Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

"ਪੰਜਾਬ ਸਿੱਖਿਆ ਕ੍ਰਾਂਤੀ" : ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ : ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਨੇ ਬਜਟ ਵਿੱਚ ਸਿੱਖਿਆ ਲਈ 17,762 ਕਰੋੜ ਰੁਪਏ ਰੱਖੇ ਹਨ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab Sikhya Kranti, Khanna

Web Admin

Web Admin

5 Dariya News

ਖੰਨਾ , 07 Apr 2025

Last updated on: Apr 08, 2025, 11:27 IST

ਬਦਲਦੇ ਪੰਜਾਬ ਦੀ ਮੂੰਹ ਬੋਲਦੀ ਤਸਵੀਰ ਹੁਣ ਹਰ ਪਾਸੇ ਨਜ਼ਰ ਆ ਰਹੀ ਹੈ। ਸੂਬਾ "ਪੰਜਾਬ ਸਿੱਖਿਆ ਕ੍ਰਾਂਤੀ" ਵਿੱਚ ਨਵੀਆ ਪੁਲਾਘਾ ਪੁੱਟ ਰਿਹਾ ਹੈ। ਪੰਜਾਬ ਸਰਕਾਰ ਨੇ ਬਜਟ ਵਿੱਚ ਸਿੱਖਿਆ ਖੇਤਰ ਲਈ 17,762 ਕਰੋੜ ਰੁਪਏ ਰੱਖੇ ਹਨ। ਸਿੱਖਿਆ ਕਿਸੇ ਵੀ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ ਅਤੇ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਿਦਿਅਕ ਢਾਂਚੇ ਵਿੱਚ ਨਿਰੰਤਰ ਸੁਧਾਰ ਕਰ ਰਹੀ ਹੈ ਕਿ ਹਰੇਕ ਬੱਚੇ, ਭਾਵੇਂ ਪਿਛੋਕੜ ਦਾ ਕੋਈ ਵੀ ਹੋਵੇ, ਮਿਆਰੀ ਸਿੱਖਿਆ ਪ੍ਰਾਪਤ ਕਰ ਸਕੇ।

ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੋਮਵਾਰ ਨੂੰ ਹਲਕਾ ਖੰਨਾ ਦੇ ਸਰਕਾਰੀ ਮਿਡਲ ਸਕੂਲ ਰਹੋਣ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਲਹੇੜੀ, ਸਰਕਾਰੀ ਪ੍ਰਾਇਮਰੀ ਸਕੂਲ ਮਲਕਪੁਰ, ਸਰਕਾਰੀ ਮਿਡਲ ਸਕੂਲ ਗੋਹ, ਸਰਕਾਰੀ ਪ੍ਰਾਇਮਰੀ ਸਕੂਲ ਗੋਹ ਅਤੇ ਸਰਕਾਰੀ ਮਿਡਲ ਸਕੂਲ ਰਤਨਹੇੜੀ ਦੇ 79.85 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

 ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪਿੰਡ ਰਹੌਣ ਦੇ ਸਰਕਾਰੀ ਮਿਡਲ ਸਕੂਲ ਵਿੱਚ 19 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਕਰਵਾਈ ਗਈ ਹੈ। ਇਸ ਤੋਂ ਇਲਾਵਾ ਬਾਥਰੂਮ ਦੀ ਪੂਰੀ ਤਿਆਰੀ ਅਤੇ ਕੁਝ ਮੁਰੰਮਤ ਦਾ ਕੰਮ ਸੀ, ਉਸ 'ਤੇ 1 ਲੱਖ ਰੁਪਏ ਖਰਚ ਕੀਤਾ ਗਿਆ ਹੈ। ਲਲਹੇੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਦੋ ਵੱਡੇ ਕਲਾਸ ਰੂਮਾਂ ਉੱਤੇ 15 ਲੱਖ 2 ਹਜ਼ਾਰ ਰੁਪਏ ਖਰਚ ਹੋਏ ਹਨ। ਦੋ ਆਧੁਨਿਕ ਲੈਬ ਬਣਾਈਆਂ ਗਈਆਂ ਹਨ ਜਿਨ੍ਹਾਂ 'ਤੇ 15 ਲੱਖ 2 ਹਜ਼ਾਰ ਰੁਪਏ ਖਰਚ ਹੋਏ ਹਨ। 

ਇੱਥੇ ਲੜਕੀਆਂ ਲਈ ਨਵੇਂ ਬਾਥਰੂਮ ਬਣਾਏ ਗਏ ਹਨ ਜਿਹਨਾਂ ਉੱਤੇ ਡੇਢ ਲੱਖ ਰੁਪਏ ਖਰਚ ਹੋਏ ਹਨ। ਪਿੰਡ ਮਲਕਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਬਾਥਰੂਮ ਲਈ 1.66 ਲੱਖ ਰੁਪਏ ਖਰਚ ਹੋਏ ਹਨ। ਰਤਨਹੇੜੀ ਦੇ ਸਰਕਾਰੀ ਮਿਡਲ ਸਕੂਲ ਵਿੱਚ ਤਿੰਨ ਵੱਡੇ ਕਲਾਸ ਰੂਮ ਬਣਾਏ ਗਏ ਹਨ ਜਿਹਨਾਂ 'ਤੇ 18.50 ਲੱਖ ਰੁਪਏ ਖਰਚ ਹੋਏ ਹਨ। ਪਿੰਡ ਗੋਹ ਦੇ ਸਰਕਾਰੀ ਮਿਡਲ ਸਕੂਲ ਦੀ 4.75 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਕਰਵਾਈ ਗਈ ਹੈ। 

ਇਸ ਤੋਂ ਇਲਾਵਾ 1.40 ਲੱਖ ਰੁਪਏ ਬਾਥਰੂਮ ਉੱਤੇ ਖਰਚ ਹੋਏ ਹਨ। ਪਿੰਡ ਗੋਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 2 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਕੰਮ ਕਰਵਾਇਆ ਗਿਆ ਹੈ। ਉਹਨਾਂ ਕਿਹਾ ਕਿ ਮੁਕਾਬਲੇਬਾਜ਼ੀ ਦੇ ਦੌਰ ਵਿੱਚ ਕਾਨਵੈਂਟ ਤੇ ਮਾਡਲ ਸਕੂਲਾਂ ਨੂੰ ਮਾਤ ਪਾ ਰਹੇ ਸਰਕਾਰੀ ਸਕੂਲ ਹੁਣ ਵਿਦਿਆਰਥੀਆਂ ਦੇ ਮਾਪਿਆਂ ਦੀ ਪਹਿਲੀ ਪਸੰਦ ਬਣ ਰਹੇ ਹਨ।ਸੌਂਦ ਨੇ ਦੱਸਿਆ ਕਿ ਸਾਡੀ ਸਰਕਾਰ ਵੱਲੋਂ 12500 ਕੱਚੇ ਅਧਿਆਪਕ ਪੱਕੇ ਕੀਤੇ ਗਏ ਅਤੇ 20 ਹਜ਼ਾਰ ਨਵੇਂ ਅਧਿਆਪਕਾ ਦੀ ਭਰਤੀ ਸ਼ੁਰੂ ਕੀਤੀ ਗਈ।‌ 

ਉਹਨਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਲੜਕੇ/ਲੜਕੀਆਂ ਨੂੰ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 56 ਹਜ਼ਾਰ ਨੌਕਰੀਆਂ ਦੇ ਚੁੱਕੀ ਹੈ ਜਿਸ ਅਨੁਸਾਰ ਇੱਕ ਸਾਲ ਦੀ 18 ਹਜ਼ਾਰ ਦੀ ਅਨੁਪਾਤ ਬਣ ਰਹੀ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹਨਾਂ ਸਕੂਲਾਂ ਦੀ ਹਰ ਜ਼ਰੂਰਤ ਨੂੰ ਤਰਜੀਹ ਦੇ ਆਧਾਰ ਉਤੇ ਪੂਰਾ ਕਰਵਾਇਆ ਜਾ ਰਿਹਾ ਹੈ ਅਤੇ ਵਿਦਿਆਰਥੀ ਨਾ ਕੇਵਲ ਪੜ੍ਹਾਈ ਬਲਕਿ ਖੇਡਾਂ ਅਤੇ ਸਭਿਆਚਾਰਕ ਮੁਕਾਬਲਿਆਂ ਵਿੱਚ ਵੀ ਵੱਡੀਆਂ ਮੱਲਾਂ ਮਾਰ ਰਹੇ ਹਨ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਆਫ ਐਮੀਨੈਂਸ ਬਣਾ ਕੇ ਵਿਦਿਆਰਥੀ ਵਰਗ ਨੂੰ ਤਰਾਸ਼ਣ ਲਈ ਸ਼ਾਨਦਾਰ ਉਪਰਾਲਾ ਕੀਤਾ ਗਿਆ ਹੈ ਅਤੇ ਇੱਥੇ ਪੜਨ ਵਾਲੇ ਸੈਂਕੜੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ।ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਭਰ ਵਿੱਚ ਨਵੇਂ ਸਕੂਲਾਂ ਦੇ ਉਦਘਾਟਨਾਂ ਦੀ ਇੱਕ ਲੜੀ ਦੇ ਨਾਲ ਵਿਕਾਸ ਦੇ ਇੱਕ ਨਵੇਂ ਪੜਾਅ ਦੀ ਸ਼ੁਰੂਆਤ ਹੋਈ ਹੈ, ਜੋ ਅਗਲੇ ਸਮੇਂ ਤੱਕ ਜਾਰੀ ਰਹੇਗੀ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Sikhya Kranti , Khanna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD