Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਬਿਨ ਸੀ ਨੇ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਵਿਸ਼ੇਸ਼ ਸੰਖੇਪ ਸੋਧ ਬਾਰੇ ਸਿਆਸੀ ਪਾਰਟੀਆਂ ਨਾਲ ਕੀਤੀ ਮੀਟਿੰਗ

Sibin C, Election Commision Punjab, ECI, Chief Electoral Officer Punjab, CEO Punjab

Web Admin

Web Admin

5 Dariya News

ਚੰਡੀਗੜ੍ਹ , 09 Apr 2025

Last updated on: Apr 09, 2025, 17:40 IST

64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਬੁੱਧਵਾਰ ਨੂੰ ਫੋਟੋ ਵੋਟਰ ਸੂਚੀ ਦੇ ਚੱਲ ਰਹੀ ਵਿਸ਼ੇਸ਼ ਸੰਖੇਪ ਸੋਧ 'ਤੇ ਚਰਚਾ ਕਰਨ ਲਈ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਕੀਤੀ। ਇਸ ਵੋਟਰ ਸੂਚੀ ਵਿੱਚ ਯੋਗਤਾ ਮਿਤੀ 1 ਅਪ੍ਰੈਲ 2025 ਹੈ।

ਮੀਟਿੰਗ ਦੌਰਾਨ, ਮੁੱਖ ਚੋਣ ਅਧਿਕਾਰੀ ਨੇ ਸਿਆਸੀ ਪਾਰਟੀਆਂ ਨੂੰ ਈ.ਆਰ.ਓ. ਲੁਧਿਆਣਾ ਪੱਛਮੀ ਵੱਲੋਂ 9 ਅਪ੍ਰੈਲ 2025 ਨੂੰ ਕੀਤੀ ਗਈ ਵੋਟਰ ਸੂਚੀ ਦੇ ਖਰੜੇ ਦੀ ਪ੍ਰਕਾਸ਼ਨਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਸਿਆਸੀ ਪਾਰਟੀਆਂ ਨੂੰ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤਤਾ ਅਤੇ ਏਕੀਕਰਨ ਮੁਕੰਮਲ ਕਰ ਲਿਆ ਗਿਆ ਹੈ। 

ਚੋਣ ਕਮਿਸ਼ਨ ਦੀ ਤਰਕਸੰਗਤਾ ਅਤੇ ਪ੍ਰਵਾਨਗੀ ਤੋਂ ਬਾਅਦ ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 192 ਹੈ, ਜੋ ਕਿ ਸਾਰੇ ਸ਼ਹਿਰੀ ਖੇਤਰ ਵਿੱਚ ਹਨ। ਹਾਲਾਂਕਿ, ਇਹ ਯਕੀਨੀ ਬਣਾਉਣ ਲਈ ਵਿਵਸਥਾ ਕੀਤੀ ਗਈ ਹੈ ਕਿ ਕਿਸੇ ਵੀ ਪੋਲਿੰਗ ਸਟੇਸ਼ਨ ‘ਤੇ ਵੋਟਰਾਂ ਦੀ ਗਿਣਤੀ 1,200 ਤੋਂ ਵੱਧ ਨਾ ਹੋਵੇ ਤਾਂ ਜੋ ਪਹੁੰਚਯੋਗਤਾ ਅਤੇ ਸਹੂਲਤ ਨੂੰ ਵਧਾਇਆ ਜਾ ਸਕੇ। ਖਰੜੇ ਮੁਤਾਬਕ, 64-ਲੁਧਿਆਣਾ ਪੱਛਮੀ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,73,071 ਹੈ। ਦਾਅਵੇ ਅਤੇ ਇਤਰਾਜ਼ 9 ਅਪ੍ਰੈਲ ਤੋਂ 24 ਅਪ੍ਰੈਲ 2025 ਤੱਕ ਦਾਇਰ ਕੀਤੇ ਜਾ ਸਕਦੇ ਹਨ।

ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 5 ਮਈ 2025 ਨੂੰ ਨਿਰਧਾਰਤ ਕੀਤੀ ਗਈ ਹੈ। ਸਿਬਿਨ ਸੀ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਵੋਟਰਾਂ ਨੂੰ ਅੱਪਡੇਟ ਕਰਨ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਦਾਅਵੇ ਅਤੇ ਇਤਰਾਜ਼ ਦਰਜ ਕਰਨ ਦੀ ਪ੍ਰਕਿਰਿਆ ਵਿੱਚ ਵੋਟਰਾਂ ਦੀ ਮਦਦ ਕਰਨ ਲਈ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਨੂੰ ਤਾਇਨਾਤ ਕਰਕੇ ਸੋਧ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ। 

ਉਨ੍ਹਾਂ ਖੁਸ਼ੀ ਜ਼ਾਹਰ ਕੀਤੀ ਕਿ ਕੁਝ ਸਿਆਸੀ ਪਾਰਟੀਆਂ ਵੱਲੋਂ ਪਹਿਲਾਂ ਹੀ ਆਪਣੇ ਬੀ.ਐਲ.ਏ. ਦੀ ਨਿਯੁਕਤੀ ਕੀਤੇ ਜਾ ਚੁੱਕੇ ਹਨ ਅਤੇ ਹੋਰਨਾਂ ਪਾਰਟੀਆਂ ਨੂੰ ਪਾਰਦਰਸ਼ੀ ਚੋਣ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਇਸ ਦੀ ਪਾਲਣਾ ਕਰਨ ਲਈ ਉਤਸ਼ਾਹਿਤ ਕੀਤਾ ਹੈ। ਸਿਬਿਨ ਸੀ ਨੇ ਕਿਹਾ, “ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਬਰਕਰਾਰ ਰੱਖਣ ਲਈ ਸਿਆਸੀ ਪਾਰਟੀਆਂ ਦਾ ਸਹਿਯੋਗ ਬਹੁਤ ਅਹਿਮ ਹੈ। 

ਉਹਨਾਂ ਦੇ ਬੂਥ ਲੈਵਲ ਏਜੰਟਾਂ ਰਾਹੀਂ, ਅਸੀਂ ਸਾਰੀਆਂ ਪਾਰਟੀਆਂ ਨੂੰ ਵੋਟਰਾਂ ਤੱਕ ਪਹੁੰਚ ਕਰਨ, ਵੋਟਰਾਂ ਦੀ ਤਸਦੀਕ ਨੂੰ ਉਤਸ਼ਾਹਿਤ ਕਰਨ, ਅਤੇ ਵੋਟਰ ਸੂਚੀ ਦੀ ਸੋਧ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਅਪੀਲ ਕਰਦੇ ਹਾਂ।” ਉਨ੍ਹਾਂ ਨੇ ਆਜ਼ਾਦ, ਨਿਰਪੱਖ ਅਤੇ ਸਮਾਵੇਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ ਅਤੇ ਸਾਰੇ ਭਾਈਵਾਲਾਂ ਨੂੰ ਜਮੂਹਰੀਅਤ ਦੀਆਂ ਨੀਹਾਂ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋਣ ਲਈ ਉਤਸ਼ਾਹਿਤ ਕੀਤਾ।

 

Tags: Sibin C , Election Commision Punjab , ECI , Chief Electoral Officer Punjab , CEO Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD