Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਸਿੱਖਿਆ ਕ੍ਰਾਂਤੀ : ਫਰੀਡਮ ਫਾਈਟਰ ਉਜਾਗਰ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਨਰੜੂ ਵਿੱਚ ਲੱਖਾਂ ਰੁਪਏ ਦੀ ਗ੍ਰਾਟਾਂ ਦੇ ਵਿਕਾਸ ਕਾਰਜ ਲੋਕ ਅਰਪਿਤ

ਉਦਘਾਟਨ ਸਮਾਰੋਹ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਪ੍ਰਦਰਸ਼ਨੀਆਂ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ

Gurlal Singh, Ghanaur, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਘਨੌਰ , 07 Apr 2025

Last updated on: Apr 08, 2025, 10:20 IST

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਜੀ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਜੀ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਫਰੀਡਮ ਫਾਈਟਰ ਉਜਾਗਰ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਨਰੜੂ  ਜ਼ਿਲ੍ਹਾ ਪਟਿਆਲਾ ਵਿਖੇ ਲੱਖਾਂ ਰੁਪਏ ਦੀ ਗ੍ਰਾਂਟਾਂ ਨਾਲ ਹੋਏ ਵਿਕਾਸ ਕਾਰਜਾਂ ਨੂੰ ਵਿਧਾਇਕ ਸ੍ਰੀ ਗੁਰਲਾਲ ਸਿੰਘ ਘਨੌਰ ਨੇ ਲੋਕ ਅਰਪਿਤ ਕੀਤਾ। ਇਸ ਉਦੇਸ਼ ਹੇਠ ਕਰਵਾਏ ਗਏ ਉਦਘਾਟਨ ਸਮਾਰੋਹ ਦੌਰਾਨ ਮੁੱਖ ਮਹਿਮਾਨ ਸ੍ਰੀ ਗੁਰਲਾਲ ਸਿੰਘ ਘਨੌਰ ਵੱਲੋਂ ਪੰਜਾਬ ਸਰਕਾਰ ਦੀਆਂ ਸਿੱਖਿਆ ਖੇਤਰ ਵਿੱਚ ਹੋਈਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ।

ਸਮਾਰੋਹ ਦੀ ਸ਼ੁਰੂਆਤ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਰਾਹੀਂ ਹੋਈ। ਸਕੂਲ ਮੁਖੀ ਵੱਲੋਂ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਅਤੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ। ਸਿੱਖਿਆ ਕ੍ਰਾਂਤੀ ਤਹਿਤ ਨਵੀ ਬਣੀ ਚਾਰਦੀਵਾਰੀ, ਪਖਾਨੇ ਅਤੇ ਮੁਰੰਮਤ ਕਾਰਜਾਂ ਦੀ ਜਾਣਕਾਰੀ ਮਾਪਿਆਂ ਨਾਲ ਸਾਂਝੀ ਕੀਤੀ ਗਈ ਅਤੇ ਇਨ੍ਹਾਂ ਦੀ ਮਹੱਤਤਾ ਬਾਰੇ ਵੀ ਵਿਸ਼ੇਸ਼ ਤੌਰ 'ਤੇ ਰੌਸ਼ਨੀ ਪਾਈ ਗਈ।

ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਨੂੰ ਸਭ ਤੋਂ ਜਿਆਦਾ ਪਹਿਲ ਦੇ ਰਹੀ ਹੈ। ਹਰ ਬੱਚੇ ਨੂੰ ਗੁਣਵੱਤਾਪੂਰਨ ਸਿੱਖਿਆ ਅਤੇ ਅਨੁਕੂਲ ਸਿੱਖਣ-ਸਿਖਾਉਣ ਵਾਲਾ ਮਾਹੌਲ ਦੇਣ ਲਈ ਇਹ ਯਤਨ ਕੀਤੇ ਜਾ ਰਹੇ ਹਨ।  ਉਨ੍ਹਾਂ ਨੇ  ਅੱਠਵੀਂ ਜਮਾਤ ਦੇ ਚੰਗੇ ਨਤੀਜੇ ਲੈ ਕੇ ਆਏ ਵਿਦਿਆਰਥੀਆਂ ਦੀ ਵੀ ਸ਼ਲਾਘਾ ਕੀਤੀ।

ਇਸ ਮੌਕੇ ਤੇ ਸਕੂਲ ਮੁੱਖੀ ਸ੍ਰੀ ਦਲਬਾਰਾ ਸਿੰਘ, ਸਰਪੰਚ ਨਰੜੂ ਸ੍ਰੀ ਤਾਰਾ ਸਿੰਘ, ਬੀ.ਡੀ.ਪੀ.ਓ (ਘਨੌਰ )ਸ੍ਰੀ ਜਤਿੰਦਰ ਸਿੰਘ ਢਿੱਲੋ,ਬੀਪੀਈਓ (ਘਨੌਰ )ਸ੍ਰੀ ਧਰਮਿੰਦਰ ਸਿੰਘ, ਸ੍ਰੀ ਜਤਿੰਦਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ ,ਪ੍ਰੋਗਰਾਮ ਹਲਕਾ ਕੋਆਡੀਨੇਟਰ ਸ੍ਰੀ ਦੌਲਤ ਰਾਮ ,ਸਮੂਹ ਸਕੂਲ ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ,ਨੇੜੇ ਦੇ ਪਿੰਡਾਂ ਦੇ ਪੰਚ ਸਰਪੰਚ , ਅਤੇ ਇਲਾਕੇ ਦੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਰਹੇ।

 

Tags: Gurlal Singh , Ghanaur , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD