Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਗਵੰਤ ਸਿੰਘ ਮਾਨ ਵੱਲੋਂ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਨੂੰ ਹਰੀ ਝੰਡੀ

ਪੰਜਾਬ ਦੀਆਂ 20,000 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦੀ ਬਦਲੇਗੀ ਨੁਹਾਰ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Gurmeet Singh Khudian, KAP Sinha,  Chief Secretary Punjab

5 Dariya News

5 Dariya News

5 Dariya News

ਚੰਡੀਗੜ੍ਹ , 09 Apr 2025

Last updated on: Apr 09, 2025, 17:47 IST

ਪੰਜਾਬ ਵਾਸੀਆਂ ਲਈ ਇਕ ਹੋਰ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਤਹਿਤ 4000 ਕਰੋੜ ਰੁਪਏ ਦੀ ਲਾਗਤ ਨਾਲ 20,000 ਕਿਲੋਮੀਟਰ ਲਿੰਕ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਅੱਜ ਆਪਣੀ ਸਰਕਾਰੀ ਰਿਹਾਇਸ਼ ਉਤੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਆਮ ਲੋਕਾਂ ਖਾਸ ਕਰਕੇ ਪੇਂਡੂ ਵਸੋਂ ਨੂੰ ਸਹੂਲਤ ਪ੍ਰਦਾਨ ਕਰਨਾ ਹੈ ਕਿਉਂ ਜੋ ਸ਼ਹਿਰ ਆਉਣ-ਜਾਣ ਅਤੇ ਵਸਤਾਂ ਦੀ ਢੋਆ ਢੁਆਈ ਲਈ ਲਿੰਕ ਸੜਕਾਂ ਬਹੁਤ ਮਹੱਤਵਪੂਰਨ ਭੂਮਿਕਾ ਅਦਾ ਕਰਦੀਆਂ ਹਨ। 

ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਦੇ ਅਰਥਚਾਰੇ ਦੀ ਜੀਵਨ ਰੇਖਾ ਹਨ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਲਿੰਕ ਸੜਕਾਂ ਦੇ ਨਿਰਮਾਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤੀਆਂ ਸੜਕਾਂ ਦੀ ਪਿਛਲੇ ਛੇ ਸਾਲਾਂ ਤੋਂ ਵੱਧ ਸਮੇਂ ਤੋਂ ਰਿਪੇਅਰ ਹੀ ਨਹੀਂ ਹੋਈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਰਿਪੇਅਰ ਮੌਕੇ ਸਭ ਤੋਂ ਵੱਧ ਤਰਜੀਹ ਵਾਲੀਆਂ ਸੜਕਾਂ, ਪਹਿਲ ਦੇ ਆਧਾਰ ਉਤੇ ਅਤੇ ਲੋੜ ਅਧਾਰਿਤ ਸੜਕਾਂ ਦੀ ਤਰਤੀਬ ਬਣਾਈ ਜਾਵੇ ਤਾਂ ਕਿ ਲੋਕ ਇਸ ਦਾ ਲਾਭ ਲੈ ਸਕਣ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੜਕਾਂ ਦਾ ਨਿਰਮਾਣ ਲੋੜ ਅਤੇ ਤਰਜੀਹ ਅਧਾਰਿਤ ਕਰਨ ਲਈ ਜ਼ਮੀਨੀ ਸਰਵੇਖਣ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਸ ਗੱਲ ਨੂੰ ਹਰ ਹਾਲ ਵਿੱਚ ਯਕੀਨੀ ਬਣਾਉਣ ਲਈ ਆਖਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਲਈ ਇਕ-ਇਕ ਪੈਸੇ ਨੂੰ ਤਰਕਸੰਗਤ ਢੰਗ ਨਾਲ ਵਰਤਿਆ ਜਾਵੇ। 

ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਸੜਕਾਂ ਦੀ ਰਿਪੇਅਰ ਕਰਨ ਵਾਲੇ ਠੇਕੇਦਾਰ ਅਗਲੇ ਪੰਜ ਸਾਲਾਂ ਲਈ ਇਨ੍ਹਾਂ ਦਾ ਰੱਖ-ਰਖਾਅ ਵੀ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬਾ ਭਰ ਵਿੱਚ ਸੜਕਾਂ ਨੂੰ ਚੌੜਾ ਕਰਨ, ਮਜ਼ਬੂਤ ਅਤੇ ਅਪਗ੍ਰੇਡ ਕਰਕੇ ਲਿੰਕ ਸੜਕਾਂ ਦੇ ਬੁਨਿਆਦੀ ਢਾਂਚੇ ਦਾ ਮੁਹਾਂਦਰ ਬਦਲਣ ਦਾ ਫੈਸਲਾ ਕੀਤਾ ਹੈ। 

ਉਨ੍ਹਾਂ ਕਿਹਾ ਕਿ ਇਸ ਸੜਕੀ ਨੈੱਟਵਰਕ ਦੀ ਅਹਿਮੀਅਤ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਇਹ ਫੈਸਲਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਮੰਡੀ ਬੋਰਡ ਤੇ ਲੋਕ ਨਿਰਮਾਣ ਵਿਭਾਗ ਨੂੰ ਸਮੁੱਚੇ ਕਾਰਜ ਦੇ ਮਿਆਰ ਨੂੰ ਕਾਇਮ ਰੱਖਣ ਦੇ ਨਾਲ-ਨਾਲ ਇਸ ਪ੍ਰਾਜੈਕਟ ਦਾ ਇਕ-ਇਕ ਪੈਸਾ ਸੁਚੱਜੇ ਢੰਗ ਨਾਲ ਵਰਤਣ ਨੂੰ ਯਕੀਨੀ ਬਣਾਉਣ ਲਈ ਆਖਿਆ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪੇਂਡੂ ਸੜਕਾਂ ਦੇ ਲੋੜ ਅਧਾਰਿਤ ਨਿਰਮਾਣ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ ਨੂੰ ਵਰਤਿਆ ਜਾਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸੂਬੇ ਦੇ ਵਸੀਲਿਆਂ ਦੀ ਢੁਕਵੀਂ ਵਰਤੋਂ ਹੋਵੇਗੀ ਅਤੇ ਪੇਂਡੂ ਸੜਕਾਂ ਉਤੇ ਗੁਣਵੱਤਾ ਭਰਪੂਰ ਕਾਰਜ ਨੂੰ ਯਕੀਨੀ ਬਣਾਇਆ ਜਾ ਸਕੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਕਨੀਕ ਨਾਲ ਨਿਰਮਾਣ ਕਾਰਜ ਵਿੱਚ ਵੱਡਾ ਬਦਲਾਅ ਆਵੇਗਾ ਜਿਸ ਨਾਲ ਲੋਕਾਂ ਦੇ ਪੈਸੇ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਤੀਜੀ ਧਿਰ ਦੀ ਪੜਤਾਲ ਦੀ ਸੰਭਾਵਨਾ ਤਲਾਸ਼ੀ ਜਾਣੀ ਚਾਹੀਦੀ ਹੈ।

ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Gurmeet Singh Khudian , KAP Sinha , Chief Secretary Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD