂ ਦੇ ਅੰਬੇਡਕਰ ਵਿਰੋਧੀ ਬਿਆਨ ਦੀ ਨਿੰਦਾ ਕੀਤੀ: "ਇੱਕ ਸਿੱਖ ਨਫ਼ਰਤ ਫੈਲਾਉਣ ਵਾਲਾ ਨਹੀਂ ਹੋ ਸਕਦਾ"

ਸਾਡੇ ਗੁਰੂਆਂ ਨੇ ਸਾਨੂੰ ਨਫਰਤ ਅਤੇ ਹਿੰਸਾ ਨਹੀਂ, 'ਸਰਬੱਤ ਦਾ ਭਲਾ' ਦਾ ਪਾਠ ਪੜਾਇਆ ਹੈ : ਮਨਵਿੰਦਰ ਸਿੰਘ ਗਿਆਸਪੁਰਾ

Manwinder Singh Giaspura, Payal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 05 Apr 2025

Last updated on: Apr 05, 2025, 17:27 IST

ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਡਾ. ਭੀਮ ਰਾਓ ਅੰਬੇਡਕਰ ਬਾਰੇ ਕੀਤੀ ਗਈ ਅਪਮਾਨਜਨਕ ਟਿੱਪਣੀ 'ਤੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਨਫ਼ਰਤ ਦੀ ਗੱਲ ਕਰਨ ਵਾਲਾ ਵਿਅਕਤੀ ਸਿੱਖ ਨਹੀਂ ਹੋ ਸਕਦਾ। 

ਗਿਆਸਪੁਰਾ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਨਫਰਤ ਤੇ ਹਿੰਸਾ ਦੀ ਗੱਲ ਕਰਨੀ ਨਹੀਂ ਸਿਖਾਈ। ਉਨ੍ਹਾਂ ਨੇ ਸਾਨੂੰ ‘ਸਰਬੱਤ ਦਾ ਭਲਾ’ ਦਾ ਪਾਠ ਪੜ੍ਹਾਇਆ ਹੈ। ਇਸ ਵਿਅਕਤੀ ਨੂੰ ਸਿੱਖ ਸਿਧਾਂਤਾਂ ਬਾਰੇ ਕੁਝ ਨਹੀਂ ਪਤਾ। ਉਹ ਅਕਲ ਤੋਂ ਅੰਨ੍ਹਾ ਆਦਮੀ ਹੈ। ਗੁਰਪਤਵੰਤ ਪੰਨੂ ਸਾਡੇ ਗੁਰੂ ਸਾਹਿਬਾਨ ਦੁਆਰਾ ਸਾਨੂੰ ਦਿੱਤੀਆਂ ਗਈਆਂ ਸਿੱਖਿਆਵਾਂ ਦੇ ਇੱਕ ਨੁਕਤੇ 'ਤੇ ਵੀ ਖਰਾ ਨਹੀਂ ਉੱਤਰਦਾ।

ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਨੇ ਆਪਣੇ ਕ੍ਰਾਂਤੀਕਾਰੀ ਵਿਚਾਰਾਂ ਨਾਲ ਨਾ ਸਿਰਫ਼ ਦਲਿਤਾਂ ਨੂੰ ਸਗੋਂ ਔਰਤਾਂ ਸਮੇਤ ਸਾਰੇ ਲੋਕਾਂ ਨੂੰ ਮਹੱਤਵਪੂਰਨ ਸੰਵਿਧਾਨਕ ਅਧਿਕਾਰ ਦਿੱਤੇ। ਪਰ ਗੁਰਪਤਵੰਤ ਪੰਨੂੰ ਵਰਗੇ ਲੋਕ ਧਰਮ ਅਤੇ ਜਾਤ ਦੇ ਨਾਂ 'ਤੇ ਆਮ ਲੋਕਾਂ ਨੂੰ ਆਪਸ ਵਿੱਚ ਲੜਾਉਣਾ ਚਾਹੁੰਦੇ ਹਨ। 

ਪੰਜਾਬ ਅਜਿਹੇ ਲੋਕਾਂ ਨੂੰ ਕਦੇ ਵੀ ਸਵੀਕਾਰ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਅਸੀਂ ਗੁਰਪਤਵੰਤ ਪੰਨੂ ਨੂੰ ਚੇਤਾਵਨੀ ਦਿੰਦੇ ਹਾਂ ਕਿ ਉਹ ਬਾਹਰ ਬੈਠ ਕੇ ਭੜਕਾਊ ਗੱਲਾਂ ਨਾ ਕਰੇ, ਜੇਕਰ ਹਿੰਮਤ ਹੈ ਤਾਂ ਪੰਜਾਬ ਆ ਕੇ ਇਹ ਗੱਲਾਂ ਕਹੇ। ਆਪ ਆਗੂ ਨੇ ਕਿਹਾ ਕਿ 14 ਤਰੀਕ ਨੂੰ ਬਾਬਾ ਸਾਹਿਬ ਦੇ ਜਨਮ ਦਿਨ ਮੌਕੇ ਸੂਬੇ ਭਰ ਵਿੱਚ ਉਨ੍ਹਾਂ ਦੇ ਬੁੱਤਾਂ ਦੀ ਰਾਖੀ ਲਾਠੀਆਂ ਅਤੇ ਝੰਡਿਆਂ ਨਾਲ ਕਰਾਂਗੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਾਂਗੇ। 

ਅਸੀਂ ਅਜਿਹੀ ਧਮਕੀਆਂ ਤੋਂ ਡਰਨ ਵਾਲੇ ਨਹੀਂ। ਗਿਆਸਪੁਰਾ ਨੇ ਪੰਨੂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਸੁਧਾਰ ਜਾਵੇ ਨਹੀਂ ਤਾਂ ਸਾਡਾ ਸਮਾਜ ਉਸ ਨਾਲ ਅਜਿਹਾ ਸਲੂਕ ਕਰੇਗਾ ਜੋ ਇਤਿਹਾਸ ਵਿੱਚ ਕਦੇ ਨਹੀਂ ਹੋਇਆ ਹੋਵੇਗਾ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੇ ਲੋਕ ਕਦੇ ਵੀ ਬਾਬਾ ਸਾਹਿਬ ਅੰਬੇਡਕਰ ਖ਼ਿਲਾਫ਼ ਗ਼ਲਤ ਟਿੱਪਣੀਆਂ ਨਹੀਂ ਕਰਦੇ ਅਤੇ ਕਿਸੇ ਖ਼ਿਲਾਫ਼ ਵੀ ਅਜਿਹੀਆਂ ਟਿੱਪਣੀਆਂ ਕਰਨਾ ਸਾਡਾ ਸਭਿਆਚਾਰ ਨਹੀਂ ਹੈ।

ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਗੁਰਪਤਵੰਤ ਪੰਨੂ ਵਰਗੇ ਲੋਕਾਂ ਦੀਆਂ ਗੱਲਾਂ ਵਿੱਚ ਨਾ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਇਹ ਲੋਕ ਇੱਥੋਂ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਹਿੰਸਾ ਦੀ ਅੱਗ ਵਿੱਚ ਧੱਕਦੇ ਹਨ।

 

Tags: Manwinder Singh Giaspura , Payal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD