Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਆਰ.ਟੀ.ਏ. ਬਠਿੰਡਾ ਦੀ ਚੈਕਿੰਗ : ਅਣਫਿੱਟ ਜੀਪਾਂ ਨੂੰ ਜਾਅਲੀ ਦਸਤਾਵੇਜ਼ਾਂ ਰਾਹੀਂ ਰਜਿਸਟਰਡ ਕਰਕੇ ਮਹਿੰਗੀਆਂ ਵੇਚਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਤਿੰਨ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ

ਕਬਾੜ ਗੱਡੀਆਂ ਨੂੰ ਮੋਡੀਫਾਈ ਕਰਨ ਵਾਲਾ ਬਾਡੀ ਮੇਕਰ ਗ੍ਰਿਫ਼ਤਾਰ ; ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Bathinda, Regional Transport Authority, RTA

Web Admin

Web Admin

5 Dariya News

ਬਠਿੰਡਾ , 08 Apr 2025

Last updated on: Apr 08, 2025, 18:32 IST

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਦੀ ਬਠਿੰਡਾ ਰੇਂਜ਼ ਵੱਲੋਂ ਆਰ.ਟੀ.ਏ. ਦਫਤਰ ਬਠਿੰਡਾ  ਦੀ ਅਚਨਚੇਤ ਚੈਕਿੰਗ ਦੌਰਾਨ ਅਣਫਿੱਟ ਗੱਡੀਆਂ ਨੂੰ ਜਾਅਲੀ ਦਸਤਾਵੇਜ਼ਾਂ ਦੇ ਅਧਾਰ ਉਤੇ ਰਜਿਸਟਰਡ ਕਰਕੇ ਆਮ ਲੋਕਾਂ ਨੂੰ ਮਹਿੰਗੇ ਭਾਅ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਲਈ ਮੁਲਜ਼ਮ ਨਵੀਨ ਕੁਮਾਰ, ਵਾਸੀ ਐਨ.ਐਫ ਐਲ. ਕਾਲੋਨੀ ਬਠਿੰਡਾ ਅਤੇ ਇੰਦਰਜੀਤ ਸਿੰਘ, ਵਾਸੀ ਧੋਬੀਆਣਾ ਰੋਡ, ਬਠਿੰਡਾ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। 

ਇਸ ਮੁਕੱਦਮੇ ਵਿੱਚ ਕਬਾੜ ਗੱਡੀਆਂ ਨੂੰ ਮੋਡੀਫਾਈ ਕਰਨ ਵਾਲਾ ਨਾਗਪਾਲ ਬਾਡੀ ਮੇਕਰ ਫਰਮ ਦੇ ਮਾਲਕ ਨਰੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਗਠਿਤ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ  ਉਕਤ ਦਫਤਰ ਦੀ ਚੈਕਿੰਗ ਦੌਰਾਨ ਪਤਾ ਲੱਗਿਆ ਕਿ ਉਕਤ ਮੁਲਜ਼ਮਾਂ ਨੇ ਪਿਛਲੇ ਦਿਨੀ 1993 ਤੇ 1996 ਮਾਡਲ ਦੀਆਂ ਮਹਿੰਦਰਾ ਐਡ ਮਹਿੰਦਰਾ ਕੰਪਨੀ ਦੀਆਂ 5 ਕੰਡਮ ਜੀਪਾਂ/ ਗੱਡੀਆਂ ਦੇ ਗੁਜਰਾਤ ਰਾਜ ਵਿੱਚੋਂ ਐਨ.ਓ.ਸੀ. ਜਾਰੀ ਕਰਵਾਏ ਗਏ ਸਨ ਜਦਕਿ ਇਹ ਗੱਡੀਆਂ ਬਠਿੰਡਾ ਵਿਖੇ ਪਹੁੰਚੀਆਂ ਹੀ ਨਹੀਂ ਹਨ। 

ਉਕਤ ਵਿਅਕਤੀਆਂ ਨੇ ਕਬਾੜ ਵਿੱਚੋਂ 5 ਗੱਡੀਆਂ ਖਰੀਦ ਕੇ ਉਨ੍ਹਾਂ ਉਪਰ ਆਰ.ਟੀ.ਏ. ਦਫਤਰ ਬਠਿੰਡਾ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਇਨ੍ਹਾਂ ਕੰਡਮ ਗੱਡੀਆਂ ਦੀਆਂ ਗੁਜਰਾਤ ਵਿੱਚੋਂ ਐਨ.ਓ.ਸੀ. ਬਣਵਾਈਆਂ ਅਤੇ ਇਨ੍ਹਾਂ ਦੇ ਅਧਾਰ ਉੱਤੇ ਰਾਜੇਸ਼ ਟੁਟੇਜਾ ਨਾਮੀ ਵਿਅਕਤੀ ਨਾਲ ਕਿਰਾਇਆ-ਨਾਮਾ ਲਿਖਕੇ ਉਸਦਾ ਐਡਰੈਸ ਉਸਦੀ ਮਰਜੀ ਤੋਂ ਬਿਨਾਂ ਵਰਤਿਆ। 

ਇਸ ਉਪਰੰਤ ਉਕਤ ਵਿਅਕਤੀਆਂ ਨੇ ਕਬਾੜ ਵਾਲੀਆਂ ਗੱਡੀਆਂ ਨੂੰ ਨਾਗਪਾਲ ਬਾਡੀ ਮੇਕਰ, ਸਿਰਸਾ ਰੋਡ, ਡੱਬਵਾਲੀ ਤੋਂ ਮੋਡੀਫਾਈ ਕਰਵਾਇਆ ਅਤੇ ਜਾਅਲੀ ਦਸਤਾਵੇਜ਼ਾਂ ਦੇ ਅਧਾਰ ਉਪਰ ਆਰ.ਟੀ.ਏ. ਦਫਤਰ ਬਠਿੰਡਾ ਵਿਖੇ ਰਜਿਸਟਰਡ ਕਰਵਾਕੇ ਭੋਲੇ-ਭਾਲੇ ਲੋਕਾਂ ਨੂੰ ਵੱਡੀ ਕੀਮਤ ਉੱਪਰ ਵੇਚਕੇ ਠੱਗੀ ਮਾਰੀ ਹੈ। 

ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵੱਲੋਂ ਨਾਗਪਾਲ ਬਾਡੀ ਮੇਕਰ, ਡੱਬਵਾਲੀ, ਹਰਿਆਣਾ ਵਿਖੇ ਰੇਡ ਕਰਕੇ ਮੋਡੀਫਾਈ ਕੀਤੀਆਂ 5 ਜੀਪਾਂ ਨੂੰ ਬਰਾਮਦ ਕੀਤਾ ਗਿਆ ਹੈ ਜਿੰਨਾਂ ਦੀ ਕੀਮਤ ਕਰੀਬ 25 ਲੱਖ ਬਣਦੀ ਹੈ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵੱਲੋਂ ਉਕਤ ਨਵੀਨ ਕੁਮਾਰ ਅਤੇ ਇੰਦਰਜੀਤ ਸਿੰਘ ਖਿਲਾਫ ਮੁਕੱਦਮਾ ਨੰਬਰ 11 ਮਿਤੀ 07/04/2025 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ, 13(1)ਏ ਸਮੇਤ 13(2) ਅਤੇ ਬੀ.ਐਨ.ਐਸ. ਦੀ ਧਾਰਾ 318(4), 336(2), 338, 336(4), 340(2), 61 ਤਹਿਤ ਦਰਜ ਕੀਤਾ ਗਿਆ ਹੈ। 

ਉਪਰੰਤ ਨਾਗਪਾਲ ਬਾਡੀ ਮੇਕਰ ਫਰਮ ਦੇ ਮਾਲਕ ਨਰੇਸ਼ ਕੁਮਾਰ ਨੂੰ ਵੀ ਇਸ ਮੁਕੱਦਮੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉੱਨਾਂ ਦੱਸਿਆ ਕਿ ਮੁਕੱਦਮੇ ਦੀ ਤਫਤੀਸ਼ ਦੌਰਾਨ ਆਰ.ਟੀ.ਏ. ਦਫਤਰ ਬਠਿੰਡਾ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਪ੍ਰਾਈਵੇਟ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਉਣ ਤੇ ਉਨ੍ਹਾਂ ਨੂੰ ਵੀ ਨਾਮਜਦ ਕੀਤਾ ਜਾਵੇਗਾ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Bathinda , Regional Transport Authority , RTA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD