Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਪੰਜਾਬ ਸਿੱਖਿਆ ਕ੍ਰਾਂਤੀ : ਵਿਧਾਇਕ ਰਮਨ ਅਰੋੜਾ ਨੇ ਸਰਕਾਰੀ ਸਕੂਲਾਂ ’ਚ 29.77 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜ ਕੀਤੇ ਸਮਰਪਿਤ

ਕਿਹਾ, ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਕੀਤਾ ਜਾ ਰਿਹੈ ਲੈਸ

Raman Arora, Jalandhar, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਜਲੰਧਰ , 07 Apr 2025

Last updated on: Apr 08, 2025, 10:22 IST

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਨੇ ਅੱਜ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 29.77 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਰੈਣਕ ਬਾਜ਼ਾਰ ਵਿਖੇ 15.52 ਲੱਖ ਰੁਪਏ ਦੀ ਲਾਗਤ ਵਾਲੇ 2 ਨਵੇਂ ਕਲਾਸ ਰੂਮ, ਸਰਕਾਰੀ ਪ੍ਰਾਇਮਰੀ ਸਕੂਲ ਲਾਡੋਵਾਲੀ ਰੋਡ ਵਿਖੇ 3.57 ਲੱਖ ਰੁਪਏ ਨਾਲ ਕਲਾਸ ਰੂਮਜ਼ ਦੀ ਮੁਰੰਮਤ, ਸਰਕਾਰੀ ਪ੍ਰਾਇਮਰੀ ਸਕੂਲ ਕਾਕੀ ਪਿੰਡ ਵਿਖੇ 1.99 ਲੱਖ ਨਾਲ ਚਾਰਦਿਵਾਰੀ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਵਿਖੇ 8.69 ਲੱਖ ਦੀ ਲਾਗਤ ਨਾਲ ਟਾਇਲਟ ਬਲਾਕ ਤੇ ਹੋਰ ਵਿਕਾਸ ਕਾਰਜ ਸ਼ਾਮਲ ਹਨ। 

ਆਪਣੇ ਸੰਬੋਧਨ ਵਿੱਚ ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਆਧੁਨਿਕਤਾ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਇੱਕ ਸਿਰਫ਼ ਪ੍ਰੋਗਰਾਮ ਨਹੀਂ, ਸਗੋਂ ਨਵੀਂ ਪੀੜ੍ਹੀ ਲਈ ਸੁਨਹਿਰੀ ਭਵਿੱਖ ਦੀ ਨੀਂਹ ਰੱਖਣ ਵਾਲੀ ਪਹਿਲਕਦਮੀ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਰਿਹਾ ਹੈ।

ਜਿਸ ਵਿੱਚ ਪੀਣ ਯੋਗ ਪਾਣੀ, ਹਾਈ-ਸਪੀਡ ਵਾਈਫਾਈ ਕੁਨੈਕਸ਼ਨ, ਲੜਕੀਆਂ ਅਤੇ ਲੜਕਿਆਂ ਲਈ ਵੱਖ-ਵੱਖ ਪਖਾਨੇ, ਡੈਸਕ ਤੇ ਕੁਰਸੀਆਂ, ਚਾਰਦਿਵਾਰੀ ਅਤੇ ਸੁਰੱਖਿਆ ਦੀਆਂ ਹੋਰ ਸਹੂਲਤਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਨਮੂਨੇ ਦਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।ਸ਼੍ਰੀ ਅਰੋੜਾ ਨੇ ਇਸ ਮੌਕੇ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਪੜ੍ਹਾਉਣ ਦੀ ਅਪੀਲ ਵੀ ਕੀਤੀ।

 

Tags: Raman Arora , Jalandhar , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD