Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਜ਼ਦੂਰ ਵਰਗ ਦੀਆਂ ਜ਼ਰੂਰਤਾਂ ਨੂੰ ਤਰਜੀਹੀ ਅਧਾਰ 'ਤੇ ਪੂਰਾ ਕਰਨ ਲਈ ਵਚਨਬੱਧ ਹਾਂ : ਹਰਪਾਲ ਸਿੰਘ ਚੀਮਾ

ਪੱਲੇਦਾਰ ਯੂਨੀਅਨ ਦੇ ਸ਼ੈਡ ਲਈ 7.5 ਲੱਖ ਅਤੇ ਕਮਰੇ ਤੇ ਵਰਾਂਡੇ ਦੀ ਉਸਾਰੀ ਲਈ 20 ਲੱਖ ਰੁਪਏ ਦੀਆਂ ਗਰਾਂਟਾਂ ਦਿੱਤੀਆਂ: ਹਰਪਾਲ ਸਿੰਘ ਚੀਮਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਦਿੜ੍ਹਬਾ /ਸੰਗਰੂਰ , 06 Apr 2025

Last updated on: Apr 07, 2025, 17:59 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਰੇਕ ਵਰਗ ਦੀਆਂ ਜਰੂਰਤਾਂ ਨੂੰ ਪ੍ਰਮੁਖਤਾ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਦਿੜ੍ਹਬਾ ਵਿਖੇ ਪੱਲੇਦਾਰ ਮਜ਼ਦੂਰਾਂ ਦੀਆਂ ਸੁਵਿਧਾਵਾਂ ਵਿੱਚ ਵਾਧਾ ਕਰਨ ਲਈ ਪਿਛਲੇ ਇੱਕ ਸਾਲ ਦੇ ਅੰਦਰ ਅੰਦਰ 27.50 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ । ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਆਜ਼ਾਦ ਪੱਲੇਦਾਰ ਯੂਨੀਅਨ ਦਿੜ੍ਹਬਾ ਵੱਲੋਂ ਕਣਕ ਦੇ ਸੀਜਨ ਦੀ ਸ਼ੁਰੂਆਤ ਮੌਕੇ ਪਰਮਾਤਮਾ ਦੇ ਸ਼ੁਕਰਾਨੇ ਵਜੋਂ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। 

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਜ਼ਦੂਰ ਵਰਗ ਸਖਤ ਮਿਹਨਤ ਕਰਕੇ ਪਰਿਵਾਰ ਦਾ ਪਾਲਣ ਪੋਸ਼ਣ ਕਰਦੇ ਹਨ ਅਤੇ ਸਾਡਾ ਵੀ ਇਹ ਫਰਜ਼ ਬਣਦਾ ਹੈ ਕਿ ਮਜ਼ਦੂਰ ਭਰਾਵਾਂ ਦੀਆਂ ਸੁੱਖ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਉਦਮ ਕੀਤੇ ਜਾਣ। ਕੈਬਿਨਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ 7.50 ਲੱਖ ਰੁਪਏ ਦੀ ਲਾਗਤ ਨਾਲ ਸ਼ੈਡ ਬਣਵਾਇਆ ਗਿਆ ਹੈ ਜਦ ਕਿ 20 ਲੱਖ ਰੁਪਏ ਨਾਲ ਕਮਰੇ ਅਤੇ ਵਰਾਂਡੇ ਦੀ ਉਸਾਰੀ ਦੇ ਕਾਰਜ ਤੇਜੀ ਨਾਲ ਚੱਲ ਰਹੇ ਹਨ ਜੋ ਕਿ ਆਉਣ ਵਾਲੇ ਕੁਝ ਸਮੇਂ ਵਿੱਚ ਮੁਕੰਮਲ ਹੋ ਜਾਣਗੇ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪ੍ਰਸ਼ਾਸਨਿਕ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ ਅਤੇ ਜਿਵੇਂ ਹੀ ਮੰਡੀਆਂ ਵਿੱਚ ਕਣਕ ਦੀ ਆਮਦ ਹੋਵੇਗੀ ਤਾਂ ਨਾਲੋਂ ਨਾਲ ਸਰਕਾਰੀ ਏਜੰਸੀਆਂ ਵੱਲੋਂ ਖਰੀਦ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਉਹ ਰੋਜ਼ਾਨਾ ਦੇ ਆਧਾਰ ਤੇ ਦਿੜਬਾ ਹਲਕੇ ਅਧੀਨ ਆਉਂਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ, ਆੜਤੀਆਂ, ਟਰਾਂਸਪੋਰਟਰਾਂ ਸਮੇਤ ਹਰ ਵਰਗ ਦੀਆਂ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਰਹਿਣਗੇ।

ਇਸ ਮੌਕੇ ਆਜ਼ਾਦ ਪੱਲੇਦਾਰ ਯੂਨੀਅਨ ਦਿੜਬਾ ਦੇ ਅਹੁਦੇਦਾਰਾਂ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ ਵੀ ਮੌਜੂਦ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD