Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਿੱਖਿਆ ਕ੍ਰਾਂਤੀ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਇਤਿਹਾਸਕ ਇਨਕਲਾਬ

ਸਿੱਖਿਆ ਦੇ ਖੇਤਰ ਚ 12 ਫੀਸਦੀ ਵਾਧਾ ਕਰਕੇ ਪੰਜਾਬ ਸਰਕਾਰ ਨੇ ਸਿਰਜਿਆ ਇਤਿਹਾਸ -ਐਸ.ਡੀ.ਐਮ.ਖਰੜ ਗੁਰਮੰਦਰ ਸਿੰਘ

Punjab Sikhya Kranti, Kheda, Majri

Web Admin

Web Admin

5 Dariya News

ਮਾਜਰੀ , 07 Apr 2025

Last updated on: Apr 08, 2025, 10:21 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਹੋਈ ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਵਿਲੱਖਣ ਪਹਿਲਕਦਮੀ ਦੀ ਸ਼ੁਰੂਆਤ ਹੋਈ ਹੈ ਅਤੇ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਇਸ ਵਾਰ 12 ਫੀਸਦੀ ਬਜਟ ਦਾ ਵਾਧਾ ਕੀਤਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਖਰੜ, ਗੁਰਮੰਦਰ ਸਿੰਘ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕੇ ਦੇ 02 ਸਕੂਲਾਂ ਸਰਕਾਰੀ ਪ੍ਰਾਇਮਰੀ ਸਕੂਲ ਖੇੜਾ ਅਤੇ ਮਾਜਰੀ ਵਿਖੇ 15 ਲੱਖ 02 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ 02 ਕਲਾਸ ਰੂਮਜ਼ ਦਾ ਉਦਘਾਟਨ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। 

ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਕੁਰਾਲੀ ਦੇ ਚੈਅਰਮੈਨ ਹਰੀਸ਼ ਰਾਣਾ ਵੀ ਮੌਜੂਦ ਸਨ।ਐਸ.ਡੀ.ਐਮ. ਖਰੜ ਨੇ ਕਿਹਾ ਕਿ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਫੈਸਲੇ ਕੀਤੇ ਗਏ ਹਨ ਅਤੇ ਇਨ੍ਹਾਂ ਫੈਸਲਿਆਂ ਦੀ ਬਦੌਲਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ ਅਤਿ ਆਧੁਨਿਕ ਸਹੂਲਤਾਂ ਨਾਲ ਪੜ੍ਹਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਰੀਬ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਆਈ.ਏ.ਐਸ., ਆਈ.ਪੀ.ਐਸ., ਪੀ.ਸੀ.ਐਸ. ਤੇ ਆਈ.ਆਈ.ਟੀ. ਆਦਿ ਉੱਚ ਵਿਸ਼ਿਆਂ ਸਬੰਧੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਉਜਵਲ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਤਰਜੀਹੀ ਖੇਤਰ ਮੰਨਦੇ ਹੋਏ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿੱਚ ਵੱਡਾ ਵਾਧਾ ਹੋਇਆ ਹੈ ਅਤੇ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਕੱਢ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਵੱਲ ਚੁੱਕਿਆ ਗਿਆ ਇਹ ਕਦਮ ਪੰਜਾਬ ਸਰਕਾਰ ਦਾ ਇੱਕ ਅਹਿਮ ਉਪਰਾਲਾ ਹੈ।ਇਸ ਮੌਕੇ ਬਲਾਕ ਪ੍ਰਾਇਮਰੀ  ਸਿੱਖਿਆ ਅਫਸਰ, ਕਮਲਜੀਤ ਸਿੰਘ, ਸਕੂਲ ਖੇਡਾ ਅਤੇ ਸਕੂਲ ਮਾਜਰੀ ਦਾ ਸਮੂਹ ਸਟਾਫ ਅਤੇ ਦੋਵਾਂ ਪਿੰਡਾਂ ਦੀਆਂ ਸਮੂਹ  ਗ੍ਰਾਮ ਪੰਚਾਇਤਾਂ ਹਾਜਰ ਸਨ।

 

Tags: Punjab Sikhya Kranti , Kheda , Majri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD