Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਵਿੱਚ ਗ੍ਰਾਮ ਰਕਸ਼ਾ ਸਮਿਤੀਆਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ

ਕਿਹਾ - ਡਰੋਨ ਵਿਰੋਧੀ ਤਕਨਾਲੋਜੀ ਅਤੇ ਜਨਤਕ ਸਹਿਯੋਗ ਸਕਾਰਾਤਮਕ ਬਦਲਾਅ ਲਿਆਏਗਾ

Gulab Chand Kataria, Governor of Punjab, Punjab Governor, Punjab Raj Bhavan, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Rahul, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਭਗਵਾਨਪੁਰਾ (ਤਰਨ ਤਾਰਨ) , 05 Apr 2025

Last updated on: Apr 07, 2025, 11:56 IST

ਸਰਹੱਦੋਂ ਪਾਰ ਨਸ਼ਾ ਤਸਕਰੀ ਲਈ ਵਰਤੇ ਜਾਂਦੇ ਡਰੋਨ ਫੜਾਉਣ ਅਤੇ ਸਰਹੱਦੀ ਖੇਤਰ ਵਿੱਚ ਨਸ਼ੇ ਰੋਕਣ ਲਈ ਪਿੰਡ ਪੱਧਰੀ ਸੁਰੱਖਿਆ ਕਮੇਟੀਆਂ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਇਹਨਾਂ ਸਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਭਗਵਾਨਪੁਰਾ ਵਿਖੇ ਪਿੰਡ ਪੱਧਰੀ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਨੂੰ ਸੰਬੋਧਨ ਕਰਦੇ ਹੋਏ ਕੀਤਾ।

ਇਸ ਮੌਕੇ ਸ੍ਰੀ ਵਿਵੇਕ ਪ੍ਰਤਾਪ ਸਿੰਘ ਪ੍ਰਿੰਸੀਪਲ ਸੈਕਟਰੀ ਗਵਰਨਰ ਪੰਜਾਬ, ਸ੍ਰੀ ਸ਼ਿਵਦੁਲਾਰ ਸਿੰਘ ਢਿਲੋਂ  ਸੈਕਟਰੀ ਰੈੱਡ ਕਰਾਸ ਪੰਜਾਬ, ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਰਾਹੁਲ ਅਤੇ ਐੱਸ. ਐਸ. ਪੀ. ਸੀ੍ ਅਭਿਮਨਿਊ ਰਾਣਾ ਵੀ ਮੌਜੂਦ ਸਨ। ਇਸ ਤੋਂ ਪਹਿਲਾ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਪਿੰਡ ਆਸਲ ਉਤਾੜ ਵਿਖੇ ਸ਼ਹੀਦ ਅਬਦੁਲ ਹਮੀਦ ਜੀ ਦੇ ਸ਼ਹੀਦੀ ਸਮਾਰਕ 'ਤੇ ਨਤਮਸਤਕ ਹੋ ਕੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ।

ਇਸ ਉਪਰੰਤ ਰਾਜਪਾਲ ਪੰਜਾਬ ਨੇ ਜ਼ਿਲਾ ਤਰਨ ਤਾਰਨ ਦੇ ਸਰਹੱਦੀ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰਾਂ ਅਤੇ ਪਿੰਡ ਪੱਧਰੀ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਦੇ ਰੂ-ਬ-ਰੂ ਹੁੰਦਿਆਂ ਕਿਹਾ ਕਿ ਇਹ ਕਮੇਟੀਆਂ ਕੇਂਦਰੀ ਸੁਰੱਖਿਆ ਏਜੰਸੀਆਂ ਅਤੇ ਸੂਬਾ ਸਰਕਾਰ ਦੀਆਂ ਏਜੰਸੀਆਂ ਨਾਲ ਮਿਲ ਕੇ ਬਹੁਤ ਵਧੀਆ ਕੰਮ ਕਰ ਰਹੀਆਂ ਹਨ ਅਤੇ ਇਹਨਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਹਨਾਂ ਪਿੰਡ ਪੱਧਰੀ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਿੰਡਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਪ੍ਰੇਰਣ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਸਰਹੱਦੀ ਖੇਤਰਾਂ ਵਿੱਚ ਐਂਟੀ ਡਰੋਨ ਤਕਨਾਲੋਜੀ ਲਈ 10 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ, ਜੋ ਕਿ ਬਹੁਤ ਵਧੀਆ ਉਪਰਾਲਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵੀ ਸਰਹੱਦੀ ਖੇਤਰਾਂ ਵਿੱਚ ਬੀ. ਐੱਸ. ਐੱਫ਼. ਨੂੰ ਐਂਟੀ ਡਰੋਨ ਤਕਨਾਲੋਜੀ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਹੋ ਰਹੀ ਨਸ਼ਾਂ ਤਸਕਰੀ ‘ਤੇ ਕਾਬੂ ਪਾਇਆ ਜਾ ਸਕੇ। 

ਉਹਨਾਂ ਕਿਹਾ ਕਿ ਨਸ਼ੇ ਦੀ ਸਪਲਾਈ ਚੇਨ ਤੋੜਨ ਲਈ ਐਂਟੀ ਡਰੋਨ ਤਕਨਾਲੋਜੀ ਅਤੇ ਲੋਕਾਂ ਦਾ ਸਹਿਯੋਗ ਨਾਲ ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਹੁੰਦੀ ਨਸ਼ਾ ਤਸਕਰੀ ਵਿੱਚ ਭਾਰੀ ਕਮੀ ਆਈ ਹੈ।ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸੂਬੇ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਸੂਬੇ ਵਿਚੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਰਕਾਰ ਅਤੇ ਸੁਰੱਖਿਆ ਫੋਰਸਾਂ ਦਾ ਮੋਹਰੀ ਹੋ ਕੇ ਸਾਥ ਦੇਣ। 

ਸਰਹੱਦੀ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰਾਂ ਅਤੇ ਵਿਲੇਜ਼ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਗੁਆਂਢੀ ਮੁਲਕ ਸਾਨੂੰ ਕਮਜ਼ੋਰ ਕਰਨ ਲਈ ਕੋਝੀਆਂ ਚਾਲਾਂ ਚੱਲ ਰਿਹਾ ਹੈ ਪਰ ਪਾਕਿਸਤਾਨ ਦੇ ਇਨ੍ਹਾਂ ਨਾ-ਪਾਕ ਇਰਾਦਿਆਂ ਨੂੰ ਕਦੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।ਉਨ੍ਹਾਂ ਨੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਪਿੰਡ ਵਿਚ ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸਦਾ ਇਲਾਜ ਕਰਵਾਓ ਅਤੇ ਜ਼ੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਉਸਦੀ ਇਤਲਾਹ ਪੁਲਿਸ ਨੂੰ ਦਿਓ। 

ਉਨ੍ਹਾਂ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੀ ਸੂਚਨਾ ਪੂਰੀ ਤਰਾਂ ਨਾਲ ਗੁਪਤ ਰੱਖੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਆਪਣਾ ਕੰਮ ਕਰ ਰਹੀ ਹੈ ਪਰ ਸਰਹੱਦੀ ਪਿੰਡਾਂ ਵਿਚ ਬਣੀਆਂ ਡਿਫੈਂਸ ਕਮੇਟੀਆਂ ਵੀ ਜੇਕਰ ਹੋਰ ਮੁਸਤੈਦ ਹੋ ਜਾਣ ਤਾਂ ਸਮਾਜ ਦੇ ਦੁਸਮਣਾਂ ਦੀ ਪਹਿਚਾਣ ਸਹਿਜੇ ਹੀ ਕੀਤੀ ਜਾ ਸਕਦੀ ਹੈ।ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ  ਸ੍ਰੀ ਰਾਹੁਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ੇ ਦੀ ਰੋਕਥਾਮ ਅਤੇ ਕੀਤੇ ਜਾ ਰਹੇ ਹੋਰ ਭਲਾਈ ਕਾਰਜਾਂ ਲਈ ਭਰਪੂਰ ਸ਼ਲਾਘਾ ਕੀਤੀ।

ਇਸ ਤੋਂ ਪਹਿਲਾਂ ਸਮਾਗਮ ਵਿੱਚ ਪੁੱਜਣ ‘ਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ  ਨੇ ਉਨ੍ਹਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਵਿਸ਼ਵਾਸ਼ ਦੁਆਇਆ ਕਿ ਪ੍ਰਸ਼ਾਸਨ ਉਨ੍ਹਾਂ ਵੱਲੋਂ ਦਿੱਤੇ ਦਿਸ਼ਾ ਨਿਰਦੇਸਾਂ ਅਨੁਸਾਰ ਨਸ਼ਿਆਂ ਦੇ ਖ਼ਾਤਮੇ ਅਤੇ ਅਮਨ ਸਾਂਤੀ ਨੂੰ ਕਾਇਮ ਰੱਖਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗਾ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮਾਣਯੋਗ ਰਾਜਪਾਲ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕਰੇਗਾ। ਉਨ੍ਹਾਂ ਕਿਹਾ ਕਿ ਆਪਣੇਆਪਣੇ ਪਿੰਡਾਂ ਵਿੱਚ ਵਧੀਆ ਕੰਮ ਕਰਨ ਵਾਲੀਆਂ ਵਿਲੇਜ਼ ਡਿਫੈਂਸ ਕਮੇਟੀਆਂ ਨੂੰ ਵਿਸ਼ੇਸ ਤੌਰ ’ਤੇ ਸਨਮਾਨਿਤ ਵੀ ਕੀਤਾ ਜਾਵੇਗਾ। 

 

 

Tags: Gulab Chand Kataria , Governor of Punjab , Punjab Governor , Punjab Raj Bhavan , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Rahul , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD