Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਬਾਘਾਪੁਰਾਣਾ ਦੇ 3 ਸਕੂਲਾਂ ਵਿੱਚ ਹੋਣਗੇ 30 ਲੱਖ ਰੁਪਏ ਦੇ ਵਿਕਾਸ ਕਾਰਜ

ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤਾ ਉਦਘਾਟਨ, ਕਿਹਾ! ਆਪਣੇ ਵਾਅਦਿਆਂ ਤੇ ਖਰ੍ਹਾ ਉਤਰਦਿਆਂ ਸਰਕਾਰ ਸਿੱਖਿਆ ਕ੍ਰਾਂਤੀ ਵੱਲ ਕਦਮ ਵਧਾ ਰਹੀ

Amritpal Singh Sukhanand, Bhagha Purana, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਬਾਘਾਪੁਰਾਣਾ , 07 Apr 2025

Last updated on: Apr 08, 2025, 11:06 IST

ਚੋਣਾਂ ਤੋਂ ਪਹਿਲਾਂ ਸੂਬੇ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਆਉਣ ਤੇ ਜਿੰਨੀ ਜਲਦੀ ਹੋ ਸਕੇ ਉਨੀ ਜਲਦੀ ਸਿਹਤ, ਸਿੱਖਿਆ ਆਦਿ ਮਹੱਤਵਪੂਰਨ ਖੇਤਰਾਂ ਵਿੱਚ ਮਿਸਾਲੀ ਕ੍ਰਾਂਤੀਆਂ ਲਿਆਂਦੀਆਂ ਜਾਣਗੀਆਂ।  ਆਪਣੇ ਇਹਨਾਂ ਵਾਅਦਿਆਂ ਉਪਰ ਖਰਾ ਉਤਰਦਿਆਂ ਮਾਨ ਸਰਕਾਰ ਵੱਲੋਂ ਸਿਖਿਆ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਉਣ ਲਈ ਕਰੋੜਾਂ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਹਨ ਤਾਂ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚੇ ਇੱਕ ਚੰਗੇ ਨਾਗਰਿਕ ਵਜੋਂ ਉਭਰ ਕੇ ਚੰਗੇ ਅਹੁਦਿਆਂ ਉਪਰ ਬਿਰਾਜਮਾਨ ਹੋਣ ਅਤੇ ਸਰਕਾਰੀ ਸਕੂਲਾਂ ਦੇ ਮਿਆਰ ਅਤੇ ਪੜ੍ਹਾਈ ਨੂੰ ਉਪਰ ਚੁੱਕਿਆ ਜਾ ਸਕੇ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਵਿਧਾਇਕ ਬਾਘਾਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਹਲਕਾ ਬਾਘਾਪੁਰਾਣਾ ਅਧੀਨ ਆਉਂਦੇ 3 ਸਕੂਲਾਂ ਵਿੱਚ 30 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।  ਇਸ ਮੌਕੇ ਉਹਨਾਂ ਨਾਲ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਗਾ ਸ੍ਰ. ਗੁਰਦਿਆਲ ਸਿੰਘ, ਬਲਾਕ ਨੋਡਲ ਅਫ਼ਸਰ ਬਾਘਾਪੁਰਾਣਾ ਸ਼੍ਰੀਮਤੀ ਸਤਿੰਦਰ ਕੌਰ, ਸਕੂਲ ਮੁਖੀ ਸ੍ਰ. ਚਰਨਜੀਤ ਸਿੰਘ ਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ। 

ਇਹਨਾਂ ਸਕੂਲਾਂ ਵਿੱਚ ਸਰਕਾਰੀ ਹਾਈ ਸਕੂਲ ਬੰਬੀਹਾ ਭਾਈ, ਸਰਕਾਰੀ ਸੀਨੀਅਰ ਸੈਕੰਡੀ ਸਕੂਲ ਠੱਠੀ ਭਾਈ ਤੇ ਸਰਕਾਰੀ ਹਾਈ ਸਕੂਲ ਸੇਖਾ ਕਲਾਂ ਸ਼ਾਮਿਲ ਹਨ। ਵਿਧਾਇਕ ਵੱਲੋਂ ਇਹਨਾਂ ਤਿੰਨਾਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਉਹਨਾਂ ਕਿਹਾ ਕਿ ਹੁਣ ਕਿਸੇ ਵੀ ਸਰਕਾਰੀ ਸਕੂਲ ਵਿੱਚ ਕਿਸੇ ਵੀ ਪੱਖ ਤੋਂ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਪਹਿਲਾਂ ਵੀ ਸਿੱਖਿਆ ਦੇ ਖੇਤਰ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ, ਹੁਣ ਵੀ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ ਅਤੇ ਭਵਿੱਖ ਵਿੱਚ ਵੀ ਸਕੂਲਾਂ ਦੀ ਨੁਹਾਰ ਬਦਲਣ ਦੇ ਯਤਨ ਜਾਰੀ ਰਹਿਣਗੇ।  

 

Tags: Amritpal Singh Sukhanand , Bhagha Purana , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD