Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਪੰਜਾਬ ਸਿੱਖਿਆ ਕ੍ਰਾਂਤੀ : ਜਸਵੀਰ ਸਿੰਘ ਰਾਜਾ ਗਿੱਲ ਨੇ 4 ਸਕੂਲਾਂ ’ 21 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਕੀਤਾ ਉਦਘਾਟਨ

ਪੰਜਾਬ ਦਾ ਸਿੱਖਿਆ ਮਾਡਲ ਹੋਰਨਾਂ ਲਈ ਬਣੇਗਾ ਮਿਸਾਲ, 21.81 ਲੱਖ ਮਾਪਿਆਂ ਨੇ ਮੈਗਾ ਪੀ.ਟੀ.ਐਮ. ’ਚ ਲਿਆ ਹਿੱਸਾ

Jasvir Singh Raja Gill, Urmar , AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਟਾਂਡਾ/ਹੁਸ਼ਿਆਰਪੁਰ , 07 Apr 2025

Last updated on: Apr 07, 2025, 18:55 IST

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਹਲਕੇ ਦੇ 4 ਸਕੂਲਾਂ ਵਿਚ 21 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ-ਵੱਖ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਦਾ ਸਿੱਖਿਆ ਮਾਡਲ ਬੇਹੱਦ ਬੇਹਤਰੀਨ ਹੈ ਜੋ ਹੋਰਨਾਂ ਲਈ ਵੀ ਮਿਸਾਲ ਬਣੇਗਾ। ਸਰਕਾਰੀ ਐਲੀਮੈਂਟਰੀ ਸਕੂਲ, ਓਹੜਪੁਰ, ਸੈਦਪੁਰ ਦਾਤਾ, ਸਹਿਬਾਜ਼ਪੁਰ ਅਤੇ ਮੂਨਕ ਕਲਾਂ ਵਿਖੇ ਕੰਮਾਂ ਦਾ ਉਦਘਾਟਨ ਕਰਦਿਆਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਕੂਲਾਂ ਦਾ ਹਰ ਪੱਖੋਂ ਪੱਧਰ ਉਚਾ ਕੀਤਾ ਹੈ ਜਿਸ ਨਾਲ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਲਾਭ ਮਿਲੇਗਾ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬੀਤੇ ਦਿਨੀਂ ਪੇਸ਼ ਕੀਤੇ ਬਜਟ ਵਿਚ 17975 ਕਰੋੜ ਰੁਪਏ ਸਿੱਖਿਆ ਖੇਤਰ ਲਈ ਰੱਖੇ ਹਨ ਜੋ ਕਿ ਕੁੱਲ ਬਜਟ ਦਾ ਲਗਭਗ 12 ਫੀਸਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਿੱਖਿਆ ਖੇਤਰ ਅਤੇ ਸਰਕਾਰੀ ਸਕੂਲਾਂ ਦਾ ਪੱਧਰ ਬੁਲੰਦੀਆਂ ਛੋਹ ਰਿਹਾ ਹੈ।

ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਲਈ ਕੀਤੇ ਉਪਰਾਲਿਆਂ ਦੀ ਗੱਲ ਕਰਦਿਆਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪ੍ਰੀ-ਪ੍ਰਾਈਮਰੀ ਤੋਂ ਬਾਹਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਮੈਗਾ ਮਾਪੇ-ਅਧਿਆਪਕ ਮਿਲਣੀ ਵਿਚ 21.81 ਲੱਖ ਮਾਪਿਆਂ ਨੇ ਸਰਗਰਮੀ ਨਾਲ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਮਿਲਣੀਆਂ ਨਾਲ ਮਾਪਿਆਂ ਤੇ ਅਧਿਆਪਕਾਂ ਦਾ ਨਾ ਸਿਰਫ਼ ਤਾਲਮੇਲ ਵਧਿਆ ਸਗੋਂ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਨੂੰ ਵੀ ਹੁਲਾਰਾ ਮਿਲਿਆ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਿੰਸੀਪਲਾਂ, ਹੈਡਮਾਸਟਰਾਂ ਅਤੇ ਅਧਿਆਪਕਾਂ ਨੂੰ ਸਿੰਗਾਪੁਰ ਅਤੇ ਫਿਨਲੈਂਡ ਟਰੇਨਿੰਗ ਦਿਵਾ ਕੇ ਅਧਿਆਪਨ ਦੇ ਖੇਤਰ ਨੂੰ ਹੋਰ ਨਿਖਾਰਿਆ ਗਿਆ ਹੈ ਜੋ ਕਿ ਵਿਦਿਆਰਥੀਆਂ ਲਈ ਲਾਹੇਵੰਦ ਸਾਬਤ ਹੋਵੇਗਾ। ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਓਹੜਪੁਰ ਸਕੂਲ ਵਿਖੇ 7 ਲੱਖ ਰੁਪਏ ਦੀ ਲਾਗਤ ਵਾਲੇ, ਸੈਦਪੁਰ ਦਾਤਾ ਸਕੂਲ ਵਿਖੇ 6 ਲੱਖ ਰੁਪਏ ਦੀ ਲਾਗਤ ਵਾਲੇ, ਸ਼ਹਿਬਾਜਪੁਰ ਸਕੂਲ ਵਿਖੇ 2 ਲੱਖ ਰੁਪਏ ਤੋਂ ਵੱਧ ਅਤੇ ਮੂਨਕਕਲਾਂ ਵਿਖੇ 5 ਲੱਖ ਰੁਪਏ ਤੋਂ ਵੱਧ ਦੇ ਕੰਮਾਂ ਦਾ ਉਦਘਾਟਨ ਕੀਤਾ। 

ਉਨ੍ਹਾਂ ਨੇ ਇਨ੍ਹਾਂ ਸਕੂਲਾਂ ਵਿਚ ਮੌਜੂਦ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਵੀ ਕੀਤੀ ਜਿਨ੍ਹਾਂ ਨੇ ਸਕੂਲਾਂ ਵਿਚ ਵੱਡੇ ਪੱਧਰ ’ਤੇ ਹੋ ਰਹੇ ਸੁਧਾਰਾਂ ਦੀ ਸ਼ਲਾਘਾ ਕੀਤੀ।

 

Tags: Jasvir Singh Raja Gill , Urmar , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD