Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕੇਂਦਰੀ ਮੰਤਰੀ ਜੇ.ਪੀ.ਨੱਢਾ ਨਾਲ ਮੁਲਾਕਾਤ

ਕੇਂਦਰੀ ਸਿਹਤ ਮੰਤਰਾਲੇ ਨੂੰ ਈ-ਫਾਰਮੇਸੀ ਖੇਤਰ ਨੂੰ ਸਖਤ ਨਿਯਮਾਂ ਹੇਠ ਲਿਆਉਣ ਦੀ ਕੀਤੀ ਅਪੀਲ

Dr Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jagat Prakash Nadda, JP Nadda

Web Admin

Web Admin

5 Dariya News

ਚੰਡੀਗੜ੍ਹ/ ਨਵੀਂ ਦਿੱਲੀ , 07 Apr 2025

Last updated on: Apr 08, 2025, 10:36 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਜੇ.ਪੀ.ਨੱਢਾ ਨੂੰ ਅਪੀਲ ਕੀਤੀ ਗਈ ਕਿ ਈ-ਫਾਰਮੇਸੀਆਂ ਨੂੰ ਨਿਯਮਿਤ ਕਰਨ ਲਈ ਸਖਤ ਨਿਯਮ ਅਮਲ ਵਿਚ ਲਿਆਂਦੇ ਜਾਣ ਖਾਸ ਕਰ ਤਾਂ ਜੋ ਇਹਨਾਂ ਨੂੰ ਮਨੋਵਿਗਿਆਨਕ ਬੀਮਾਰੀਆਂ ਦੇ ਇਲਾਜ ਨਾਲ ਸਬੰਧਤ ਦਵਾਈਆ (ਸਾਈਕੋਟ੍ਰਾਪਿਕ ਦਵਾਈਆ )ਬਿਨਾਂ ਡਾਕਟਰੀ ਪਰਚੀ ਦੇ ਵੇਚਣ ਤੋਂ ਰੋਕਿਆ ਜਾ ਸਕੇ। 

ਪੰਜਾਬ ਦੇ ਕੈਬਨਿਟ ਮੰਤਰੀ ਵੱਲੋਂ ਕੀਤੀ ਗਈ ਇਹ ਅਪੀਲ  ਪੰਜਾਬ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਨਾਲ ਹੀ ਮਿਲਵੀ ਹੈ ਅਤੇ ਡਰੱਗਜ਼ ਅਤੇ ਕਾਸਮੈਟਿਕ ਐਕਟ 1940 ਅਤੇ ਨਾਰਕੌਟਿਕ ਡਰੱਗਜ਼ ਅਤੇ ਸਾਈਕੋਟ੍ਰਾਪਿਕ ਸਬਸਟਾਸੈਂਸ ਐਕਟ 1985, ਜੋ ਅਜਿਹੀਆਂ ਦਵਾਈਆਂ ਦੇ ਸੇਲ ਨੂੰ ਨਿਯਮਿਤ ਕਰਦੇ ਹਨ, ਦੇ ਨਿਯਮਾਂ ਦੀ ਰੌਸ਼ਨੀ ਵਿਚ ਹੀ ਹੈ। ਡਾ. ਬਲਬੀਰ ਸਿੰਘ ਵੱਲੋਂ ਇਥੋਂ ਦੇ ਨਿਰਮਾਣ ਭਵਨ ਵਿਖੇ ਕੇਂਦਰੀ ਸਿਹਤ ਮੰਤਰੀ ਨਾਲ ਮੀਟਿੰਗ ਦੌਰਾਨ ਇਹ ਮੁੱਦਾ ਚੁੱਕਿਆ ਗਿਆ।  

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਕੀਤੀ ਗਈ ਇਹ ਅਪੀਲ ਆਨ-ਲਾਈਨ ਪਲੈਟਫਾਰਮਾਂ ਦੀ ਦੁਰਵਰਤੋਂ ਦੇ ਸਰੋਕਾਰਾਂ ਨਾਲ ਜੁੜੀ ਹੋਈ ਹੈ। ਉਨਾਂ ਇਸ ਲੋੜ ਤੇ ਜੋਰ ਦਿੱਤਾ ਕਿ ਸਖਤ ਨਿਯਮ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਇਹ ਦਵਾਈਆਂ ਸਿਰਫ ਮੈਡੀਕਲ ਨਿਗਰਾਨੀ ਹੇਠ ਹੀ ਉਪਲਬਧ ਹੋਣ। ਉਨਾਂ ਕਿਹਾ ਕਿ ਇਸ ਨਾਲ ਪੰਜਾਬ ਅੰਦਰ ਨਸ਼ਿਆ ਖਿਲ਼ਾਫ ਚਲਾਈ ਜਾ ਰਹੀ ਵੱਡੇ ਪੈਮਾਨੇ ਦੀ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੇਗੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੇਂਦਰੀ ਸਿਹਤ ਮੰਤਰੀ ਦੁਆਰਾ ਇਸ ਨਾਲ ਸਹਿਮਤੀ ਪ੍ਰਗਟਾਈ ਗਈ।

ਆਯੁਸ਼ਮਾਨ ਬੀਮਾ ਯੋਜਨਾ ਤਹਿਤ ਪੰਜਾਬ ਦੀ ਸਿਹਤ ਏਜੰਸੀ ਦੇ ਕੇਂਦਰ ਵੱਲ ਬਕਾਇਆ ਫੰਡਾਂ ਦੇ  ਮੁੱਦੇ ਬਾਰੇ ਭਾਰਤ ਦੇ ਸਿਹਤ ਮੰਤਰਾਲੇ ਵੱਲੋਂ ਯੋਜਨਾ ਨੂੰ ਕਾਮਯਾਬੀ ਨਾਲ ਚਲਾਉਣ ਲਈ ਕਰੀਬ 54 ਕਰੋੜ ਰੁਪਏ ਜਾਰੀ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਸ੍ਰੀ ਨੱਢਾ ਨੇ ਸੂਬੇ ਦੇ ਸਿਹਤ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਕਰੀਬ 50 ਕਰੋੜ ਰੁਪਏ ਆਉਂਦੇ ਹਫਤਿਆਂ/ਮਹੀਨਿਆਂ ਵਿਚ ਕੁਝ ਉਪਚਾਰਕ ਕਦਮ ਉਠਾਏ ਜਾਣ ਤੋਂ ਬਾਅਦ ਜਾਰੀ ਕਰ ਦਿੱਤੇ ਜਾਣਗੇ।  

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਦਵਾਈਆਂ ਦੀ ਦੁਰਵਰਤੋ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਇਸ ਨਾਲ ਮਜ਼ਬੂਤੀ ਮਿਲੇਗੀ ਕਿ ਕੇਂਦਰੀ ਸਿਹਤ ਮੰਤਰੀ ਵੱਲੋਂ ਪੰਜਾਬ ਦੁਆਰਾ ਪ੍ਰੈਗਾਬਲਿਨ ਅਤੇ ਟੈਪਨਟਾਡੋਲ ਨੂੰ ਡਰੱਗ ਰੂਲ 1945 ਦੀ ਸੂਚੀ ਐਚ-1 ਵਿਚ ਸ਼ਾਮਲ ਕਰਨ ਦੇ ਪ੍ਰਸਤਾਵ ਤੇ ਸਹਿਮਤੀ ਪ੍ਰਗਟਾਈ ਗਈ ਹੈ।

ਪੰਜਾਬ ਦੇ ਕੈਬਨਿਟ ਮੰਤਰੀ ਨੇ ਵੱਲੋਂ ਸ੍ਰੀ ਨੱਢਾ ਨੂੰ ਸੂਚਿਤ ਕੀਤਾ ਗਿਆ ਕਿ ਪ੍ਰੈਗਾਬਲਿਨ, ਜਿਸਦੀ ਵਿਸ਼ੇਸ਼ ਵਰਤੋ ਦਿਮਾਗੀ ਦਰਦ ਅਤੇ ਐਪੀਲੈਪਸੀ, ਅਤੇ ਟੈਪਨਟਾਡੋਲ ਬਾਰੇ ਚਿੰਤਾਮਈ ਸਰੋਕਾਰ ਬਣਦੇ ਹਨ ਕਿਉਂਜੋ ਇਸਦੀ ਪੰਜਾਬ ਤੇ ਹੋਰਨਾਂ ਥਾਵਾਂ ਤੇ ਦੁਰਵਰਤੋ ਵਧ ਹੈ। 

ਸਖਤ ਕਦਮ ਉਠਾਏ ਜਾਣ ਤੇ ਜੋਰ ਦਿੰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਇਹਨਾਂ ਦੀ ਵੱਡੇ ਪੈਮਾਨੇ ਤੇ ਜਬਤੀ ਕੀਤੀ ਹੈ, ਜਿਸ ਵਿਚ 2024 ਵਿਚ ਪ੍ਰੈਗਾਬਲਿਨ ਦੀ 5 ਕਰੋੜ ਤੋਂ ਜਿਆਦਾ ਦੀ ਜਬਤੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਹਨਾਂ ਦਵਾਈਆਂ ਨੂੰ ਸੂਚੀ ਐਚ.1 ਵਿਚ  ਦਰਜ ਕਰਕੇ ਇਹਨਾਂ ਦੀ ਸੇਲ ਕੇਵਲ ਰਜਿਸਟਰਡ ਡਾਕਟਰਾਂ ਦੀ ਪਰਚੀ ਰਾਹੀਂ ਨਿਯਮਿਤ ਕੀਤੀ ਜਾ ਸਕੇਗੀ ਅਤੇ ਫਾਰਮੇਸੀਆਂ ਦੁਆਰਾ ਇਹਨਾਂ ਦਾ ਰਿਕਾਰਕਡ ਰੱਖਿਆ ਜਾਵੇਗਾ ਤਾਂ ਜੋ ਇਹਨਾਂ ਦੀ ਦੁਰਵਰਤੋ  ਨੂੰ ਮੁਕੰਮਲ ਰੂਪ ਵਿਚ ਰੋਕਿਆ ਜਾ ਸਕੇ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਕੇਂਦਰੀ ਸਿਹਤ ਮੰਤਰੀ ਵੱਲੋਂ ਨਸ਼ਿਆਂ ਦੀ ਮਾਰ ਨਾਲ ਨਜਿੱਠਣ ਲਈ ਪੰਜਾਬ ਵੱਲੋਂ ਉਠਾਏ ਜਾ ਰਹੇ ਕਦਮਾਂ ਦੀ ਸਰਾਹਨਾ ਕੀਤੀ ਗਈ ਅਤੇ ਸੂਬੇ ਵੱਲੋਂ ਲੋਕਾਂ ਦੀ ਸਿਹਤ ਸੁਰੱਖਿਆ ਲਈ ਉਠਾਏ ਜਾ ਰਹੇ ਕਦਮਾਂ ਦਾ ਉਹਨਾਂ ਦੇ ਮੰਤਰਾਲੇ ਦੁਆਰਾ ਸਮਰਥਨ ਕਰਨ ਦੀ ਵਚਨਬੱਧਤਾ ਦਹੁਰਾਈ ਗਈ। ਡਰੱਗਜ਼ ਨਿਯਮਾਂ ਲਈ ਇਹ ਸੋਧ ਪ੍ਰਕਿਰਿਆਵਾਂ ਪੂਰੀਆਂ ਕੀਤੇ ਜਾਣ ਬਾਅਦ ਜਲਦ ਹੀ ਨੋਟੀਫਾਈ ਕੀਤੇ ਜਾਣ ਦੀ ਸੰਭਾਵਨਾ ਹੈ । ਮੰਤਰਾਲੇ ਵੱਲੋਂ ਇਸ ਖੇਤਰ ਨਾਲ ਜੁੜੇ ਭਾਗੀਦਾਰਾਂ, ਸਿਹਤ ਸੇਵਾਵਾਂ ਦੇਣ ਵਾਲਿਆਂ ਅਤੇ ਫਾਰਮੇਸੀਆਂ ਨੂੰ ਅਪੀਲ ਕੀਤੀ ਗਈ, ਕਿ ਉਹ ਲਾਗੂ ਹੋਣ ਤੇ ਨਿਯਮਾਂ ਦੀ ਪੂਰਨ ਪਾਲਣਾ ਕਰਨ।

 

Tags: Dr Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jagat Prakash Nadda , JP Nadda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD