Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਯੁੱਧ ਨਸ਼ਿਆਂ ਵਿਰੁੱਧ : ਜ਼ਿਲ੍ਹਾ ਪੁਲਿਸ ਨੇ 420 ਨਸ਼ੀਲੀਆਂ ਗੋਲੀਆਂ ਅਤੇ 25 ਗ੍ਰਾਮ ਨਸ਼ੀਲਾ ਪਾਊਡਰ ਸਮੇਤ 2 ਵਿਅਕਤੀ ਕੀਤੇ ਗ੍ਰਿਫ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO

Web Admin

Web Admin

5 Dariya News

ਰੂਪਨਗਰ , 08 Apr 2025

Last updated on: Apr 08, 2025, 15:40 IST

ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ" ਤਹਿਤ ਜ਼ਿਲ੍ਹਾ ਪੁਲਿਸ ਵਲੋ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 420 ਨਸ਼ੀਲੀਆਂ ਗੋਲੀਆਂ ਅਤੇ 25 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।

ਇਸ ਸਬੰਧੀ ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਜਿਸ ਦੌਰਾਨ ਥਾਣਾ ਸਿਟੀ ਰੂਪਨਗਰ ਵੱਲੋਂ ਸੰਨੀ ਵਾਸੀ ਮਕਾਨ ਨੰਬਰ 793 ਮੁਹੱਲਾ ਗੁਰੂ ਨਗਰ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 420 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਗਈਆਂ ਅਤੇ ਥਾਣਾ ਨੰਗਲ ਵਲੋਂ ਮੋਹਿਤ ਕੁਮਾਰ ਵਾਸੀ ਓਮ ਗਲੀ ਨੰਗਲ ਥਾਣਾ ਨੰਗਲ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 25 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ।

ਉਨ੍ਹਾਂ ਅੱਗੇ ਦੱਸਿਆਂ ਕਿ ਪ੍ਰੋਜੇਕਟ 'ਸੰਪਰਕ' ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪਿੰਡਾ ਵਿੱਚ ਜਾ ਕੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾ ਦੇ ਸੁਝਾਅ ਵੀ ਲਏ ਗਏ।

ਐਸ.ਐਸ.ਪੀ. ਰੂਪਨਗਰ ਵਲੋ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੌਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾ ਜਿਲ੍ਹਾ ਪੁਲਿਸ ਦੇ ਨੰਬਰਾ ਪਰ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD