Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

ਪੰਜਾਬ ਦੀਆਂ ਅਨਾਜ ਮੰਡੀਆਂ ਕਿਸਾਨਾਂ ਦੇ ਸਵਾਗਤ ਲਈ ਤਿਆਰ : ਲਾਲ ਚੰਦ ਕਟਾਰੂਚੱਕ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sandeep Rishi, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 08 Apr 2025

Last updated on: Apr 08, 2025, 18:01 IST

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਗਰੂਰ ਜ਼ਿਲ੍ਹੇ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਕਣਕ ਦੀ ਖਰੀਦ ਲਈ ਕੀਤੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸਮੁੱਚੇ ਸੀਜਨ ਦੌਰਾਨ ਕਿਸੇ ਵੀ ਅਨਾਜ ਮੰਡੀ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਕਣਕ ਦੇ ਖਰੀਦ ਪ੍ਰਬੰਧਾਂ ਨਾਲ ਜੁੜੇ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। 

ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਜਿਣਸ ਲੈ ਕੇ ਆਉਣ ਵਾਲੇ ਕਿਸਾਨਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਮੰਡੀਆਂ ਵਿੱਚ ਖਰੀਦ, ਲਿਫਟਿੰਗ, ਬਾਰਦਾਨੇ, ਕਰੇਟਾਂ ਤੇ ਅਦਾਇਗੀ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾ ਜਿਵੇਂ ਪੀਣ ਵਾਲੇ ਪਾਣੀ, ਸਾਫ਼ ਸਫਾਈ, ਰੌਸ਼ਨੀ ਪ੍ਰਬੰਧਾਂ, ਗੁਸਲਖਾਨਿਆਂ ਦੀ ਸਫਾਈ ਆਦਿ ਸਬੰਧੀ ਵਧੀਆ ਫੀਡਬੈਕ ਮਿਲੀ ਹੈ ਅਤੇ ਇਸ ਵਾਰ ਵੀ ਕਣਕ ਦੀ ਖਰੀਦ ਦਾ ਸੀਜ਼ਨ ਸ਼ਾਨਦਾਰ ਰਹੇਗਾ। 

ਉਨ੍ਹਾਂ ਦੱਸਿਆ ਕਿ ਇਸ ਸਾਲ ਕਣਕ ਦੀ ਬੰਪਰ ਫਸਲ ਹੋਣ ਦੀ ਸੰਭਾਵਨਾ ਹੈ ਅਤੇ 124 ਲੱਖ ਮੀਟਰਿਕ ਟਨ ਕਣਕ ਖਰੀਦਣ ਦਾ ਟੀਚਾ ਮਿਥਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਨੇ 28 ਹਜ਼ਾਰ 894 ਕਰੋੜ ਰੁਪਏ ਦੀ ਕੈਸ਼ ਕੈ੍ਰਡਿਟ ਲਿਮਟ (ਸੀਸੀਐਲ) ਦਾ ਪ੍ਰਬੰਧ ਕੀਤਾ ਹੈ। 

ਉਨ੍ਹਾਂ ਦੱਸਿਆ ਕਿ ਸੀਜ਼ਨ ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ 8 ਲੱਖ ਦੇ ਕਰੀਬ ਕਿਸਾਨ ਆਪਣੀ ਜਿਣਸ ਲੈ ਕੇ ਆਉਣਗੇ ਜਿਸ ਦੇ ਸਨਮੁੱਖ 1864 ਖਰੀਦ ਕੇਂਦਰ ਬਣਾਏ ਗਏ ਹਨ ਅਤੇ ਇਸ ਤੋਂ ਇਲਾਵਾ 600 ਆਰਜ਼ੀ ਮੰਡੀਆਂ ਵੀ ਬਣਾਈਆਂ ਗਈਆਂ ਹਨ ਜਿਨ੍ਹਾਂ ਦੀ ਲੋੜ ਅਨੁਸਾਰ ਵਰਤੋਂ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਵਿਸਾਖੀ ਨੇੜੇ ਭਰਪੂਰ ਫਸਲ ਆਉਣੀ ਸ਼ਰੂ ਹੋ ਜਾਵੇਗੀ ਅਤੇ ਮੰਡੀਆਂ ਵਿੱਚ ਆਉਣ ਵਾਲੇ ਕਣਕ ਦੇ ਹਰੇਕ ਦਾਣੇ ਦੀ ਖਰੀਦ ਨੂੰ ਯਕੀਨੀ ਬਣਾਉਣ ਅਤੇ 24 ਘੰਟਿਆਂ ਅੰਦਰ ਅਦਾਇਗੀ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।  

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ, ਬਠਿੰਡਾ, ਮਾਨਸਾ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਮੁਕਤਸਰ ਸਾਹਿਬ ਤੇ ਫਾਜ਼ਿਲਕਾ ਜ਼ਿਲਿ੍ਹਆਂ ਦੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰਾਂ, ਫੂਡ ਸਪਲਾਈ ਅਫ਼ਸਰਾਂ, ਸਰਕਾਰੀ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਉਹ ਬਿਨਾਂ ਕਿਸੇ ਠੋਸ ਕਾਰਨ ਤੋਂ ਛੁੱਟੀ ਨਹੀਂ ਲੈਣਗੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀਆਂ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਐਸ.ਪੀ ਨਵਰੀਤ ਸਿੰਘ ਵਿਰਕ, ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ, ਡਿਪਟੀ ਡਾਇਰੈਕਟਰ ਫੂਡ ਤੇ ਸਿਵਲ ਸਪਲਾਈ ਪਟਿਆਲਾ, ਫਰੀਦਕੋਟ ਤੇ ਫਿਰੋਜ਼ਪੁਰ ਡਵੀਜ਼ਨ ਵੀ ਹਾਜ਼ਰ ਸਨ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sandeep Rishi , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD