Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਬਰਿੰਦਰ ਗੋਇਲ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 84.36 ਲੱਖ ਸਕੂਲ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨੇ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab Sikhya Kranti

Web Admin

Web Admin

5 Dariya News

ਲਹਿਰਾਗਾਗਾ , 09 Apr 2025

Last updated on: Apr 09, 2025, 17:13 IST

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਲਹਿਰਾਗਾਗਾ ਤੋਂ ਵਿਧਾਇਕ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਪਿੰਡ ਕੜੈਲ ਦੇ ਸਰਕਾਰੀ ਮਿਡਲ ਸਕੂਲ ਵਿੱਚ 33.03 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਏ ਗਏ ਵਾਧੂ ਕਮਰੇ, ਚਾਰਦੀਵਾਰੀ ਅਤੇ ਪਖਾਨਿਆਂ ਵਾਲੇ ਬਲਾਕ ਦਾ ਉਦਘਾਟਨ ਕੀਤਾ ਗਿਆ। 

ਇਸੇ ਤਰ੍ਹਾਂ ਉਨ੍ਹਾਂ ਸਰਕਾਰੀ ਮਿਡਲ ਸਕੂਲ ਆਲਮਪੁਰ ਵਿਖੇ 23.90 ਲੱਖ ਰੁਪਏ ਦੀ ਲਾਗਤ ਨਾਲ ਵਾਧੂ ਕਮਰਿਆਂ ਤੇ ਚਾਰਦੀਵਾਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖੋਰਾ ਕਲਾਂ ਵਿਖੇ 19.73 ਲੱਖ ਰੁਪਏ ਦੀ ਲਾਗਤ ਨਾਲ ਸਪੋਰਟ ਟਰੈਕ, ਚਾਰਦੀਵਾਰੀ ਅਤੇ ਲੜਕੇ-ਲੜਕੀਆਂ ਲਈ ਵੱਖੋ-ਵੱਖਰੇ ਪਖਾਨਿਆਂ ਦੇ ਬਲਾਕਾਂ ਅਤੇ ਸਰਕਾਰੀ ਹਾਈ ਸਕੂਲ ਅਲੀਸ਼ੇਰ ਵਿਖੇ 7.70 ਲੱਖ ਰੁਪਏ ਦੀ ਲਾਗਤ ਨਾਲ ਮੁੜ ਉਸਾਰੀ ਚਾਰਦੀਵਾਰੀ ਅਤੇ ਪਖਾਨਿਆਂ ਵਾਲੇ ਬਲਾਕ ਦਾ ਉਦਘਾਟਨ ਕੀਤਾ। 

ਇਨ੍ਹਾਂ ਸਮਾਗਮਾਂ ਦੌਰਾਨ ਕੈਬਨਿਟ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਹੀ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਨੂੰ ਤਰਜੀਹੀ ਖੇਤਰਾਂ ਵਜੋਂ ਰੱਖਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਦੀ ਬੁਨਿਆਦੀ ਢਾਂਚੇ ਪੱਖੋਂ ਨੁਹਾਰ ਬਦਲਣ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਭਵਿੱਖ ਵਿੱਚ ਬਹੁਤ ਸਾਰਥਕ ਨਤੀਜੇ ਨਿਕਲ ਕੇ ਸਾਹਮਣੇ ਆਉਣਗੇ ਕਿਉਂਕਿ ਇਸ ਸਾਲ ਸਰਕਾਰੀ ਸਕੂਲਾਂ ਦੇ ਲਗਭਗ 200 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਦਾ ਟੈਸਟ ਪਾਸ ਕਰਕੇ ਮਿਸਾਲ ਕਾਇਮ ਕੀਤੀ ਹੈ। 

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸਕੂਲਾਂ ਵਿੱਚ ਪੂਰੇ ਪਾਰਦਰਸ਼ੀ ਢੰਗ ਨਾਲ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਉਣ ਲਈ ਪੂਰੀ ਵਾਹ ਲਗਾਈ ਹੋਈ ਹੈ। ਪੰਜਾਬ ਦੇ ਸਰਕਾਰੀ ਸਕੂਲ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਪੱਛੜ ਗਏ ਸਨ, ਹੁਣ ਉਨ੍ਹਾਂ ਨੂੰ ਮੁੜ ਆਧੁਨਿਕਤਾ ਦੀ ਲੀਹ 'ਤੇ ਲਿਆਂਦਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਦੇ ਨਾਲ-ਨਾਲ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਤੋਂ ਅਤੇ ਪੂਰੀ ਪਾਰਦਰਸ਼ਤਾ ਨਾਲ ਅਧਿਆਪਕਾਂ ਦੀ ਪੱਕੀ ਭਰਤੀ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਹੀ ਅੱਜ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਵਧੀਆ ਸਹੂਲਤਾਂ ਉਪਲਬਧ ਹਨ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਵਿੰਦਰ ਕੌਰ, ਡੀ.ਐਸ.ਪੀ. ਗੁਰਿੰਦਰ ਸਿੰਘ ਬੱਲ, ਡੀ.ਐਸ.ਪੀ. ਦਲਜੀਤ ਸਿੰਘ ਵਿਰਕ, ਬਲਾਕ ਨੋਡਲ ਅਫ਼ਸਰ ਮੂਨਕ ਅਰੁਣ ਗਰਗ, ਬਲਾਕ ਨੋਡਲ ਅਫ਼ਸਰ ਦਿਲਦੀਪ ਕੌਰ, ਪ੍ਰਿੰਸੀਪਲ ਅਨਿਲ ਜੈਨ, ਰਾਕੇਸ਼ ਕੁਮਾਰ ਸਰਕਾਰੀ ਹਾਈ ਸਕੂਲ ਅਲੀਸ਼ੇਰ, ਕਿਰਨਦੀਪ ਸਿੰਘ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖੋਰਾ ਕਲਾਂ, ਅਵਤਾਰ ਸਿੰਘ ਸਕੂਲ ਮੁਖੀ ਸਰਕਾਰੀ ਮਿਡਲ ਸਕੂਲ ਆਲਮਪੁਰ, ਅਮਨ ਸਿੰਘ ਸਕੂਲ ਮੁਖੀ ਸਰਕਾਰੀ ਮਿਡਲ ਸਕੂਲ ਕੜੈਲ, ਸੰਦੀਪ ਕੁਮਾਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਨਕ, ਪੀ.ਏ. ਰਾਕੇਸ਼ ਗੁਪਤਾ, ਬੂਟਾ ਸਿੰਘ ਆਲਮਪੁਰ, ਮਨਜੀਤ ਸਿੰਘ, ਗੁਰਲਾਲ ਸਿੰਘ ਸਰਪੰਚ ਬਖੋਰਾ ਕਲਾਂ ਬਹਾਦਰ ਸਿੰਘ ਬਖੋਰਾ, ਮਨਜੀਤ ਸਿੰਘ ਸਰਪੰਚ ਅਲੀਸ਼ੇਰ, ਕਾਕਾ ਸਿੰਘ ਅਲੀਸ਼ੇਰ, ਸਾਰਜ ਸਿੰਘ ਸਰਪੰਚ ਕੜੈਲ, ਰਿੰਕੂ ਸਿੰਘ ਕੁਦਨੀ, ਨੱਛਤਰ ਰਾਊ ਐਮ ਸੀ ਮੂਨਕ, ਬਲਵੀਰ ਸੈਣੀ, ਰਾਜਵੀਰ ਸਿੰਘ ਸਰਪੰਚ ਸੁਰਜਨ ਭੈਣੀ, ਗੁਰਲਾਲ ਸਿੰਘ ਸਾਬਕਾ ਵਾਈਸ ਪਧਾਨ ਨਗਰ ਕੌਂਸਲ ਲਹਿਰਾ, ਸਕੂਲਾਂ ਦਾ ਸਟਾਫ਼, ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD