Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ

ਜਾਇਜ਼ ਮੰਗਾਂ ਨੂੰ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ

Web Admin

Web Admin

5 Dariya News

ਚੰਡੀਗੜ੍ਹ , 09 Apr 2025

Last updated on: Apr 10, 2025, 11:42 IST

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਵਿਸਥਾਰ ਵਿੱਚ ਚਰਚਾ ਕਰਦਿਆਂ ਇਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਥੇ ਪੰਜਾਬ ਸਕੱਤਰੇਤ ਵਿੱਚ ਆਪਣੇ ਦਫਤਰ ਵਿਖੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਵਧੀਕ ਮੁੱਖ ਸਕੱਤਰ  ਡੀ.ਕੇ. ਤਿਵਾੜੀ ਦੀ ਹਾਜਰੀ ਵਿੱਚ ਮੁਲਾਕਾਤ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਉਨ੍ਹਾਂ ਦੀ ਅਗਵਾਈ ਹੇਠ ਬਣੀ ਕੈਬਨਿਟ ਸਬ-ਕਮੇਟੀ ਵੱਲੋਂ ਵੱਡੀ ਗਿਣਤੀ ਵਿੱਚ ਕੰਟਰੈਕਟ ਅਧਾਰਤ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਅਜਿਹੀ ਨੀਤੀ ਅਪਣਾਈ ਗਈ ਜਿਸ ਤਹਿਤ ਕਿਸੇ ਵੀ ਮੁਲਾਜ਼ਮ ਨੂੰ ਕਿਸੇ ਕਾਨੂੰਨੀ ਅੜਚਨ ਦਾ ਸਾਹਮਣਾ ਨਾ ਕਰਨਾ ਪਵੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਨੂੰ ਯੂਨੀਅਨ ਦੀਆਂ ਮੰਗਾਂ ਅਤੇ ਇਸ ਦੇ ਹੱਲ ਲਈ ਰਿਪੋਰਟ ਬਨਾਉਣ ਲਈ ਕਿਹਾ। ਉਨ੍ਹਾਂ ਟਰਾਂਸਪੋਰਟ ਵਿਭਾਗ ਨੂੰ ਯੂਨੀਅਨ ਨਾਲ ਹੋਣ ਵਾਲੀ ਅਗਲੀ ਮੀਟਿੰਗ ਵਿੱਚ ਇਸ ਸਬੰਧੀ ਰਿਪੋਰਟ ਪੇਸ਼ ਕਰਨ ਲਈ ਕਿਹਾ ਤਾਂ ਜੋ ਲੋੜੀਂਦੀ ਕਾਰਵਾਈ ਜਲਦ ਤੋਂ ਜਲਦ ਆਰੰਭ ਕੀਤੀ ਜਾ ਸਕੇ।ਖੁਸ਼ਗਵਾਰ ਮਾਹੌਲ ਵਿੱਚ ਹੋਈ ਇਸ ਮੀਟਿੰਗ ਵਿੱਚ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੂਬਾ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਅਤੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਅਤੇ ਯੂਨੀਅਨ ਦੇ ਹੋਰ ਆਗੂ ਤੇ ਵਰਕਰਜ਼ ਸ਼ਾਮਲ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Roadways , Punbus , PRTC , Laljit Singh Bhullar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD