Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਵੱਲੋਂ ਪਰਿਵਰਤਨਸ਼ੀਲ ਪੇਂਡੂ ਸੜਕ ਵਿਕਾਸ ਪਹਿਲਕਦਮੀ ਦੀ ਸ਼ੁਰੂਆਤ

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਫੌਰੀ ਕਾਰਵਾਈ 'ਆਪ' ਸਰਕਾਰ ਦੀ ਵਾਅਦਿਆਂ ਪ੍ਰਤੀ ਵਚਨਬੱਧਤਾ ਦਾ ਪ੍ਤੀਕ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 05 Apr 2025

Last updated on: Apr 05, 2025, 17:43 IST

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਪਾਸ ਹੋਣ ਦੇ ਕੁਝ ਦਿਨਾਂ ਦੇ ਅੰਦਰ-ਅੰਦਰ ‘ਬਦਲਦਾ ਪੰਜਾਬ’ ਬਜਟ ਵਿੱਚ ਉਲੀਕੀਆਂ ਰਣਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ, ਅਤੇ ਪੇਂਡੂ ਵਿਕਾਸ ਲਈ ਮਹੱਤਵਪੂਰਨ ਕਦਮ ਚੁੱਕਦਿਆਂ 1000 ਕਿਲੋਮੀਟਰ ਲੰਬੀਆਂ ਸੜਕਾਂ ਨੂੰ ਮਜ਼ਬੂਤ ਕਰਨ ਲਈ ਟੈਂਡਰ ਜਾਰੀ ਕੀਤੇ ਹਨ।

ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਲਾਸਾ ਕੀਤਾ ਕਿ ਇਸ ਮਹੱਤਵਪੂਰਨ ਪ੍ਰੋਜੈਕਟ ਦੇ ਪਹਿਲੇ ਪੜਾਅ ਵਿੱਚ ਫਰੀਦਕੋਟ, ਸ਼ਹੀਦ ਭਗਤ ਸਿੰਘ ਨਗਰ, ਪਠਾਨਕੋਟ ਅਤੇ ਬਰਨਾਲਾ ਜ਼ਿਲ੍ਹਿਆਂ ਦੀਆਂ ਪੇਂਡੂ ਸੜਕਾਂ ਨੂੰ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਨੂੰ 10 ਮੀਟਰ ਚੌੜਾਈ ਵਿੱਚ ਤਿਆਰ ਕੀਤਾ ਜਾਵੇਗਾ ਤਾਂ ਜੋ ਬਿਹਤਰ ਸੰਪਰਕ ਸਥਾਪਤ ਕਰਦਿਆਂ ਰਾਜ ਭਰ ਅੰਦਰ ਆਵਾਜਾਈ ਵਿੱਚ ਸੁਧਾਰ ਕੀਤਾ ਜਾ ਸਕੇ।

ਇਸ ਮੌਕੇ ਇੱਕ ਅਹਿਮ ਬਦਲਾਅ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਠੇਕੇਦਾਰਾਂ ਦੀ ਜਵਾਬਦੇਹੀ ਵੀ ਵਧਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਠੇਕੇਦਾਰ ਬਣਾਈਆਂ ਗਈਆਂ ਸੜਕਾਂ 'ਤੇ ਸਿਰਫ ਇੱਕ ਸਾਲ ਦੀ ਵਾਰੰਟੀ ਲਈ ਜਵਾਬਦੇਹ ਸੀ ਪਰ ਹੁਣ ਪੰਜ ਸਾਲਾਂ ਦੀ ਮਿਆਦ ਲਈ ਸੜਕਾਂ ਦੇ ਰੱਖ-ਰਖਾਅ ਅਤੇ ਸਾਂਭ-ਸੰਭਾਲ ਦੀ ਜਿੰਮੇਵਾਰੀ ਸਬੰਧਤ ਠੇਕੇਦਾਰ ਦੀ ਹੋਵੇਗੀ। 

ਉਨ੍ਹਾਂ ਕਿਹਾ ਕਿ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਇੱਕ ਤੀਜੀ ਧਿਰ ਵੱਲੋਂ ਇੰਨ੍ਹਾਂ ਕੰਮਾਂ ਦਾ ਆਡਿਟ ਕੀਤਾ ਜਾਵੇਗਾ ਅਤੇ ਕਿਸੇ ਵੀ ਗੜਬੜ ਦੇ ਨਤੀਜੇ ਵਜੋਂ ਫੰਡਾਂ ਦੀ ਰਿਕਵਰੀ ਕਰਨ ਦੇ ਨਾਲ-ਨਾਲ ਉਸ ਠੇਕੇਦਾਰ ਨੂੰ ਕਾਲੀ ਸੂਚੀ ਵਿੱਚ ਸ਼ਾਮਿਲ ਕੀਤਾ ਜਾਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਕਿਸੇ ਤਰ੍ਹਾਂ ਦੀ ਗੜਬੜੀ ਲਈ ਇਨ੍ਹਾਂ ਪ੍ਰੋਜੈਕਟਾਂ ਦੀ ਨਿਗਰਾਨੀ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਦੀ ਵੀ ਜਵਾਬਦੇਹੀ ਵੀ ਤੈਅ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ 27 ਮਾਰਚ ਨੂੰ ਪਾਸ ਕੀਤੇ ਗਏ ਵਿੱਤੀ ਸਾਲ 2025-26 ਦੇ ਬੱਜਟ ਵਿੱਚ ਸੂਬੇ ਦੀਆਂ ਸਾਰੀਆਂ ਟੁੱਟੀਆਂ ਪੇਂਡੂ ਲਿੰਕ ਸੜਕਾਂ ਨੂੰ ਮੁੜ ਬਣਾਉਣ ਦਾ ਵਾਅਦਾ ਵੀ ਸ਼ਾਮਲ ਹੈ।  ਉਨ੍ਹਾਂ ਕਿਹਾ ਕਿ ਰਿਕਾਰਡ ਤੋੜ 18,944 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਨਿਰਮਾਣ ਜਾਂ ਅਪਗ੍ਰੇਡ ਕੀਤਾ ਜਾਵੇਗਾ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਤ ਕਰੇਗਾ।

ਪਿਛਲੀਆਂ ਸਰਕਾਰਾਂ ਵੱਲੋਂ ਆਪਣੇ ਕਾਰਜਕਾਲ ਦੇ ਆਖ਼ਰੀ ਸਾਲ ਵਿੱਚ ਹੀ ਅਜਿਹੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਨ ਦੀ ਆਲੋਚਨਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਭਰੋਸਾ ਦਿਵਾਇਆ ਕਿ ਮੌਜੂਦਾ ਸਰਕਾਰ ਜਲਦੀ ਨਤੀਜੇ ਦੇਣ ਪ੍ਰਤੀ ਸਮਰਪਿਤ ਹੈ। ਉਨ੍ਹਾਂ ਵਿਰੋਧੀ ਧਿਰ ਦੇ ਸ਼ੰਕਿਆਂ ਨੂੰ ਵੀ ਸੰਬੋਧਿਤ ਕਰਦੇ ਹੋਏ ਕਿਹਾ ਕਿ ਬਜਟ ਦੀ ਮਨਜ਼ੂਰੀ ਤੋਂ ਬਾਅਦ ਤੇਜ਼ੀ ਨਾਲ ਟੈਂਡਰ ਜਾਰੀ ਕਰਨਾ 'ਆਪ' ਦੀ ਅਗਵਾਈ ਵਾਲੀ ਸਰਕਾਰ ਦੀ ਖਾਲੀ ਵਾਅਦਿਆਂ ਦੀ ਬਜਾਏ ਕਾਰਵਾਈ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। 

ਉਨ੍ਹਾਂ ਕਿਹਾ ਕਿ ਬਿਹਤਰ ਪੇਂਡੂ ਸੜਕਾਂ ਮੁਸ਼ਕਲ ਰਹਿਤ ਸਫ਼ਰ ਯਕੀਨੀ ਬਨਾਉਣ, ਖੇਤੀ ਉਪਜ ਦੇ ਮੰਡੀਕਰਨ ਨੂੰ ਤੇਜ਼ ਕਰਨ ਅਤੇ ਪੰਜਾਬ ਦੀ ਆਰਥਿਕਤਾ ਵਿੱਚ ਨਵੀਂ ਊਰਜਾ ਪਾਉਣਗੀਆਂ। ਇਥੇ ਵਰਨਣਯੋਗ ਹੈ ਕਿ ‘ਬਦਲਦਾ ਪੰਜਾਬ’ ਬਜਟ ਵਿੱਚ ਵਿੱਤੀ ਸਾਲ 2025-26 ਲਈ ਪੰਜਾਬ ਮੰਡੀ ਬੋਰਡ ਦੁਆਰਾ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਅਤੇ ਅਪਗ੍ਰੇਡੇਸ਼ਨ ਲਈ 2,873 ਕਰੋੜ ਰੁਪਏ ਅਲਾਟ ਕੀਤੇ ਗਏ ਹਨ। 

ਇਹ ਮਹੱਤਵਪੂਰਨ ਨਿਵੇਸ਼ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਬਦਲਣ ਅਤੇ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਸਮਰਪਣ ਨੂੰ ਦਰਸਾਉਂਦਾ ਹੈ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD