Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਗਵੰਤ ਸਿੰਘ ਮਾਨ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ 12 ਅਪਰੈਲ ਨੂੰ ਹੋਵੇਗੀ ਮਿਲਣੀ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Gurmeet Singh Khudian, KAP Sinha,  Chief Secretary Punjab

Web Admin

Web Admin

5 Dariya News

ਚੰਡੀਗੜ੍ਹ , 09 Apr 2025

Last updated on: Apr 09, 2025, 17:53 IST

ਇਕ ਮਿਸਾਲੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ 12 ਅਪਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਵਿਸ਼ੇਸ਼ ਕਿਸਾਨ ਮਿਲਣੀ ਕਰਵਾਉਣ ਲਈ ਅਧਿਕਾਰੀਆਂ ਨੂੰ ਆਖਿਆ। ਇੱਥੇ ਅਧਿਕਾਰਕ ਰਿਹਾਇਸ਼ ਵਿਖੇ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਕਿਸਾਨ ਮਿਲਣੀ ਲਵਾਈ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਬਾਰੇ ਜਾਗਰੂਕ ਕਰਨ ਉਤੇ ਕੇਂਦਰਤ ਹੋਵੇਗੀ। 

ਉਨ੍ਹਾਂ ਕਿਹਾ ਕਿ ਮਿਲਣੀ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਲਵਾਈ ਘੱਟ ਪਾਣੀ ਦੀ ਵਰਤੋਂ ਕਰਨ ਵਾਲੀਆਂ ਤਕਨੀਕਾਂ ਰਾਹੀਂ ਕਰਨ ਬਾਰੇ ਜਾਣੂੰ ਕਰਵਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੌਰਾਨ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਵਾਨਿਤ ਵੱਧ ਝਾੜ ਵਾਲੀਆਂ ਕਿਸਮਾਂ ਦੀ ਵਰਤੋਂ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਉਤੇ ਜ਼ੋਰ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਇਹ ਵੀ ਦੱਸਿਆ ਜਾਵੇਗਾ ਕਿ ਅਕਤੂਬਰ ਵਿੱਚ ਝੋਨਾ ਵੇਚਣ ਵੇਲੇ ਵੱਧ ਨਮੀ ਹੋਣ ਕਾਰਨ ਕਿਸਾਨਾਂ ਨੂੰ ਆਉਂਦੀਆਂ ਦਿੱਕਤਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਝੋਨੇ ਦੀ ਲਵਾਈ ਅਗੇਤੀ ਕਰਦਿਆਂ ਪਹਿਲੀ ਜੂਨ ਤੋਂ ਕਰਵਾਉਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਜ਼ੋਨਾਂ ਵਿੱਚ ਵੰਡ ਕੇ ਝੋਨੇ ਦੀ ਲਵਾਈ ਯਕੀਨੀ ਬਣਾਈ ਜਾਵੇਗੀ, ਜਿਸ ਲਈ ਪੰਜਾਬ ਸਰਕਾਰ ਲੋੜੀਂਦੇ ਪ੍ਰਬੰਧ ਤੇ ਯੋਜਨਾਬੰਦੀ ਕਰ ਰਹੀ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਲਵਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੂਬੇ ਨੂੰ ਜ਼ੋਨਾਂ ਵਿੱਚ ਵੰਡਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜ਼ੋਨਾਂ ਦੇ ਹਿਸਾਬ ਨਾਲ ਝੋਨੇ ਦੀ ਲਵਾਈ ਲਈ ਜਲਦੀ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ ਤਾਂ ਕਿ ਕਿਸਾਨ ਇਸ ਤੋਂ ਫਾਇਦਾ ਲੈ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਿਲਣੀ ਦੌਰਾਨ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸੂਬਾ ਸਰਕਾਰ ਉੱਘੇ ਖੇਤੀਬਾੜੀ ਮਾਹਿਰਾਂ ਨੂੰ ਨਾਲ ਜੋੜੇਗੀ। 

ਇਸ ਦੌਰਾਨ ਉਨ੍ਹਾਂ ਦੁਹਰਾਇਆ ਕਿ ਨਕਲੀ ਬੀਜਾਂ ਦੀ ਵਿਕਰੀ ਰੋਕਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਅਤੇ ਇਸ ਘਿਨਾਉਣੇ ਜੁਰਮ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Gurmeet Singh Khudian , KAP Sinha , Chief Secretary Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD