Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ

 

ਉਚੇਰੀ ਸਿੱਖਿਆ ਹਾਸਲ ਕਰਨ ਲਈ ਸਰਕਾਰੀ ਸਕੂਲਾਂ ਵਿਚ ਸਿੱਖਿਆ ਕ੍ਰਾਂਤੀ ਮੀਲ ਦਾ ਪੱਥਰ ਸਾਬਤ ਹੋਵੇਗੀ : ਜਸਬੀਰ ਸਿੰਘ ਸੰਧੂ

Jasbir Singh Sandhu, Amritsar, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਅੰਮ੍ਰਿਤਸਰ , 07 Apr 2025

Last updated on: Apr 08, 2025, 10:15 IST

ਪੰਜਾਬ ਸਰਕਾਰ ਦੇ ਯਤਨਾਂ ਸਦਕਾ ਅੱਜ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇਣ ਲਈ ਅਤੇ ਮਾਪਿਆਂ  ਤੋ ਫੀਸਾਂ ਦਾ ਬੋਝ ਹਟਾਉਣ ਲਈ ਸਿੱਖਿਆ ਕ੍ਰਾਂਤੀ ਪੰਜਾਬ ਵਿਚ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ,ਜਿਸ ਰਾਹੀ ਉਹ ਆਪ ਦਾ ਸੁਨਿਹਰੀ ਭਵਿੱਖ ਇੰਨ੍ਹਾਂ ਸਰਕਾਰੀ ਸਕੂਲਾਂ ਵਿਚ ਪੜ੍ਹ ਕੇ ਬਣਾਉਣਗੇ।

ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਪੱਛਮੀ ਦੇ ਵਿਧਾਇਕ ਸ: ਜਸਬੀਰ ਸਿੰਘ ਸੰਧੂ ਨੇ ਅੱਜ ਸਰਕਾਰੀ ਐਲੀਮੈਟਰੀ ਸਕੂਲ ਗਵਾਲਮੰਡੀ ਅਤੇ ਸ.ਹ.ਸ.ਪੁਤਲੀਘਰ ਗਵਾਲਮੰਡੀ ,ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਪੁਤਲੀਘਰ(ਬੇਦੀ ਸਕੂਲ)ਵਿਖੇ ਉਦਘਾਟਨ ਸਮਾਰੋਹ ਨੂੰ ਸੰਬੋਧਨ ਕੀਤਾ। ਜਿਸ ਵਿੱਚ ਉਹਨਾਂ ਨੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰਨ ਤੇ ਜ਼ੋਰ ਦਿੱਤਾ ਅਤੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਵੀ ਵਧੀਆਂ ਬਣਾਉਣ ਲਈ ਕੀਤੇ ਉਪਰਾਲਿਆਂ ਦੀ ਵਿਸ਼ੇਸ਼ ਸਲਾਘਾ ਕੀਤੀ। 

ਉਨ੍ਹਾਂ ਦੱਸਿਆ ਕਿ ਇਹ ਦੋਵਾਂ ਸਕੂਲਾਂ ਵਿਚ ਕਰੀਬ 36 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਸਮਾਰਟ ਕਲਾਸ ਰੂਮ ,ਟਾਇਲਟ ਬਲਾਕ ਬਣਾ ਕੇ ਨਵੀਨੀਕਰਨ ਕੀਤਾ ਗਿਆ ਹੈ। ਉਨਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਵਿਚ ਦੋ ਸਮਾਰਟ ਕਲਾਸ ਰੂਮ, ਇਕ ਲੈਬ,ਸਕੂਲ ਦੀ ਚਾਰਦੀਵਾਰੀ,ਨਵੇ ਬਾਥਰੂਮ ਵੀ ਬਣਾਏ ਗਏ ਹਨ।

ਇਸ ਮੌਕੇ  ਸ.ਦਿਲਬਾਗ ਸਿੰਘ-ਬੀ.ਪੀ.ਈ.ਓ.ਅੰਮ੍ਰਿਤਸਰ- 4 ,ਸ੍ਰੀ ਪ੍ਰਦੀਪ ਅਨੰਦ ਹਲਕਾ ਕੋਆਰਡੀਨੇਟਰ-ਪ੍ਰਿੰਸੀਪਲ ਸ.ਹ.ਸ.ਕਾਲੇ,ਸ੍ਰੀਮਤੀ ਜਯੋਤੀ -ਬਲਾਕ ਕੋਆਰਡੀਨੇਟਰ ਬਲਾਕ ਅੰਮ੍ਰਿਤਸਰ- 4,ਸ੍ਰੀ ਵਿਨੋਦ ਕਾਲੀਆਂ- ਪ੍ਰਿੰਸੀਪਲ ਸ.ਹ.ਸ.ਪੁਤਲੀਘਰ ਗਵਾਲਮੰਡੀ,ਸ੍ਰੀਮਤੀ ਵੀਨਾ ਦੇਵੀ-ਸਕੂਲ ਮੁੱਖੀ ਸ.ਐ.ਸ.ਪੁਤਲੀਘਰ ਗਵਾਲਮੰਡੀ, ਹਲਕਾ ਇੰਚਾਰਜ਼ ਸਰਬਜੀਤ ਸਿੰਘ ਵਾਲੀਆ, ਹਲਕਾ ਪੱਛਮੀ ਦੀ ਸਿੱਖਿਆ ਟੀਮ ਜਿਸ ਵਿਚ ਜਗਤਾਰ ਸਿੰਘ ਮਾਨ, ਰਣਜੀਤ ਸਿੰਘ ਗੋਲਡੀ, ਜਨਕ ਰਾਜ, ਹਰਪ੍ਰੀਤ ਬੇਦੀ, ਡਿੰਪਲ ਅਰੋੜਾ ਅਤੇ ਜਸਪਾਲ ਸਿੰਘ  ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ। ਇਸ ਮੌਕੇ ਸਕੂਲੀ ਬੱਚਿਆਂ ਦੇ ਮਾਪਿਆਂ ਦੁਆਰਾ ਵੀ ਸ਼ਿਰਕਤ ਕੀਤੀ ਗਈ।

 

Tags: Jasbir Singh Sandhu , Amritsar , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD