Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਸਿੱਖਿਆ ਕ੍ਰਾਂਤੀ : ਲਾਲ ਚੰਦ ਕਟਾਰੂਚੱਕ ਵੱਲੋਂ ਪਠਾਨਕੋਟ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ

ਸਰਕਾਰੀ ਪ੍ਰਾਇਮਰੀ ਸਕੂਲ ਪਪਿਆਲ, ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਜੋਚੱਕ ਵਿਖੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Pathankot,Punjab Sikhya Kranti

Web Admin

Web Admin

5 Dariya News

ਪਠਾਨਕੋਟ , 09 Apr 2025

Last updated on: Apr 09, 2025, 17:21 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਵਿੱਚ 'ਸਿੱਖਿਆ ਕ੍ਰਾਂਤੀ' ਦਾ ਦੌਰ ਸ਼ੁਰੂ ਹੋਇਆ ਹੈ, ਜਿਸ ਨਾਲ ਸੂਬੇ ਦੇ ਵਿਦਿਅਕ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆ ਰਹੀਆਂ ਹਨ। ਇਹ ਵਿਚਾਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਭੋਆ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਸਕੂਲ, ਪਪਿਆਲ ਲਈ 13.21 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਨਾਜੋਚੱਕ ਲਈ 8.27 ਲੱਖ ਰੁਪਏ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਜੋਚਕ ਲਈ 11.13 ਲੱਖ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਮੌਕੇ ਪ੍ਰਗਟ ਕੀਤੇ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਾਜੋਚੱਕ ਵਿਖੇ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਅਕਾਦਮਿਕ ਖੇਤਰ ਵਿੱਚ ਇਹ ਕ੍ਰਾਂਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਜਿਨ੍ਹਾਂ ਨੇ ਸੂਬੇ  ਨੂੰ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਦੇਖਿਆ ਹੈ, ਦੀ ਦੂਰਦਰਸ਼ੀ ਅਗਵਾਈ ਤੇ ਮਾਰਗਦਰਸ਼ਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸਿੱਖਿਆ ਕ੍ਰਾਂਤੀ ਦੇ ਆਗੂ ਮਨੀਸ਼ ਸਿਸੋਦੀਆ ਦੇ ਠੋਸ ਯਤਨਾਂ ਦਾ ਨਤੀਜਾ ਹੈ।

ਹੋਰ ਜਾਣਕਾਰੀ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਸਿੱਖਿਆ ਕ੍ਰਾਂਤੀ ਦੇ ਹਿੱਸੇ ਵਜੋਂ ਸਕੂਲਾਂ ਵਿੱਚ ਲਾਇਬ੍ਰੇਰੀਆਂ, ਚਾਰਦੀਵਾਰੀਆਂ, ਪਖਾਨੇ ਅਤੇ ਵਿਗਿਆਨ ਪ੍ਰਯੋਗਸ਼ਾਲਾਵਾਂ ਦੀ ਉਸਾਰੀ ਦੇ ਰੂਪ ਵਿੱਚ ਮਜ਼ਬੂਤ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਵੱਡੀ ਰਕਮ ਖਰਚ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਰਾਜ ਸਰਕਾਰ ਦੁਆਰਾ ਲਿਆਂਦੀ ਗਈ ਇਸ ਕ੍ਰਾਂਤੀਕਾਰੀ ਤਬਦੀਲੀ ਨੇ ਲੋਕਾਂ ਦੀ ਸੋਚ ਵਿੱਚ ਇੱਕ ਵੱਡਾ ਬਦਲਾਅ ਲਿਆਂਦਾ ਹੈ, ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲੇ ਵਿੱਚ ਭਾਰੀ ਵਾਧਾ ਹੋਇਆ ਹੈ। 

ਇਸ ਤੋਂ ਇਲਾਵਾ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਕੂਲਾਂ ਵਿੱਚ ਨਵੀਨਤਮ ਸਿੱਖਿਆ ਅਮਲਾਂ ਨੂੰ ਲਾਗੂ ਕੀਤਾ ਜਾ ਸਕੇ। ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ 'ਸਿੱਖਿਆ ਕ੍ਰਾਂਤੀ' ਦਾ ਇਹ ਰੁਝਾਨ ਭਵਿੱਖ ਵਿੱਚ ਵੀ ਜਾਰੀ ਰਹੇਗਾ।

ਇਸ ਮੌਕੇ ਹਲਕਾ ਇੰਚਾਰਜ ਕਮ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਅਮਿਤ ਮੰਟੂ ਨੇ ਵਿਧਾਨ ਸਭਾ ਹਲਕਾ ਸੁਜਾਨਪੁਰ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਕੋਟਮੱਟੀ ਲਈ 1.40 ਲੱਖ ਰੁਪਏ, ਸ਼ਹੀਦ ਗੌਤਮ ਸਿੰਘ ਪਠਾਨੀਆ ਸੀਨੀਅਰ ਸੈਕੰਡਰੀ ਸਕੂਲ ਕੋਟਮੱਟੀ ਲਈ 9.55 ਲੱਖ ਰੁਪਏ ਅਤੇ ਸਰਕਾਰੀ ਹਾਈ ਸਕੂਲ ਕੋਟਮੱਟੀ ਲਈ 11.1 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।

ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਪਠਾਨਕੋਟ ਵਿੱਚ ਜ਼ਿਲ੍ਹਾ ਇੰਚਾਰਜ ਪਠਾਨਕੋਟ ਕਮ ਚੇਅਰਮੈਨ, ਇੰਪਰੂਵਮੈਂਟ ਟਰੱਸਟ, ਪਠਾਨਕੋਟ ਵਿਭੂਤੀ ਸ਼ਰਮਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਢਾਕੀ ਲਈ 2 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਲਈ 1.4 ਲੱਖ ਰੁਪਏ ਅਤੇ ਸ਼ਹੀਦ ਮੇਜਰ ਦੀਪਕ ਪੱਡਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦੌਲਤਪੁਰ ਲਈ 19.46 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪਠਾਨਕੋਟ ਰਾਜੇਸ਼ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਪਠਾਨਕੋਟ ਕਮਲਜੀਤ ਕੌਰ, ਡਿਪਟੀ ਡੀਈਓ ਸੈਕੰਡਰੀ ਅਮਨਦੀਪ ਕੁਮਾਰ, ਡਿਪਟੀ ਡੀਈਓ ਐਲੀਮੈਂਟਰੀ ਡੀ.ਜੀ. ਸਿੰਘ, ਬਲਾਕ ਪ੍ਰਧਾਨ ਪਵਨ ਕੁਮਾਰ ਫੌਜੀ, ਹਲਕਾ ਕੋਆਰਡੀਨੇਟਰ ਭੋਆ ਬੀਪੀਈਓ ਨਰੇਸ਼ ਪਾਨੇਯਰ, ਕੋਆਰਡੀਨੇਟਰ ਹਲਕਾ ਸੁਜਾਨਪੁਰ ਬੀਪੀਈਓ ਰਾਕੇਸ਼ ਠਾਕੁਰ, ਕੋਆਰਡੀਨੇਟਰ ਹਲਕਾ ਪਠਾਨਕੋਟ ਬੀਪੀਈਓ ਕੁਲਦੀਪ ਸਿੰਘ, ਪ੍ਰਿੰਸੀਪਲ ਤਾਜ ਸਿੰਘ, ਪ੍ਰਿੰਸੀਪਲ ਜਤਿੰਦਰ ਕੌਰ ਅਤੇ ਪ੍ਰਿੰਸੀਪਲ ਅਰੁਣ ਕੁਮਾਰ ਹਾਜ਼ਰ ਸਨ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Pathankot , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD