Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਯੁੱਧ ਨਸ਼ਿਆਂ ਵਿਰੁੱਧ ਤਹਿਤ ਜਾਗਰੂਕਤਾ ਮਾਰਚ ਜਾਰੀ ਰਹੇਗਾ- ਗੁਲਾਬ ਚੰਦ ਕਟਾਰੀਆ

ਡੇਰਾ ਬਾਬਾ ਨਾਨਕ ਤੋਂ ਸ਼ੁਰੂ ਹੋਇਆ ਪੈਦਲ ਮਾਰਚ ਜਲਿਆਂਵਾਲਾ ਬਾਗ ਪਹੁੰਚ ਕੇ ਹੋਇਆ ਸਮਾਪਤ

Gulab Chand Kataria, Governor of Punjab, Punjab Governor, Punjab Raj Bhavan, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Sunil Jakhar, Rana Gurmit Singh Sodhi, Ravneet Singh Bittu

Web Admin

Web Admin

5 Dariya News

ਡੇਰਾ ਬਾਬਾ ਨਾਨਕ , 08 Apr 2025

Last updated on: Apr 09, 2025, 11:33 IST

ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਵੱਲੋਂ ਗੁਰੂ ਨਾਨਕ ਸਾਹਿਬ ਦੇ ਚਰਨ ਛੋਹ ਪ੍ਰਾਪਤ ਧਰਤੀ ਡੇਰਾ ਬਾਬਾ ਨਾਨਕ ਤੋਂ ਸ਼ੁਰੂ ਕੀਤਾ ਗਿਆ ਜਾਗਰੂਕਤਾ ਮਾਰਚ ਅੱਜ ਜਲਿਆਂਵਾਲਾ ਬਾਗ ਪਹੁੰਚ ਕੇ ਸਮਾਪਤ ਹੋਇਆ। ਰਾਜਪਾਲ ਪੰਜਾਬ ਨੇ ਸ਼ਹੀਦਾਂ ਦੀ ਖੂਨ ਨਾਲ ਰੰਗੀ ਧਰਤੀ ਜਲਿਆਂਵਾਲਾ ਬਾਗ਼ ਤੋਂ ਪੰਜਾਬੀਆਂ ਨੂੰ ਮੁਖਾਤਿਬ ਹੁੰਦੇ ਦੇਸ਼ ਅਤੇ ਧਰਮ ਦੀ ਖ਼ਾਤਰ ਸ਼ਹੀਦੀਆਂ ਪਾਉਣ ਵਾਲੇ ਵਡੇਰਿਆਂ ਦਾ ਹਵਾਲਾ ਦੇ ਕੇ ਜਮੀਰ ਨੂੰ ਹਲੂਣਾ ਦਿੱਤਾ ਅਤੇ ਪੰਜਾਬ ਚੋ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਦੀ ਅਪੀਲ ਕੀਤੀ।

ਉਹਨਾਂ ਕਿਹਾ ਕਿ ਦੇਸ਼ ਅਤੇ ਧਰਮ ਦੀ ਖ਼ਾਤਰ ਸਬ ਤੋਂ ਵੱਧ ਸ਼ਹੀਦੀਆਂ ਪਾਉਣ ਵਾਲੇ ਪੰਜਾਬ ਸੂਬੇ ਵਿੱਚ ਨਸ਼ੇ ਦੀ ਬੁਰੀ ਆਦਤ ਲਈ ਕੋਈ ਜਗ੍ਹਾ ਨਹੀਂ। ਪਦ ਯਾਤਰਾ ਦੇ ਆਖਰੀ ਦਿਨ ਗਵਰਨਰ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਨਅੰਦੋਲਨ ਖੜਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਦੀ ਬਿਮਾਰੀ ਕੇਵਲ ਮੈਂ ਜਾਂ ਸਰਕਾਰਾਂ ਖਤਮ ਨਹੀਂ ਕਰ ਸਕਦੀਆਂ, ਜਿੰਨਾ ਚਿਰ ਆਮ ਲੋਕਾਂ ਦਾ ਸਾਥ ਇਸ ਮੁਹਿੰਮ ਨੂੰ ਨਹੀਂ ਮਿਲ ਜਾਂਦਾ । 

ਉਨਾਂ ਮੰਚ ਉੱਤੇ ਹਾਜ਼ਰ ਵੱਖ ਵੱਖ ਪਾਰਟੀਆਂ ਦੇ ਨੇਤਾਵਾਂ ਨੂੰ ਵੀ ਅਪੀਲ ਕੀਤੀ ਕਿ ਇਸ ਮੁੱਦੇ ਉੱਤੇ ਰਾਜਨੀਤੀ ਨਾ ਕਰਨ ਬਲਕਿ ਸਾਰੇ ਸੁਹਿਰਦ ਹੋ ਕੇ ਇਸ ਨੂੰ ਖਤਮ ਕਰਨ ਲਈ ਅੱਗੇ ਆਉਣ।ਉਹਨਾ ਕਿਹਾ ਇਹ ਨਸ਼ਿਆਂ ਵਿਰੁੱਧ ਪਦ ਯਾਤਰਾ ਸਿਰਫ ਰਾਜਪਾਲ ਦੀ ਯਾਤਰਾ ਨਹੀ ਸਗੋਂ ਜਨ ਜਨ ਦਾ ਅੰਦੋਲਨ ਬਣ ਕੇ ਤਿਆਰ ਹੋਣਾ ਚਾਹੀਦਾ ਹੈ। ਉਨਾਂ ਕਿਹਾ ਇਹ ਅਭਿਆਨ ਕਿਸੇ ਸਰਕਾਰ ਦਾ ਨਹੀਂ ਸਗੋਂ ਲੋਕਾਂ ਦਾ ਮੁਹਿੰਮ ਹੋਣੀ ਚਾਹੀਦੀ ਹੈ ਤਾਂ ਜੋ ਹਰ ਪਿੰਡ, ਮੁਹੱਲੇ ਵਿੱਚ ਲੋਕ ਅੱਗੇ ਆਕੇ ਨਸ਼ਿਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ। 

ਉਹਨਾਂ ਕਿਹਾ ਕਿ ਸਰਹੱਦ ਉੱਤੇ ਪਿੰਡਾਂ ਦੀ ਸੁਰੱਖਿਆ ਲਈ ਬਣਾਈਆਂ ਗਈਆਂ ਸੁਰੱਖਿਆ ਕਮੇਟੀਆਂ ਜੋ ਕਿ ਨਸ਼ੇ ਦੀ ਤਸਕਰੀ ਰੋਕਣ ਲਈ ਵਧੀਆ ਕੰਮ ਕਰ ਰਹੀਆਂ ਹਨ,  ਨੂੰ ਉਹਨਾਂ ਦੀ ਕਾਰਗੁਜ਼ਾਰੀ ਦੇ ਆਧਾਰ ਉੱਤੇ ਪਿੰਡਾਂ ਦੇ ਵਿਕਾਸ ਲਈ ਹੋਰ ਫੰਡ ਦਿੱਤੇ ਜਾਣੇ ਚਾਹੀਦੇ ਹਨ। ਰਾਜਪਾਲ ਪੰਜਾਬ ਨੇ ਯਾਤਰਾ ਲਈ ਹਰੇਕ ਵਰਗ ਜਿਸ ਵਿੱਚ ਸਕੂਲਾਂ ਦੇ ਬੱਚੇ, ਅਧਿਆਪਕ, ਪੰਚਾਇਤਾਂ, ਕਿਸਾਨ, ਵਪਾਰੀ, ਖਿਡਾਰੀ, ਰਾਜਸੀ ਪਾਰਟੀਆਂ, ਜਿਲਾ ਪ੍ਰਸ਼ਾਸਨ ਅਤੇ ਸਨਤਕਾਰਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕਰਦੇ ਹੋਏ ਉਹਨਾਂ ਨੂੰ ਇਹ ਮੁਹਿੰਮ ਨਿਰੰਤਰ ਜਾਰੀ ਰੱਖਣ ਦੀ ਅਪੀਲ ਵੀ ਕੀਤੀ। 

ਉਹਨਾਂ ਕਿਹਾ ਕਿ ਮੇਰੇ ਵੱਲੋਂ ਵੀ ਇਹ ਜਾਗਰੂਕਤਾ ਮੁਹਿੰਮ ਨਿਰੰਤਰ ਜਾਰੀ ਰਹੇਗੀ।ਇਸ ਤੋਂ ਪਹਿਲਾਂ ਰਾਜਪਾਲ ਪੰਜਾਬ ਨੇ ਸਵੇਰੇ ਤੜਕੇ 4 ਵਜੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਾਹਿਗੁਰੂ ਦੀ ਓਟ ਆਸਰਾ ਲਿਆ। ਉਹਨਾਂ ਪਾਲਕੀ ਸਾਹਿਬ ਨੂੰ ਮੋਢਾ ਦਿੱਤਾ ਤੇ ਸੇਵਾ ਕੀਤੀ। ਗਵਰਨਰ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆਂ ਨੇ ਭੰਡਾਰੀ ਪੁਲ ਤੋਂ ਪਦ ਯਾਤਰਾ ਸ਼ੁਰੂ ਕੀਤੀ ਜੋ ਕਿ ਹਾਲ ਬਾਜ਼ਾਰ ਰਾਹੀਂ ਹੁੰਦੇ ਹੋਏ ਜਲਿਆਂਵਾਲਾ ਬਾਗ਼ ਵਿਖੇ ਆਕੇ ਸਮਾਪਤ ਹੋਈ। 

ਇਸ ਮੌਕੇ ਸ਼ਹਿਰ ਦੀਆਂ ਨਾਮੀ ਹਸਤੀਆਂ ਤੋਂ ਇਲਾਵਾ, ਕੇਂਦਰੀ ਰਾਜ ਮੰਤਰੀ ਸ੍ਰੀ ਰਵਨੀਤ ਸਿੰਘ ਬਿੱਟੂ,  ਰਾਜ ਸਭਾ ਸਾਂਸਦ ਸ. ਵਿਕਰਮਜੀਤ ਸਿੰਘ ਸਾਹਨੀ, ਸ੍ਰੀ ਸੁਨੀਲ ਜਾਖੜ, ਸ੍ਰੀ ਵਿਵੇਕ ਪ੍ਰਤਾਪ ਸਿੰਘ ਪ੍ਰਿੰਸੀਪਲ ਸੈਕਟਰੀ, ਗੁਰਪ੍ਰੀਤ ਸਿੰਘ ਭੁੱਲਰ ਕਮਿਸ਼ਨਰ ਪੁਲਿਸ, ਸ਼੍ਰੀਮਤੀ ਸਾਕਸ਼ੀ ਸਾਹਨੀ ਡਿਪਟੀ ਕਮਿਸ਼ਨਰ, ਸ੍ਰੀ ਗੁਰਮੀਤ ਸਿੰਘ ਰਾਣਾ ਸੋਢੀ, ਜ਼ਿਲ੍ਹਿਆਂ ਵਾਲੇ ਬਾਗ ਦੇ ਸੈਕਟਰੀ ਸ੍ਰੀ ਮੁਖਰਜੀ , ਲੇਖਕ ਖੁਸ਼ਵੰਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Gulab Chand Kataria , Governor of Punjab , Punjab Governor , Punjab Raj Bhavan , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Sunil Jakhar , Rana Gurmit Singh Sodhi , Ravneet Singh Bittu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD