Saturday, 13 June 2026

 

 

ਖ਼ਾਸ ਖਬਰਾਂ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ

 

ਹਲਕਾ ਵਿਧਾਇਕ ਗਿੱਦੜਬਾਹਾ ਵੱਲੋਂ ਪਿੰਡ ਭਾਰੂ ਅਤੇ ਮਧੀਰ ਵਿਖੇ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਅਧੀਨ ਕੰਮਾਂ ਦੀ ਸ਼ੁਰੂਆਤ

Hardeep Singh Dhillon, Gidderbaha, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਗਿੱਦੜਬਾਹਾ , 07 Apr 2025

Last updated on: Apr 08, 2025, 10:50 IST

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਸਹੂਲਤਾਂ ਨੂੰ ਆਧੁਨਿਕ ਤਰੀਕੇ ਨਾਲ ਲਾਗੂ ਕਰਨ ਦੇ ਮੰਤਵ ਨਾਲ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਗਿੱਦੜਬਾਹਾ ਦੇ ਪਿੰਡ ਭਾਰੂ ਅਤੇ ਮਧੀਰ ਵਿਖੇ ਸਰਕਾਰੀ ਸਕੂਲਾਂ ਵਿੱਚ ਕੰਮਾਂ ਦੀ ਸ਼ੁਰੂਆਤ ਹਲਕਾ ਵਿਧਾਇਕ ਸ੍ਰੀ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਕੀਤਾ ਗਿਆ, ਇਸ ਮੌਕੇ ਉਨ੍ਹਾਂ ਨਾਲ ਉਪ ਮੰਡਲ ਮੈਜਿਸਟ੍ਰੇਟ ਗਿੱਦੜਬਾਹਾ ਸ੍ਰੀ ਜਸਪਾਲ ਸਿੰਘ ਅਤੇ ਮਾਰਕਿਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਸ੍ਰੀ ਹਰਦੀਪ ਸਿੰਘ ਭੰਗਾਲ ਹਾਜ਼ਰ ਰਹੇ।

ਇਸ ਮੌਕੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਨੂੰ ਸਿੱਖਿਆ ਕ੍ਰਾਂਤੀ ਵੱਲ ਲੈ ਕੇ ਜਾ ਰਹੇ ਹਾਂ। ਪੰਜਾਬ ਸਰਕਾਰ ਵੱਲੋਂ ਲਗਾਤਰ ਸਿੱਖਿਆ ਖੇਤਰ ਵਿੱਚ ਵਾਧਾ ਕਰਦਿਆਂ ਉੱਚ ਕੋਟੀ ਦੇ ਕੰਮ ਕਰਵਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਫੰਡਾਂ ਦੀ ਸਹਾਇਤਾ ਨਾਲ ਸਕੂਲਾਂ ਵਿੱਚ ਨਵੇਂ ਸਮਾਰਟ ਕਲਾਸ ਰੂਮਜ਼, ਲੈਬਸ, ਲਾਇਬ੍ਰੇਰੀ, ਬਾਥਰੂਮ, ਚਾਰ ਦੀਵਾਰੀ, ਆਧੁਨਿਕ ਫਰਨੀਚਰ ਆਦਿ ਸਹੂਲਤਾਂ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਸਕੂਲਾਂ ਵਿੱਚ ਚਾਰ ਦੀਵਾਰੀ ਹੋਣ ਨਾਲ ਵਿਦਿਆਰਥੀ ਸਕੂਲਾਂ ਵਿੱਚ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰਦੇ ਹਨ।

ਇਸ ਮੌਕੇ ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਬੱਚਿਆਂ ਵਿੱਚ ਆਤਮ ਵਿਸ਼ਵਾਸ਼ ਵਿੱਚ ਵਾਧਾ ਕੀਤਾ ਜਾਵੇ, ਜਿਸ ਨਾਲ ਉਹ ਪੜ੍ਹਾਈ ਦੇ ਨਾਲ-ਨਾਲ ਹੋਰ ਹੁਨਰ ਗਿਆਨ ਨੂੰ ਸਿੱਖ ਲੈਣ ਅਤੇ ਅੱਗੇ ਨੌਕਰੀਆਂ ਪ੍ਰਾਪਤ ਕਰਨ ਸਮੇਂ ਉਨ੍ਹਾਂ ਵਿੱਚ ਆਤਮ ਵਿਸ਼ਾਵਸ਼ ਦੀ ਕੋਈ ਕਮੀ ਨਾ ਰਹੇ ਅਤੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਕੇ ਆਪਣਾ ਮਾਪਿਆਂ ਦਾ ਅਤੇ ਆਪਣੇ ਸਕੂਲ ਦਾ ਨਾਂ ਰੋਸ਼ਣ ਕਰਨ। ਇਸ ਮੌਕੇ ਸਕੂਲ ਦੀ ਐਸ.ਐਮ.ਸੀ. ਕਮੇਟੀ ਦੇ ਚੇਅਰਮੈਨ ਸ੍ਰੀ ਜਸਬੀਰ ਸਿੰਘ, ਸ੍ਰੀ ਗੋਪੀ ਰਾਮ, ਸ੍ਰੀ ਬਲਰਾਜ ਸਿੰਘ, ਪਿੰਡ ਦੇ ਸਰਪੰਚ ਅਤੇ ਪੰਚਾਂ ਤੋਂ ਇਲਾਵਾ ਪਤਵੰਤੇ ਵਿਅਕਤੀ ਹਾਜ਼ਰ ਸਨ।

 

Tags: Hardeep Singh Dhillon , Gidderbaha , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD