Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

’ਪੰਜਾਬ ਸਿੱਖਿਆ ਕ੍ਰਾਂਤੀ’ : ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਸਰਕਾਰੀ ਸਕੂਲਾਂ ’ਚ 42 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਕੀਤਾ ਉਦਘਾਟਨ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ, ਦਸੂਹਾ ’ਚ 28 ਲੱਖ ਅਤੇ ਸਰਾਕਰੀ ਸੀਨੀਅਰ ਸੈਕੰਡਰੀ ਸਕੂਲ ਪੰਨਵਾਂ ’ਚ 14 ਲੱਖ ਰੁਪਏ ਦੇ ਕੰਮ ਹੋਏ ਮੁਕੰਮਲ

Karambir Singh Ghuman, Dasuya, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਦਸੂਹਾ/ਹੁਸ਼ਿਆਰਪੁਰ , 07 Apr 2025

Last updated on: Apr 08, 2025, 10:39 IST

ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਹਲਕਾ ਦਸੂਹਾ ਦੇ 3 ਸਕੂਲਾਂ ਵਿਚ 42 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਬੁਨਿਆਦੀ ਢਾਂਚੇ, ਨਵੀਨੀਕਰਨ ਅਤੇ ਸਕੂਲਾਂ ਦੀ ਦਿਖ ਨਾਲ ਸਬੰਧਤ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਰਾਜ ਸਰਕਾਰ ਦੀ ਵਿਸ਼ੇਸ਼ ਤਵੱਜੋਂ ਸਦਕਾ ਪੰਜਾਬ ਦੇਸ਼ ਅੰਦਰ ਸਿੱਖਿਆ ਦੇ ਖੇਤਰ ਵਿਚ ਵੱਡੀਆਂ ਮੱਲਾਂ ਮਾਰ ਰਿਹਾ ਹੈ।

ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦਸੂਹਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਨਵਾਂ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਿੱਖਿਆ ਦੇ ਖੇਤਰ ਨੂੰ ਵੱਡਾ ਹੁਲਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਅਤੇ ਉਜਵਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਮਿਆਰੀ ਸਿੱਖਿਆ, ਸੰਪੂਰਨ ਵਿਕਾਸ, ਟਿਕਾਉ ਬੁਨਿਆਦੀ ਢਾਂਚਾ ਅਤੇ ਸਰਬਪੱਖੀ ਵਿਕਾਸ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਸਕੂਲਾਂ ਵਿਚ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਤਹਿਤ ਚਾਰਦੀਵਾਰੀਆਂ, ਸੁਚੱਜਾ ਰੱਖ-ਰਖਾਅ, ਲੋੜੀਂਦੀਆਂ ਗਰਾਂਟਾ ਦੇਣੀਆਂ, ਵਿਦਿਆਰਥਣਾਂ ਲਈ ਸੁਰੱਖਿਅਤ ਮਾਹੌਲ ਅਤੇ ਚੰਗੀ ਸਾਂਭ-ਸੰਭਾਲ ਵਾਲੇ ਵਾਤਾਵਰਣ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੀ ਦੇਖਭਾਲ ਲਈ ਸਮਰਪਿਤ ਵਿੱਤੀ ਪ੍ਰਬੰਧ ਕੀਤਾ ਗਿਆ ਹੈ ਜਿਸ ਵਿਚ ਸਫ਼ਾਈ ਅਤੇ ਸੁਰੱਖਿਆ ਲਈ ਕੈਂਪਸ ਮੈਨੇਜਰ, ਸੁਰੱਖਿਆ ਗਾਰਡ, ਚੌਕੀਦਾਰ ਅਤੇ ਸਫ਼ਾਈ ਸੇਵਕਾਂ ਦੀ ਨਿਯੁਕਤੀ ਕੀਤੀ ਜਾ ਰਹੀ ਹੈ।

ਸਕੂਲਾਂ ਵਿਚ ਸੰਬੋਧਨ ਦੌਰਾਨ ਵਿਧਾਇਕ ਕਰਮਬੀਰ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਅਕਾਦਮਿਕ ਤੌਰ ’ਤੇ ਉਤਮ ਬਣਾਉਣ, ਲੋੜੀਂਦਾ ਹੁਨਰ ਵਿਕਾਸ ਵਿਕਸਿਤ ਕਰਨ ਅਤੇ ਮੌਜੂਦਾ ਵਿਦਿਅਕ ਮੁਕਾਬਲੇਬਾਜ਼ੀ ਦੇ ਸੰਦਰਭ ਵਿਚ ਪੂਰੀ ਤਰ੍ਹਾਂ ਤਿਆਰ ਕਰਨ ਲਈ ਸਾਜਗਾਰ ਮਾਹੌਲ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਅਤਿਆਧੁਨਿਕ ਸਹੂਲਤਾਂ ਦੀ ਵਿਵਸਥਾ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਪੱਧਰ ਬਹੁਤ ਬੇਹਤਰੀਨ ਹੋ ਚੁੱਕਾ ਹੈ। ਉਨ੍ਹਾਂ ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਸਕੂਲਾਂ ਵਿਚ ਲਿਆਂਦੇ ਵੱਡੇ ਸੁਧਾਰਾਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਸਮੇਂ-ਸਮੇਂ ’ਤੇ ਮਹੱਤਵਪੂਰਨ ਫੈਸਲੇ ਲਏ ਜਾਣਗੇ। 

ਵਿਦਿਆਰਥੀਆਂ ਅਤੇ ਮਾਪਿਆਂ ਨੇ ਸਕੂਲਾਂ ਵਿਚ ਵੱਡੇ ਸੁਧਾਰਾਂ  ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਵਿਧਾਇਕ ਘੁੰਮਣ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ 10 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ 18 ਲੱਖ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਨਵਾਂ ਵਿਖੇ 14 ਲੱਖ ਰੁਪਏ ਦੀ ਲਾਗਤ ਨਾਲ ਲੋੜੀਂਦੇ ਕਾਰਜ ਮੁਕੰਮਲ ਕਰਵਾਏ ਗਏ। ਵਿਧਾਇਕ ਨੇ ਪੰਨਵਾਂ ਸਕੂਲ ਵਿਖੇ ਵਿਦਿਆਰਥੀਆਂ ਨੂੰ ਸਕੂਲੀ ਬਸਤੇ ਵੀ ਤਕਸੀਮ ਕੀਤੇ। ਇਸ ਮੌਕੇ ਸਕੂਲ ਪ੍ਰਿੰਸੀਪਲਾਂ, ਸਟਾਫ਼ ਤੋਂ ਇਲਾਵਾ ਇਲਾਕੇ ਦੇ ਮੋਹਤਬਰ ਵੀ ਮੌਜੂਦ ਸਨ।

 

Tags: Karambir Singh Ghuman , Dasuya , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD