Wednesday, 17 June 2026

 

 

ਖ਼ਾਸ ਖਬਰਾਂ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ ਸ਼ੈਰੀ ਕਲਸੀ ਵਲੋਂ ਬਿਕਰਮਜੀਤ ਸਿੰਘ ਨੂੰ ਵਾਰਡ ਨੰਬਰ 9 ਦੇ ਟਰੇਡ ਕਮਿਸ਼ਨ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ ਨਾਇਬ ਸਿੰਘ ਸੈਣੀ ਨੇ ਹਰਵਿੰਦਰ ਕਲਿਆਣ ਨਾਲ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਯੋਗ ਪ੍ਰੋਟੋਕੋਲ ਦਾ ਅਭਿਆਸ ਸੂਬੇ ਦੇ ਇੰਜੀਨੀਅਰਿੰਗ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਨੂੰ ਕੀਤਾ ਜਾ ਰਿਹਾ ਹੈ ਅਪਗ੍ਰੇਡ : ਮਹੀਪਾਲ ਢਾਂਡਾ ਖ਼ਰੀਫ਼ ਫ਼ਸਲਾਂ ਲਈ ਰਸਾਇਣਕ ਖਾਦਾਂ ਦੀ ਸਹੀ ਵੰਡ ਕਰੋ ਤਾਂ ਜੋ ਕਿਸਾਨਾਂ ਲਈ ਖਾਦ ਦੀ ਕਮੀ ਨਾ ਰਹੇ : ਸ਼ਿਆਮ ਸਿੰਘ ਰਾਣਾ ਆਧੁਨਿਕ ਤਕਨੀਕ ਦੀਆਂ 52 ਸਟੈਟਿਕਲ ਖੇਤੀਬਾੜੀ ਲੈਬਾਂ ਖੋਲ੍ਹਣ ਦੀ ਪ੍ਰਵਾਨਗੀ - ਨਾਇਬ ਸਿੰਘ ਸੈਣੀ ਕੇ.ਐਮ.ਪੀ. ਐਕਸਪ੍ਰੈਸਵੇਅ ਵਿਕਸਿਤ ਭਾਰਤ-2047 ਦੀ ਬਣੇਗਾ ਸ਼ਾਨ : ਰਾਓ ਨਰਬੀਰ ਸਿੰਘ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ ਬੀਹਲਾ ਲੋਕ ਮਿਲਨੀ ਵਿਖੇ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੀ ਆਲੋਚਨਾ, ਬੇਦਬੀ ਵਿਰੋਧੀ ਕਾਨੂੰਨ ਦਾ ਬਚਾਅ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ 18 ਜੂਨ ਨੂੰ ਸਤਲੁਜ ਦੇ ਧੁੱਸੀ ਬੰਨ੍ਹ ’ਤੇ ਬਣਨ ਵਾਲੀ ਪੱਕੀ ਸੜਕ ਦਾ ਰੱਖਣਗੇ ਨੀਂਹ ਪੱਥਰ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਮਾਗਮ ਤੇ ਸ਼ੋਭਾ ਯਾਤਰਾ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ

 

ਪੰਜਾਬ ਸਿੱਖਿਆ ਕ੍ਰਾਂਤੀ: ਅਮਨ ਅਰੋੜਾ ਵੱਲੋਂ ਸੁਨਾਮ ਦੇ ਛੇ ਸਰਕਾਰੀ ਸਕੂਲਾਂ ਵਿੱਚ 2.51 ਕਰੋੜ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਲਈ ਉਸਾਰੂ ਮਾਹੌਲ ਸਿਰਜਿਆ - ਅਮਨ ਅਰੋੜਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Punjab Sikhya Kranti, Sangrur, Sunam Udham Singh Wala

Web Admin

Web Admin

5 Dariya News

ਸੰਗਰੂਰ , 07 Apr 2025

Last updated on: Apr 08, 2025, 11:30 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਰਵੋਤਮ ਬੁਨਿਆਦੀ ਢਾਂਚਾ ਅਤੇ ਮਿਆਰੀ ਸਿੱਖਿਆ ਦੇਣ ਦੀ ਵਚਨਬੱਧਤਾ ਤਹਿਤ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਪਹਿਰਾ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸਿੱਖਿਆ ਕ੍ਰਾਂਤੀ ਤਹਿਤ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ 6 ਸਰਕਾਰੀ ਸਕੂਲਾਂ ਵਿੱਚ 2.51 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕੀਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਹੋਰ ਬਿਹਤਰੀਨ ਬਣਾਉਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਆਗਾਜ਼ ਕੀਤਾ ਹੈ ਜਿਸ ਦੇ ਤਹਿਤ ਸਕੂਲਾਂ ਵਿੱਚ ਹਰ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ । ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਇਹਨਾਂ ਦੋਵੇਂ ਖੇਤਰਾਂ, ਸਿੱਖਿਆ ਅਤੇ ਸਿਹਤ ਨੂੰ, ਪੂਰੀ ਤਰ੍ਹਾਂ ਅਣਗੋਲੀ ਰੱਖਿਆ ਪਰ ਮਾਨ ਸਰਕਾਰ ਨੇ ਇਹਨਾਂ ਦੋਵੇਂ ਹੀ ਖੇਤਰਾਂ ਨੂੰ ਵਿਕਾਸ ਦਾ ਮੁੱਖ ਧੁਰਾ ਬਣਾਇਆ ਅਤੇ ਇਹੀ ਕਾਰਨ ਹੈ ਕਿ ਪੰਜਾਬ ਦੇ ਸਰਕਾਰੀ ਸਕੂਲ ਅੱਜ ਸਿੱਖਿਆ ਪ੍ਰਣਾਲੀ ਅਤੇ ਸੁਵਿਧਾਵਾਂ ਦੇ ਪੱਧਰ ਤੇ ਪ੍ਰਾਈਵੇਟ ਸਕੂਲਾਂ ਨੂੰ ਪਿੱਛੇ ਛੱਡ ਰਹੇ ਹਨ। 

ਉਹਨਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ 9000 ਤੋਂ ਵਧੇਰੇ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲਿਆ ਹੈ ਅਤੇ ਅਜਿਹਾ ਇਸ ਕਰਕੇ ਸੰਭਵ ਹੋਇਆ ਹੈ ਕਿਉਂਕਿ ਮਾਨ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਾਇਆ ਕਲਪ ਨਾਲ ਇੱਕ ਨਵੇਂ ਪੰਜਾਬ ਦੀ ਸਿਰਜਣਾ ਕੀਤੀ ਜਾ ਰਹੀ ਹੈ ਜਿੱਥੇ ਪੜ੍ਹਾਈ ਲਈ ਉਸਾਰੂ ਮਾਹੌਲ, ਅਤਿ ਆਧੁਨਿਕ ਸਿੱਖਿਆ ਪ੍ਰਣਾਲੀ, ਸਕੂਲੀ ਅਧਿਆਪਕਾਂ ਦੀ ਪੜਾਉਣ ਸ਼ੈਲੀ ਵਿੱਚ ਸੁਧਾਰ ਕਰਨ ਲਈ ਵਿਦੇਸ਼ਾਂ ਦੇ ਵਿਦਿਅਕ ਟੂਰ, ਵਾਈ ਫਾਈ ਸੁਵਿਧਾ, ਸਕੂਲਾਂ ਦੇ ਆਲੇ ਦੁਆਲੇ ਚਾਰਦੀਵਾਰੀ, ਸਕਿਉਰਟੀ ਗਾਰਡ, ਨਵੇਂ ਕਲਾਸ ਰੂਮਾਂ ਦੀ ਉਸਾਰੀ, ਵਿਦਿਆਰਥੀਆਂ ਲਈ ਸਾਫ ਸੁਥਰੇ ਟੋਆਇਲਟ, ਖੇਡ ਮੈਦਾਨ, ਪੀਣ ਵਾਲਾ ਸਾਫ ਪਾਣੀ, ਅਧਿਆਪਕਾਂ ਦੀ ਨਿਯਮਤ ਭਰਤੀ ਕਰਨ ਦੇ ਨਾਲ ਨਾਲ ਹਰ ਲੋੜ ਨੂੰ ਪੂਰਾ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੇ ਸਰਵੋਤਮ ਵਿਦਿਅਕ ਮਾਹੌਲ ਸਦਕਾ ਹੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ 189 ਵਿਦਿਆਰਥੀਆਂ ਨੇ ਜੇਈਈ ਦੀ ਪ੍ਰੀਖਿਆ ਪਾਸ ਕਰਕੇ ਨਾਮਣਾ ਖੱਟਿਆ ਹੈ ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਦਾ ਹੋਣਹਾਰ ਵਿਦਿਆਰਥੀ ਰੌਸ਼ਨ ਕੁਮਾਰ ਵੀ ਸ਼ਾਮਿਲ ਹੈ।ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਡਰੁੱਖਾਂ ਵਿਖੇ 1.98 ਕਰੋੜ ਰੁਪਏ ਦੀ ਲਾਗਤ  ਨਾਲ ਤਿਆਰ ਹੋਣ ਵਾਲੇ ਵਿਕਾਸ ਪ੍ਰੋਜੈਕਟਾਂ ਜਿਵੇਂ ਸਾਇੰਸ ਲੈਬ, ਲਾਈਬਰੇਰੀ, ਫਿਜਿਕਸ ਲੈਬ, ਬਾਇਓ ਲੈਬ, ਕੰਪਿਊਟਰ ਲੈਬ, ਰਿਸੋਰਸ ਰੂਮ ਦੀ ਸ਼ੁਰੂਆਤ ਕਰਵਾਈ। ਇਸ ਉਪਰੰਤ ਉਨ੍ਹਾਂ ਨੇ ਸਰਕਾਰੀ ਹਾਈ ਸਕੂਲ ਤਕੀਪੁਰ ਵਿਖੇ 9.55 ਲੱਖ ਨਾਲ ਬਣਨ ਵਾਲੇ ਨਵੇਂ ਕਲਾਸ ਰੂਮ ਅਤੇ

ਸਰਕਾਰੀ ਐਲੀਮੈਂਟਰੀ ਸਕੂਲ  ਰੱਤੋਕੇ ਵਿਖੇ 9.55 ਲੱਖ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਕਲਾਸ ਰੂਮ ਦੇ ਨੀਹ ਪੱਥਰ ਰੱਖੇ। ਇਸ ਉਪਰੰਤ ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਸਾਹੋਕੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ  ਢੱਡਰੀਆਂ ਵਿਖੇ 9.55 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਕਮਰੇ ਦਾ ਨੀਹ ਪੱਥਰ ਰੱਖਿਆ । ਇਸ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਤੋਗਾਵਾਲ ਵਿਖੇ 9.55 ਲੱਖ ਨਾਲ ਤਿਆਰ ਹੋਣ ਵਾਲੇ ਕਮਰੇ ਦਾ ਨੀਂਹ ਪੱਥਰ ਰੱਖਣ ਦੇ ਨਾਲ ਨਾਲ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਸਕੂਲ ਦੀ ਚਾਰਦੀਵਾਰੀ ਦਾ ਉਦਘਾਟਨ ਵੀ ਕੀਤਾ।

ਕੈਬਨਿਟ ਮੰਤਰੀ ਨੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਿਆ ਜਾਵੇ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਵੱਲੋਂ ਆਰੰਭੇ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਦੇ ਉਦੇਸ਼ਾਂ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਹਰ ਪੱਖੋਂ ਮੋਹਰੀ ਸਾਬਤ ਹੋਣਗੇ। 

ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਕਿਉਕਿ ਬੱਚਿਆਂ ਤੇ ਨੌਜਵਾਨਾਂ ਦੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਲਈ ਅਤੇ ਸੁਰੱਖਿਅਤ ਬਣਾਉਣ ਲਈ ਸਿੱਖਿਆ ਹੀ ਵਡਮੁੱਲਾ ਯੋਗਦਾਨ ਪਾ ਸਕਦੀ ਹੈ।ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਇੰਚਾਰਜਾਂ, ਪ੍ਰਬੰਧਕੀ ਕਮੇਟੀਆਂ ਅਤੇ ਗ੍ਰਾਮ ਪੰਚਾਇਤਾਂ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਸਨਮਾਨਿਤ ਵੀ ਕੀਤਾ ਗਿਆ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Punjab Sikhya Kranti , Sangrur , Sunam Udham Singh Wala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD