Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਧਰਮਕੋਟ ਦੇ ਸਕੂਲਾਂ ਲਈ 53.26 ਰੁਪਏ ਦੇ ਵਿਕਾਸ ਕਾਰਜ ਅੱਜ ਤੋਂ ਸ਼ੁਰੂ

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਨ

Devinder Singh Laddi Dhos, Dharamkot, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਧਰਮਕੋਟ , 07 Apr 2025

Last updated on: Apr 08, 2025, 11:22 IST

ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਵਿਧਾਨ ਸਭਾ ਹਲਕਾ ਧਰਮਕੋਟ ਵਿਖੇ ਚਾਰ ਸਕੂਲਾਂ ਲਈ ਪੰਜਾਬ ਸਰਕਾਰ ਵੱਲੋਂ 53.26 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸ ਪੈਸੇ ਨਾਲ ਇਹਨਾਂ ਸਕੂਲਾਂ ਨੂੰ ਹੋਰ ਆਧੁਨਿਕ ਕੀਤਾ ਜਾਵੇਗਾ। ਇਹਨਾਂ ਚਾਰ ਸਕੂਲਾਂ ਦੀ ਸੂਚੀ ਵਿੱਚ ਸਕੂਲ ਆਫ ਐਮੀਨੈਂਸ ਕੈਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਲਕੇ, ਸਰਕਾਰੀ ਹਾਈ ਸਕੂਲ ਬੱਡੂਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਸਾ ਕੋਟਲਾ ਸ਼ਮਿਲ ਹਨ। 

ਇਹਨਾਂ ਵਿਕਾਸ ਕਾਰਜਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਲਕੇ ਵਿੱਚ ਤਿੰਨ ਨਵੇਂ ਕਮਰਿਆਂ ਦੀ ਉਸਾਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਡੂਵਾਲ ਵਿੱਚ ਦੋ ਨਵੇਂ ਕਮਰੇ, ਖੋਸਾ ਕੋਟਲਾ ਸਕੂਲ ਵਿੱਚ ਇੱਕ ਕਮਰਾ ਤੇ ਕੈਲਾ ਪਿੰਡ ਦੇ ਸਕੂਲ ਦੀ ਚਾਰ ਦਿਵਾਰੀ ਸ਼ਾਮਿਲ ਹਨ।ਜਾਰੀ ਹੋਈ ਇਸ ਗ੍ਰਾਂਟ ਨਾਲ ਸਕੂਲ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅੱਜ ਹਲਕਾ ਧਰਮਕੋਟ ਦੇ ਵਿਧਾਇਕ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਵੱਲੋਂ ਕੀਤੀ ਗਈ। 

ਇਸ ਮੌਕੇ ਬੋਲਦਿਆਂ ਉਹਨਾਂ ਦੱਸਿਆ ਕਿ ਸੂਬੇ ਦੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰੇਕ  ਉਸ ਦਿਸ਼ਾ ਵਿੱਚ ਮਿਸਾਲੀ ਕੰਮ ਕੀਤੇ ਜਾ ਰਹੇ ਹਨ ਜਿਹਨਾਂ ਨਾਲ ਪੰਜਾਬ ਦੇ ਲੋਕਾਂ ਦਾ ਭਲਾ ਹੋ ਸਕੇ। ਉਹਨਾਂ ਦੱਸਿਆ ਕਿ ਮਾਨ ਸਰਕਾਰ ਤੋਂ ਪਹਿਲਾਂ ਪ੍ਰਾਈਵੇਟ ਸਕੂਲਾਂ ਵਿੱਚ ਵਿਦਿਆਰਥੀ ਦਾਖਲਾ ਲੈਣ ਲਈ ਯਤਨ ਕਰਦੇ ਸਨ ਤਾਂ ਕਿ ਉਹਨਾਂ ਨੂੰ ਉਚ ਮਿਆਰ ਦੀ ਸਿੱਖਿਆ ਹਾਸਲ ਹੋ ਸਕੇ ਪ੍ਰੰਤੂ ਹੁਣ ਸਰਕਾਰ ਦੀ ਸੁਚੱਜੀ ਸੋਚ ਸਦਕਾ ਉੱਚ ਪੱਧਰੀ ਪੜ੍ਹਾਈ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਹੀ ਮੁਹੱਈਆ ਕਰਵਾਈ ਜਾ ਰਹੀ ਹੈ। 

ਸਰਕਾਰੀ ਸਕੂਲਾਂ ਵਿੱਚ ਦਾਖਲਾ ਹੁਣ ਦੇ ਟਾਈਮ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਜਿਆਦਾ ਹੈ ਕਿਉਂਕਿ ਮਾਨ ਸਰਕਾਰ ਵੱਲੋਂ ਹਰ ਉੱਚ ਆਧੁਨਿਕ ਸੁਵਿਧਾ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਮੁਹੱਈਆ ਕਰਵਾਈ ਹੈ ਅਤੇ ਇਹ ਯਤਨ ਭਵਿੱਖ ਵਿੱਚ ਵੀ ਜਾਰੀ ਰੱਖੇ ਜਾਣਗੇ।ਉਹਨਾਂ ਦੱਸਿਆ ਕਿ ਪਹਿਲੀਆਂ ਸਰਕਾਰਾਂ ਨੇ ਸਿੱਖਿਆ ਦੇ ਖੇਤਰ ਵਿੱਚ ਕੋਈ ਵੀ ਮਿਸਾਲੀ ਕਾਰਜ ਨਾ ਕਰਕੇ ਬੱਚਿਆਂ ਨੂੰ ਮੁਢਲੀਆਂ ਸਹੂਲਤਾਂ ਤੋਂ ਵੀ ਵਾਂਝੇ ਰੱਖਿਆ ਸੀ। 

ਪੰਜਾਬ ਸਰਕਾਰ ਦਾ ਇਹ ਟੀਚਾ ਹੈ ਕਿ ਸੂਬੇ ਦੇ ਸਰਕਾਰੀ ਸਕੂਲ ਦੇਸ਼ ਦੇ ਉੱਚ ਪੱਧਰੀ ਸਕੂਲਾਂ ਦੀ ਗਿਣਤੀ ਵਿੱਚ ਆਉਣ। ਹੁਣ ਜਦੋਂ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਲਈ ਕਰੋੜਾਂ ਦੇ ਫੰਡ ਜਾਰੀ ਕੀਤੇ ਜਾ ਰਹੇ ਹਨ ਬੱਚਿਆ ਦੇ ਮਾਪਿਆਂ ਅਤੇ ਅਧਿਆਪਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਕੇ ਮਾਣ ਮਹਿਸੂਸ ਕਰ ਰਹੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਨ ਪੰਡੋਰੀ ਚੇਅਰਮੈਨ ਮਾਰਕਿਟ ਕਮੇਟੀ ਕੋਟ ਈਸੇ ਖਾਂ, ਚੇਅਰਮੈਨ ਮਾਰਕਿਟ ਕਮੇਟੀ ਧਰਮਕੋਟ ਗੁਰਤਾਰ ਸਿੰਘ ਕਮਾਲਕੇ, ਚੇਅਰਮੈਨ ਲੈਂਡਮਾਰਕ ਬੈਂਕ ਹਰਪ੍ਰੀਤ ਸਿੰਘ ਰਿੱਕੀ, ਸ਼੍ਰੀ ਆਸ਼ੀਸ਼ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਧਰਮਕੋਟ -1 ਗੁਰਪ੍ਰੀਤ ਸਿੰਘ, ਪਰਕਾਸ਼ ਸਿੰਘ ਢੋਸ ਸਰਪੰਚ, ਐਸ.ਐਮ.ਸੀ. ਕਮੇਟੀਆਂ ਆਦਿ ਸ਼ਾਮਿਲ ਸਨ।

 

Tags: Devinder Singh Laddi Dhos , Dharamkot , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD