Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਸਿੱਖਿਆ ਕ੍ਰਾਂਤੀ ਨਾਲ ਪੰਜਾਬ ਦੇ 12 ਹਜ਼ਾਰ ਸਰਕਾਰੀ ਸਕੂਲਾਂ ਚ ਸ਼ੁਰੂ ਹੋਇਆ ਇਤਿਹਾਸਕ ਇਨਕਲਾਬ-ਐਡਵੋਕੇਟ ਲਖਬੀਰ ਸਿੰਘ ਰਾਏ

ਸਿੱਖਿਆ ਦੇ ਖੇਤਰ ਚ 12 ਫੀਸਦੀ ਵਾਧਾ ਕਰਕੇ ਰਾਜ ਸਰਕਾਰ ਨੇ ਸਿਰਜਿਆ ਇਤਿਹਾਸ-ਵਿਧਾਇਕ ਲਖਬੀਰ ਸਿੰਘ ਰਾਏ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 07 Apr 2025

Last updated on: Apr 08, 2025, 11:10 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਹੋਈ ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਅੱਜ ਤੋਂ ਇਤਿਹਾਸਕ ਇਨਕਲਾਬ ਦੀ ਸ਼ੁਰੂਆਤ ਹੋਈ ਹੈ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿੱਚ 12 ਫੀਸਦੀ ਬਜਟ ਦਾ ਵਾਧਾ ਕਰਕੇ ਇਤਿਹਾਸ ਸਿਰਜਿਆ ਹੈ। 

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕੇ ਦੇ 04 ਸਕੂਲਾਂ ਸਰਕਾਰੀ ਐਲੀਮੈਂਟਰੀ ਸਕੂਲ ਡੇਰਾ ਮੀਰ ਮੀਰਾਂ, ਸਰਕਾਰੀ ਮਿਡਲ ਸਮਾਰਟ ਸਕੂਲ ਜੰਡਾਲੀ, ਸਰਕਾਰੀ ਪ੍ਰਾਇਮਰੀ ਸਕੂਲ ਜੰਡਾਲੀ ਅਤੇ ਸਰਕਾਰੀ ਮਿਡਲ ਸਕੂਲ ਖਾਨਪੁਰ ਵਿਖੇ ਤਕਰੀਬਨ 33 ਲੱਖ ਦੀ ਲਾਗਤ ਨਾਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ।

ਵਿਧਾਇਕ ਰਾਏ ਨੇ ਕਿਹਾ ਕਿ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲੇ ਕੀਤੇ ਗਏ ਹਨ ਅਤੇ ਇਨ੍ਹਾਂ ਫੈਸਲਿਆਂ ਦੀ ਬਦੌਲਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ਤੇ ਅਤਿ ਆਧੁਨਿਕ ਸਹੂਲਤਾਂ ਨਾਲ ਪੜ੍ਹਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਰੀਬ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਆਈ.ਏ.ਐਸ., ਆਈ.ਪੀ.ਐਸ., ਪੀ.ਸੀ.ਐਸ. ਤੇ ਆਈ.ਆਈ.ਟੀ. ਆਦਿ ਉੱਚ ਵਿਸ਼ਿਆਂ ਸਬੰਧੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਉਜਵਲ ਬਣਾਇਆ ਜਾ ਰਿਹਾ ਹੈ।

ਸ. ਰਾਏ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਸਰਕਾਰੀ ਸਕੂਲ ਮਾੜੀ ਹਾਲਤ ਵਿੱਚ ਪਹੁੰਚ ਗਏ ਸਨ ਅਤੇ ਲੋਕ ਵੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜ਼ੀਹ ਦੇਣ ਲੱਗ ਪਏ ਸਨ। ਪ੍ਰੰਤੂ ਜਦੋਂ ਤੋਂ ਮੌਜੂਦਾ ਪੰਜਾਬ ਸਰਕਾਰ ਨੇ ਕਾਰਜਭਾਗ ਸੰਭਾਲਿਆ ਹੈ ਉਦੋਂ ਤੋਂ ਹੀ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਤਰ਼ਜ਼ੀਹੀ ਖੇਤਰ ਮੰਨਦੇ ਹੋਏ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਜਿਸ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿੱਚ ਵੱਡਾ ਵਾਧਾ ਹੋਇਆ ਹੈ ਅਤੇ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਕੱਢ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ।

ਵਿਧਾਇਕ ਰਾਏ ਨੇ ਸਰਕਾਰੀ ਪ੍ਰਾਇਮਰੀ ਸਕੂਲ ਡੇਰਾ ਮੀਰ ਮੀਰਾਂ ਵਿਖੇ 6.75 ਲੱਖ ਦੀ ਲਾਗਤ ਨਾਲ ਬਣਾਈ ਚਾਰ ਦੀਵਾਰੀ, 01.60 ਲੱਖ ਦੀ ਲਾਗਤ ਨਾਲ ਖੇਡ ਟਰੈਕ, ਸਰਕਾਰੀ ਪ੍ਰਾਇਮਰੀ ਸਕੂਲ ਜੰਡਾਲੀ ਵਿਖੇ 07 ਲੱਖ 51 ਹਜ਼ਾਰ ਦੀ ਲਾਗਤ ਨਾਲ ਤਿਆਰ ਹੋਏ ਵਾਧੂ ਕਲਾਸ ਰੂਮ, 02.25 ਲੱਖ ਦੀ ਲਾਗਤ ਨਾਲ ਚਾਰ ਦੀਵਾਰੀ, ਸਰਕਾਰੀ ਮਿਡਲ ਸਕੂਲ ਜੰਡਾਲੀ ਵਿਖੇ 12.50 ਲੱਖ ਦੀ ਲਾਗਤ ਨਾਲ ਚਾਰ ਦੀਵਾਰੀ ਅਤੇ ਸਰਕਾਰੀ ਮਿਡਲ ਸਕੂਲ ਖਾਨਪੁਰ ਵਿਖੇ 01 ਲੱਖ 54 ਹਜ਼ਾਰ 500 ਦੀ ਲਾਗਤ ਨਾਲ ਤਿਆਰ ਹੋਏ ਪਖਾਨਿਆਂ ਦਾ ਉਦਘਾਟਨ ਕੀਤਾ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸੰਜੀਵ ਗੌਤਮ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਦੀਦਾਰ ਸਿੰਘ ਮਾਂਗਟ, ਕੁਲਵਿੰਦਰ ਸਿੰਘ ਡੇਰਾ, ਬਲਵੀਰ ਸਿੰਘ ਸੋਢੀ, ਸਰਬਜੀਤ ਸਿੰਘ ਝਿੰਜਰ, ਹਰਦੇਵ ਸਿੰਘ ਮਾਵੀ, ਖਾਨਪੁਰ ਦੇ ਸਰਪੰਚ ਬਲਜਿੰਦਰ ਸਿੰਘ ਆਦਿ ਹਾਜਰ ਸਨ।

 

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD