Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਸਿੱਖਿਆ ਕ੍ਰਾਂਤੀ ਮੁਹਿੰਮ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਆਵੇਗੀ ਵਿਦਿਅਕ ਕ੍ਰਾਂਤੀ: ਕੁਲਵੰਤ ਸਿੰਘ ਪੰਡੋਰੀ

ਵਿਧਾਇਕ ਨੇ ਬਖਤਗੜ੍ਹ ਦੇ ਸਕੂਲਾਂ ਵਿੱਚ ਕਰੀਬ 45 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Kulwant Singh Pandori, Mehal Kalan, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਮਹਿਲ ਕਲਾਂ , 07 Apr 2025

Last updated on: Apr 08, 2025, 11:28 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ - ਨਿਰਦੇਸ਼ਾਂ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸ਼ੁਰੂ ਹੋਈ ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਅੱਜ ਤੋਂ ਇਤਿਹਾਸਕ ਇਨਕਲਾਬ ਦੀ ਸ਼ੁਰੂਆਤ ਹੋਈ ਹੈ। ਇਹ ਪ੍ਰਗਟਾਵਾ ਵਿਧਾਇਕ ਮਹਿਲ ਕਲਾਂ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਨ ਸਭਾ ਸ. ਕੁਲਵੰਤ ਸਿੰਘ ਪੰਡੋਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖਤਗੜ੍ਹ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਖਤਗੜ੍ਹ ਵਿੱਚ ਕਰੀਬ 45 ਲੱਖ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਕੀਤਾ।

ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖਤਗੜ੍ਹ ਵਿੱਚ ਚਾਰਦੀਵਾਰੀ, ਕਲਾਸ ਰੂਮ ਆਦਿ ਦੇ 29.61 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੇ 15.99 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤ।ਉਨ੍ਹਾਂ ਕਿਹਾ ਕਿ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲੇ ਕੀਤੇ ਗਏ ਹਨ ਅਤੇ ਇਨ੍ਹਾਂ ਫੈਸਲਿਆਂ ਦੀ ਬਦੌਲਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ ਅਤਿ ਆਧੁਨਿਕ ਸਹੂਲਤਾਂ ਨਾਲ ਪੜ੍ਹਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਰੀਬ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਆਈ.ਏ.ਐਸ., ਆਈ.ਪੀ.ਐਸ., ਪੀ.ਸੀ.ਐਸ. ਤੇ ਆਈ.ਆਈ.ਟੀ. ਤੱਕ ਪਹੁੰਚਾਉਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਉਜਵਲ ਬਣਾਇਆ ਜਾ ਰਿਹਾ ਹੈ।  

ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿੱਚ ਵੱਡਾ ਵਾਧਾ ਹੋਇਆ ਹੈ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਬਰਜਿੰਦਰ ਸਿੰਘ, ਸਿੱਖਿਆ ਕੋਆਰਡੀਨੇਟਰ, ਅਧਿਆਪਕ, ਵਿਦਿਆਰਥੀ, ਮਾਪੇ ਅਤੇ ਪਤਵੰਤੇ ਹਾਜ਼ਰ ਸਨ।

 

Tags: Kulwant Singh Pandori , Mehal Kalan , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD