Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਭਰ ‘ਚ ਡੀਵੌਰਮਿੰਗ ਮੁਹਿੰਮ ਦਾ ਆਗ਼ਾਜ਼; ਦਵਾਈ ਦੀ ਵੰਡ ਲਈ 2 ਹਜ਼ਾਰ ਟੀਮਾਂ ਗਠਿਤ

ਸਮੁੱਚੇ ਪਸ਼ੂਧਨ ਨੂੰ ਮਲੱਪ ਰਹਿਤ ਕਰਨ ਵਾਸਤੇ ਦਵਾਈ ਦੀ ਖਰੀਦ ਲਈ 7.78 ਕਰੋੜ ਕੀਤੇ ਖਰਚ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Lambi, Sri Muktsar Sahib

Web Admin

Web Admin

5 Dariya News

ਲੰਬੀ (ਸ੍ਰੀ ਮੁਕਤਸਰ ਸਾਹਿਬ) , 08 Apr 2025

Last updated on: Apr 09, 2025, 11:27 IST

ਪੰਜਾਬ ਦੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਸੂਬੇ ਭਰ ਵਿੱਚ ਡੀਵੌਰਮਿੰਗ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਦੱਸਣਯੋਗ ਹੈ ਕਿ ਕੈਬਨਿਟ ਮੰਤਰੀ ਵੱਲੋਂ ਇਸ ਮੁਹਿੰਮ ਦੀ ਸ਼ੁਰੂਆਤ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਲੰਬੀ ਹਲਕੇ ਤੋਂ ਕੀਤੀ ਗਈ।ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 7.78 ਕਰੋੜ ਰੁਪਏ ਦੀ ਲਾਗਤ ਨਾਲ ਸਮੁੱਚੇ ਪਸ਼ੂਧਨ ਨੂੰ ਮਲੱਪ ਰਹਿਤ ਕਰਨ ਲਈ ਡੀਵੌਰਮਿੰਗ ਦਵਾਈ ਖਰੀਦੀ ਹੈ ਅਤੇ ਇਹ ਦਵਾਈ ਸੂਬੇ ਭਰ ਦੇ ਕਿਸਾਨਾਂ ਨੂੰ ਮੁਫ਼ਤ ਵੰਡੀ ਜਾਵੇਗੀ।

ਅਧਿਕਾਰੀਆਂ ਨੂੰ ਇਸੇ ਹਫ਼ਤੇ ਦੇ ਅੰਦਰ ਡੀਵੌਰਮਿੰਗ ਮੁਹਿੰਮ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਨੇ ਦਵਾਈ ਸਿੱਧੀ ਕਿਸਾਨਾਂ ਨੂੰ ਪਹੁੰਚਾਉਣ ਲਈ 2000 ਤੋਂ ਵੱਧ ਟੀਮਾਂ ਗਠਿਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕਿਸੇ ਕਾਰਨ ਦਵਾਈ ਲੈਣ ਤੋਂ ਖੁੰਝ ਜਾਣਗੇ, ਉਹ ਬਾਅਦ ਵਿੱਚ ਆਪਣੇ ਕਿਸੇ ਵੀ ਨਜ਼ਦੀਕੀ ਵੈਟਰਨਰੀ ਇੰਸਟੀਚਿਊਟ ‘ਚੋਂ ਇਹ ਦਵਾਈ ਮੁਫ਼ਤ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਗਾਵਾਂ/ਮੱਝਾਂ,  ਕੱਟੇ/ਕੱਟੀਆਂ, ਵੱਛੇ/ਵੱਛੀਆਂ ਦੇ ਮਲੱਪ ਰਹਿਤ ਕਰਨ ਦੀ ਦਵਾਈ ਲਈ ਏ.ਐਸ.ਸੀ.ਏ.ਡੀ. ਸਕੀਮ ਅਧੀਨ ਇਹ ਦਵਾਈ ਵੰਡੀ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਰਾਜ ਵਿਚ ਇਹ ਦੂਜੀ ਡੀਵਰਮਿੰਗ ਮੁਹਿੰਮ ਹੈ ਜਿਸਦਾ ਦੁੱਧ ਉਤਪਾਦਨ 'ਤੇ ਸਕਾਰਾਤਮਕ ਪ੍ਰਭਾਵ ਪੈਣ ਸਦਕਾ ਕਿਸਾਨਾਂ ਨੂੰ ਵਧੇਰੇ ਆਮਦਨ ਹੋਣ ਦੀ ਉਮੀਦ ਹੈ। ਪਿਛਲੇ ਸਾਲ ਦੀ ਮੁਹਿੰਮ ਨੂੰ ਪਸ਼ੂ ਮਾਲਕਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ ਸੀ ਅਤੇ ਉਹਨਾਂ ਵੱਲੋਂ ਇਸ ਸਾਲ ਵੀ ਇਸ ਨੂੰ ਦੁਹਰਾਉਣ ਸਬੰਧੀ ਬੇਨਤੀ ਕੀਤੀ ਗਈ ਸੀ।

ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਸਾਰੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਹਰੇਕ ਪਸ਼ੂ ਪਾਲਕ ਦੇ ਘਰ ਤੱਕ ਸਮੇਂ ਸਿਰ ਦਵਾਈ ਪਹੁੰਚਾਉਣਾ ਯਕੀਨੀ ਬਣਾਉਣ। ਇਸ ਨਾਲ ਸੂਬੇ ਦੇ ਸਾਰੇ ਜਾਨਵਰਾਂ ਨੂੰ ਮਲੱਪ ਰਹਿਤ ਕੀਤਾ ਜਾ ਸਕੇਗਾ ਜੋ ਦੁੱਧ ਉਤਪਾਦਨ ਨੂੰ ਵਧਾਉਣ ਅਤੇ ਜਾਨਵਰਾਂ ਦੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਹੋਰ ਵਧਾਉਣ ਵਿੱਚ ਸਹਾਈ ਹੋਵੇਗਾ।

ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਜੀ.ਐਸ. ਬੇਦੀ ਨੇ ਦੱਸਿਆ ਕਿ ਐਫਐਮਡੀ ਖ਼ਿਲਾਫ਼ ਟੀਕਾਕਰਨ ਤੋਂ ਪਹਿਲਾਂ ਜਾਨਵਰਾਂ ਨੂੰ ਡੀਵੌਰਮਿੰਗ ਕਰਨ ਨਾਲ ਉਨ੍ਹਾਂ ਦੀ ਪ੍ਰਤੀਰੋਧਕ ਸ਼ਕਤੀ ਵਧਦੀ ਹੈ ਅਤੇ ਟੀਕਾਕਰਨ ਦੀ ਪ੍ਰਭਾਵਸ਼ੀਲਤਾ ਵਿੱਚ ਵੀ ਵਾਧਾ ਹੁੰਦਾ ਹੈ। ਉਨ੍ਹਾਂ ਨੇ ਸਾਰੇ ਪਸ਼ੂ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੀਨੇ ਦੇ ਅੱਧ ਵਿੱਚ ਸ਼ੁਰੂ ਹੋਣ ਵਾਲੀ ਮੂੰਹ ਖੁਰ ਟੀਕਾਕਰਨ ਮੁਹਿੰਮ ਤੋਂ ਪਹਿਲਾਂ ਆਪਣੇ ਜਾਨਵਰਾਂ ਨੂੰ ਇਹ ਦਵਾਈ ਜ਼ਰੂਰ ਦਿਵਾਉਣ, ਤਾਂ ਜੋ ਪਸ਼ੂਧਨ ਨੂੰ ਸਿਹਤਮੰਦ ਬਣਾਇਆ ਜਾ ਸਕੇ ਅਤੇ ਸੂਬੇ ਵਿੱਚੋਂ ਮੂੰਹ-ਖੁਰ ਦੀ ਬਿਮਾਰੀ ਦਾ ਖਾਤਮਾ ਕੀਤਾ ਜਾ ਸਕੇ। ਇਹ ਦਵਾਈ ਸੂਬੇ ਭਰ ਦੇ ਸਾਰੇ ਸਿਵਲ ਵੈਟਰਨਰੀ ਹਸਪਤਾਲਾਂ ਅਤੇ ਸਿਵਲ ਵੈਟਰਨਰੀ ਡਿਸਪੈਂਸਰੀਆਂ ਵਿੱਚ ਉਪਲਬਧ ਹੈ ਅਤੇ ਪਸ਼ੂ ਪਾਲਕ ਆਪਣੇ ਨੇੜਲੇ ਵੈਟਨਰੀ ਸੰਸਥਾਵਾਂ ਤੋਂ ਪ੍ਰਾਪਤ ਕਰ ਸਕਦੇ ਹਨ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Lambi , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD