Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਿੱਖਿਆ ਕ੍ਰਾਂਤੀ ਅਧੀਨ ਵੱਖ ਵੱਖ ਸਕੂਲਾਂ ਅੰਦਰ ਪ੍ਰੋਜੈਕਟਾਂ ਦੇ ਕੀਤੇ ਗਏ ਉਦਘਾਟਣ

ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ, ਚੇਅਰਮੈਨ ਵਿਭੂਤੀ ਸ਼ਰਮਾ ਅਤੇ ਜਿਲ੍ਹਾ ਪ੍ਰਧਾਨ ਅਮਿਤ ਮੰਟੂ ਪਹੁੰਚੇ ਵੱਖ ਵੱਖ ਸਕੂਲਾਂ ਅੰਦਰ ਕੀਤਾ ਪ੍ਰੋਜੈਕਟਾਂ ਦਾ ਉਦਘਾਟਨ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Pathankot, Punjab Sikhya Kranti

Web Admin

Web Admin

5 Dariya News

ਪਠਾਨਕੋਟ , 07 Apr 2025

Last updated on: Apr 07, 2025, 19:16 IST

ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਮਾਰਗਦਰਸ਼ਨ ਅੰਦਰ ਸੂਬੇ ਵਿੱਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇੜ ਨਾਲ ਸਿੱਖਿਆ ਕ੍ਰਾਂਤੀ ਅਧੀਨ ਅੱਜ ਪੂਰੇ ਪੰਜਾਬ ਅੰਦਰ ਸਮਾਰੋਹ ਆਯੋਜਿਤ ਕੀਤੇ ਗਏ ਅਤੇ ਵੱਖ ਵੱਖ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਗਏ। ਜ਼ਿਕਰਯੋਗ ਹੈ ਕਿ ਅੱਜ ਜਿਲ੍ਹਾ ਪਠਾਨਕੋਟ ਦੇ ਵੀ ਵੱਖ ਵੱਖ ਸਕੂਲਾਂ ਵਿੱਚ ਉਦਘਾਟਨ ਸਮਾਰੋਹ ਆਯੋਜਿਤ ਕੀਤੇ ਗਏ। 

ਇਨ੍ਹਾਂ ਵੱਖ ਵੱਖ ਸਕੂਲਾਂ ਵਿਖੇ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵਿਭੂਤੀ ਸ਼ਰਮਾ ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਅਮਿਤ ਮੰਟੂ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਸਿੱਖਿਆ ਕ੍ਰਾਂਤੀ ਅਧੀਨ ਕੀਤੇ ਜਾ ਰਹੇ ਵੱਖ ਵੱਖ ਸਮਾਰੋਹਾਂ ਅੰਦਰ ਪਹੁੰਚੇ ਅਤੇ ਲੱਖਾਂ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ। 

ਇਸ ਮੌਕੇ ਉੱਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਾਜੇਸ਼ ਕੁਮਾਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪਠਾਨਕੋਟ, ਸ੍ਰੀਮਤੀ ਕਮਲਜੀਤ ਕੌਰ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਪਠਾਨਕੋਟ, ਅਮਨਦੀਪ ਕੁਮਾਰ ਡਿਪਟੀ ਡੀ.ਈ.ਓ. ਸੈਕੰਡਰੀ,  ਡੀ.ਜੀ. ਸਿੰਘ ਡਿਪਟੀ ਡੀ.ਈ.ਓ. ਐਲੀਮੈਂਟਰੀ, ਨਰੇਸ਼ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਪਠਾਨਕੋਟ, ਪਵਨ ਕੁਮਾਰ ਫੌਜੀ ਬਲਾਕ ਪ੍ਰਧਾਨ, ਵਿਜੈ ਕਟਾਰੂਚੱਕ, ਖੁਸਬੀਰ ਕਾਟਲ, ਕੁਲਦੀਪ ਭਟਵਾਂ ਬਲਾਕ ਪ੍ਰਧਾਨ, ਜੰਗ ਬਹਾਦੁਰ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਆਹੁਦੇਦਾਰ ਹਾਜ਼ਿਰ ਸਨ।

ਜ਼ਿਕਰਯੋਗ ਹੈ ਕਿ ਅੱਜ ਜਿਲ੍ਹਾ ਪਠਾਨਕੋਟ ਵਿਖੇ ਸਿੱਖਿਆ ਕ੍ਰਾਂਤੀ ਬਦਲਦਾ ਪੰਜਾਬ ਅਧੀਨ ਵਿਧਾਨ ਸਭਾ ਹਲਕਾ ਭੋਆ ਅੰਦਰ ਸਰਕਾਰੀ ਪ੍ਰਾਇਮਰੀ ਸਕੂਲ ਸਾਲੋਵਾਲ ਵਿਖੇ 4.16 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਤੰਗੋਸਾਹ ਵਿਖੇ 3.20 ਲੱਖ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੰਗੋਸਾਹ ਵਿਖੇ 13.65 ਲੱਖ ਰੁਪਏ ਦੀਆਂ ਗ੍ਰਾਂਟਾਂ ਨਾਲ ਕੀਤੇ ਗਏ ਪ੍ਰੋਜੈਕਟਾਂ ਦਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਬਤੌਰ ਮੁੱਖ ਮਹਿਮਾਨ ਵਜੋਂ ਹਾਜਰ ਹੋ ਕੇ ਉਦਘਾਟਨ ਕੀਤੇ।

ਇਸੇ ਹੀ ਤਰ੍ਹਾਂ ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਵੱਖ ਵੱਖ ਸਕੂਲਾਂ ਅੰਦਰ ਸ੍ਰੀ ਅਮਿਤ ਮੰਟੂ ਹਲਕਾ ਇੰਚਾਰਜ-ਕਮ-ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਬਤੌਰ ਮੁੱਖ ਮਹਿਮਾਨ ਪਹੁੰਚੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕਰੋਲੀ ਵਿਖੇ 9.99 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਵਾਲ ਵਿਖੇ 30 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੋਲੀ ਵਿਖੇ 18.09 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਝਿਕਲੀ ਕਰੋਲੀ ਵਿਖੇ 12.5 ਲੱਖ ਨਾਲ ਤਿਆਰ ਕੀਤੇ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ।

ਇਸੇ ਤਰ੍ਹਾਂ ਹੀ ਵਿਧਾਨ ਸਭਾ ਹਲਕਾ ਪਠਾਨਕੋਟ ਵਿਖੇ ਸ੍ਰੀ ਵਿਭੂਤੀ ਸ਼ਰਮਾ ਹਲਕਾ ਇੰਚਾਰਜ ਪਠਾਨਕੋਟ-ਕਮ-ਚੇਅਰਮੈਨ ਨਗਰ ਸੁਧਾਰ ਟਰੱਸਟ ਪਠਾਨਕੋਟ ਬਤੌਰ ਮੁੱਖ ਮਹਿਮਾਨ ਹਾਜਰ ਹੋਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਢਾਂਗੂ ਰੋਡ ਪਠਾਨਕੋਟ ਵਿਖੇ 2 ਲੱਖ , ਸਰਕਾਰੀ ਪ੍ਰਾਇਮਰੀ ਸਕੂਲ ਮਾਡਲ ਟਾਊਂਨ (ਗਰਲਜ) ਪਠਾਨਕੋਟ ਵਿਖੇ 10.85 ਲੱਖ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇ.ਐਫ.ਸੀ. ਪਠਾਨਕੋਟ ਵਿਖੇ 22.2 ਲੱਖ ਰੁਪਏ ਨਾਲ ਤਿਆਰ ਕੀਤੇ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ।

ਇਸ ਮੌਕੇ ਉਤੇ ਸੰਬੋਧਨ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਵਿਸ਼ੇਸ਼ ਧਿਆਨ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਅਤੇ ਗੁਣਬੱਤਾ ਸਿੱਖਿਆ ਪ੍ਰਣਾਲੀ ਮੁਹੱਈਆ ਕਰਨਾ ਹੈ। ਉਨ੍ਹਾਂ ਕਿਹਾ ਕਿ ਅੱਜ ਪਹਿਲਾ ਨਾਲੋਂ ਸਰਕਾਰੀ ਸਕੂਲਾਂ ਵਿੱਚ ਬਹੁਤ ਬਦਲਾਅ ਆਏ ਹਨ। ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਅੰਦਰ ਪੂਰੇ ਪੰਜਾਬ ਅੰਦਰ ਸਿੱਖਿਆ ਕ੍ਰਾਂਤੀ ਲਿਆਂਦੀ ਗਈ ਹੈ ਅਤੇ ਕਰੋੜਾਂ ਰੁਪਏ ਪੂਰੇ ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲਣ ਲਈ ਖਰਚੇ ਗਏ ਹਨ।

ਉਨ੍ਹਾਂ ਕਿਹਾ ਕਿ ਸਕੂਲਾਂ ਅੰਦਰ ਜੋ ਵਿਕਾਸ ਕਾਰਜ ਰਹਿੰਦੇ ਸੀ ਚਾਹੇ ਉਹ ਲਾਈਬਰੇਰੀ ਦਾ ਨਿਰਮਾਣ, ਸਕੂਲ ਦੀ ਚਾਰ ਦੀਵਾਰੀ, ਕਮਰਿਆਂ ਦਾ ਨਿਰਮਾਣ, ਪਖਾਨਿਆਂ ਦਾ ਨਿਰਮਾਣ, ਸਾਇੰਸ ਲੈਬ ਆਦਿ ਸਕੂਲਾਂ ਅੰਦਰ ਰਹਿੰਦੇ ਕਾਰਜ ਵੀ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਬਦਲਾਅ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਲੈ ਕੇ ਆਈ ਹੈ। ਸਕੂਲਾਂ ਅੰਦਰ ਭਾਰੀ ਬਦਲਾਅ ਤੋਂ ਬਾਅਦ ਲੋਕਾਂ ਦੀ ਸੋਚ ਬਦਲੀ ਹੈ ਅਤੇ ਅੱਜ ਸਕੂਲਾਂ ਅੰਦਰ ਬੱਚਿਆਂ ਦੀ ਸੰਖਿਆਂ ਵਿੱਚ ਵੀ ਭਾਰੀ ਵਾਧਾ ਹੋਇਆ ਹੈ।

ਸਿੱਖਿਆ ਵਿੱਚ ਬਦਲਾਅ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਸਿਖਲਾਈ ਦੇ ਲਈ ਵਿਦੇਸ਼ਾਂ ਵਿੱਚ ਵੀ ਭੇਜਿਆ ਗਿਆ ਤਾਂ ਜੋ ਕਿਸੇ ਤਰ੍ਹਾਂ ਦੀ ਵੀ ਕਮੀ ਪੰਜਾਬ ਦੇ ਸਕੂਲਾਂ ਅੰਦਰ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਿੱਖਿਆ ਕ੍ਰਾਂਤੀ ਅਧੀਨ ਹੋਰ ਕਾਰਜ ਕੀਤੇ ਜਾਣਗੇ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Pathankot , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD